Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਡਾ. ਹਰੇਕ੍ਰਿਸ਼ਨ ਮਹਿਤਾਬ ਜੀ ਇੱਕ ਮਹਾਨ ਸ਼ਖ਼ਸੀਅਤ ਸਨ, ਉਨ੍ਹਾਂ ਨੇ ਭਾਰਤ ਦੀ ਸੁਤੰਤਰਤਾ ਅਤੇ ਹਰੇਕ ਭਾਰਤੀ ਨੂੰ ਸਨਮਾਨ ਅਤੇ ਸਮਾਨਤਾ ਦਾ ਜੀਵਨ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਹਰੇਕ੍ਰਿਸ਼ਨ ਮਹਿਤਾਬ ਜੀ ਨੂੰ ਇੱਕ ਮਹਾਨ ਸ਼ਖ਼ਸੀਅਤ ਦੇ ਰੂਪ ਵਿੱਚ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਭਾਰਤ ਦੀ ਸੁਤੰਤਰਤਾ ਅਤੇ ਹਰੇਕ ਭਾਰਤੀ ਦੇ ਲਈ ਸਨਮਾਨ ਅਤੇ ਸਮਾਨਤਾ ਦਾ ਜੀਵਨ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਸੰਪੂਰਨ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ 125ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਡਾ. ਮਹਿਤਾਬ ਦੇ ਆਦਰਸ਼ਾਂ ਨੂੰ ਪੂਰਨ ਕਰਨ ਦੀ ਦਿਸ਼ਾ ਵਿੱਚ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

ਭਾਰਤ ਦੇ ਰਾਸ਼ਟਰਪਤੀ ਦੁਆਰਾ ਐਕਸ (X) ‘ਤੇ ਇੱਕ ਪੋਸਟ ਦੇ ਜਵਾਬ ਵਿੱਚ, ਉਨ੍ਹਾਂ ਨੇ ਲਿਖਿਆ:

 “ਡਾ. ਹਰੇਕ੍ਰਿਸ਼ਨ ਮਹਿਤਾਬ ਜੀ (Dr. Harekrushna Mahatab Ji) ਇੱਕ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਭਾਰਤ ਨੂੰ ਸੁਤੰਤਰਤਾ ਦਿਵਾਉਣ ਅਤੇ ਹਰ ਭਾਰਤੀ ਦੇ ਲਈ ਸਨਮਾਨ ਅਤੇ ਸਮਾਨਤਾ ਦਾ ਜੀਵਨ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਓਡੀਸ਼ਾ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਵਿਸ਼ੇਸ਼ ਤੌਰ ‘ਤੇ ਜ਼ਿਕਰਯੋਗ ਹੈ। ਉਹ ਇੱਕ ਪ੍ਰਬੁੱਧ ਵਿਚਾਰਕ ਅਤੇ ਬੁੱਧੀਜੀਵੀ ਭੀ ਸਨ। ਮੈਂ ਉਨ੍ਹਾਂ ਦੀ 125ਵੀਂ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਪੂਰਾ ਕਰਨ ਦੀ ਸਾਡੀ ਪ੍ਰਤੀਬੱਧਤਾ ਨੂੰ ਦੁਹਰਾਉਂਦਾ ਹਾਂ।

 

 

***

ਐੱਮਜੇਪੀਐੱਸ/ਐੱਸਆਰ