Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਚੌਥੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨ ਟਿੱਪਣੀਆਂ

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਚੌਥੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨ ਟਿੱਪਣੀਆਂ

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਚੌਥੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨ ਟਿੱਪਣੀਆਂ

ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਚੌਥੀ ਬੈਠਕ ਵਿੱਚ ਪ੍ਰਧਾਨ ਮੰਤਰੀ ਦੀਆਂ ਉਦਘਾਟਨ ਟਿੱਪਣੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਚੌਥੀ ਬੈਠਕ ਵਿੱਚ ਉਦਘਾਟਨ ਟਿੱਪਣੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਅਤੇ ਹੋਰ ਵਫ਼ਦਾਂ ਦਾ ਸੁਆਗਤ ਕਰਦਿਆਂ ਹੋਏ ਦੁਹਰਾਇਆ ਕਿ ਗਵਰਨਿੰਗ ਕੌਂਸਲ ਇੱਕ ਅਜਿਹਾ ਮੰਚ ਹੈ ਜੋ ‘ਇਤਿਹਾਸਕ ਬਦਲਾਅ’ ਲਿਆ ਸਕਦਾ ਹੈ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ ਜੋ ਇਸ ਵਕਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਪ੍ਰਭਾਵਿਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਗਵਰਨਿੰਗ ਕੌਂਸਲ ਨੇ ਸਹਿਕਾਰਤਾ, ਪ੍ਰਤੀਯੋਗੀ ਸੰਘਵਾਦ ਦੀ ਭਾਵਨਾ ਨਾਲ ‘ਟੀਮ ਇੰਡੀਆ’ ਵਜੋਂ ਪ੍ਰਸ਼ਾਸਨ ਦੇ ਜਟਿਲ ਮੁੱਦਿਆਂ ਨੂੰ ਹੱਲ ਕੀਤਾ ਹੈ। ਉਨ੍ਹਾਂ ਨੇ ਜੀਐੱਸਟੀ ਦੀ ਅਸਾਨ ਸ਼ੁਰੂਆਤ ਅਤੇ ਲਾਗੂ ਕਰਨ ਨੂੰ ਇਸ ਦਾ ਇੱਕ ਪ੍ਰਮੁੱਖ ਉਦਾਹਰਣ ਦੱਸਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਾਂ ਦੇ ਮੁੱਖ ਮੰਤਰੀਆਂ ਨੇ ਸਵੱਛ ਭਾਰਤ ਮਿਸ਼ਨ, ਡਿਜੀਟਲ ਲੈਣ-ਦੇਣ ਅਤੇ ਕੌਸ਼ਲ ਵਿਕਾਸ ਜਿਹੇ ਮੁੱਦਿਆਂ ’ਤੇ ਸਬ-ਗਰੁੱਪਾਂ ਅਤੇ ਕਮੇਟੀਆਂ ਰਾਹੀਂ ਨੀਤੀ ਨਿਰਮਾਣ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਬ-ਗਰੁੱਪਾਂ ਦੀਆਂ ਸਿਫ਼ਾਰਸ਼ਾਂ ਨੂੰ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਰਾਹੀਂ ਸ਼ਾਮਲ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ 2017-18 ਦੀ ਚੌਥੀ ਤਿਮਾਹੀ ਵਿੱਚ 7.7% ਦੀ ਸਿਹਤ ਦਰ ਤੋਂ ਵਧੀ ਹੈ। ਉਨ੍ਹਾਂ ਕਿਹਾ ਕਿ ਹੁਣ ਚੁਣੌਤੀ ਇਸ ਵਿਕਾਸ ਦਰ ਨੂੰ ਦੋ ਅੰਕਾਂ ਵਿੱਚ ਲੈ ਜਾਣ ਦੀ ਹੈ। ਜਿਸ ਲਈ ਕਈ ਹੋਰ ਮਹੱਤਵਪੂਰਨ ਕਦਮ ਚੁੱਕਣੇ ਪੈਣਗੇ। ਉਨ੍ਹਾਂ ਕਿਹਾ ਕਿ 2022 ਤੱਕ ਨਵੇਂ ਭਾਰਤ ਦਾ ਵਿਜ਼ਨ ਹੁਣ ਸਾਡੇ ਦੇਸ਼ ਦੇ ਲੋਕਾਂ ਦਾ ਇੱਕ ਸੰਕਲਪ ਹੈ। ਇਸ ਦ੍ਰਿਸ਼ਟੀਕੋਣ ਵਿੱਚ, ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਖ਼ਾਹਿਸ਼ੀ ਜ਼ਿਲ੍ਹਿਆਂ ਦਾ ਵਿਕਾਸ, ਆਯੁਸ਼ਮਾਨ ਭਾਰਤ, ਮਿਸ਼ਨ ਇੰਦਰਧਨੁਸ਼, ਪੋਸ਼ਣ ਮਿਸ਼ਨ ਅਤੇ ਮਹਾਤਮਾ ਗਾਂਧੀ ਦੀ 150 ਜਯੰਤੀ ਦੇ ਸਮਾਰੋਹਾਂ ਸਹਿਤ ਅੱਜ ਦੀ ਕਾਰਜ-ਸੂਚੀ ਦੇ ਮੁੱਦਿਆਂ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਤਹਿਤ 1.5 ਲੱਖ ਸਿਹਤ ਅਤੇ ਭਲਾਈ ਕੇਂਦਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲਗਭਗ 10 ਕਰੋੜ ਪਰਿਵਾਰਾਂ ਨੂੰ ਹਰੇਕ ਸਾਲ ਲਗਭਗ 5 ਲੱਖ ਰੁਪਏ ਦੇ ਬਰਾਬਰ ਦਾ ਸਿਹਤ ਬੀਮਾ ਉਪਲੱਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਗ੍ਰ ਸਿੱਖਿਆ ਅਭਿਆਨ (Samagra Shiksha Abhiyan) ਤਹਿਤ ਸਿੱਖਿਆ ਲਈ ਇੱਕ ਵਿਆਪਕ ਦ੍ਰਿਸ਼ਟੀਕੋਣ ਅਪਣਾਇਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁਦਰਾ ਯੋਜਨਾ, ਜਨ ਧਨ ਯੋਜਨਾ ਅਤੇ ਸਟੈਂਡ-ਅੱਪ ਇੰਡੀਆ ਜਿਹੀਆਂ ਯੋਜਨਾਵਾਂ ਬਿਹਤਰ ਵਿੱਤੀ ਸਮਾਵੇਸ਼ ਵਿੱਚ ਸਹਾਇਤਾ ਕਰ ਰਹੀਆਂ ਹਨ। ਉਨ੍ਹਾਂ ਨੇ ਪਹਿਲ ਦੇ ਅਧਾਰ ’ਤੇ ਆਰਥਿਕ ਅਸੰਤੁਲਨ ਨਾਲ ਨਜਿੱਠਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਮਾਨਵ ਵਿਕਾਸ ਦੇ ਸਾਰੇ ਪਹਿਲੂਆਂ ਅਤੇ ਮਿਆਰਾਂ ’ਤੇ ਧਿਆਨ ਦਿੱਤੇ ਜਾਣ ਅਤੇ 115 ਖ਼ਾਹਿਸ਼ੀ ਜ਼ਿਲ੍ਹਿਆਂ ਵਿੱਚ ਬਿਹਤਰੀ ਲਿਆਉਣ ਦੀ ਜ਼ਰੂਰਤ ਹੈ।

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਗ੍ਰਾਮ ਸਵਰਾਜ ਅਭਿਆਨ, ਯੋਜਨਾਵਾਂ ਦੇ ਲਾਗੂਕਰਨ ਲਈ ਇੱਕ ਨਵੇਂ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਖ਼ਾਹਿਸ਼ੀ ਜ਼ਿਲ੍ਹਿਆਂ ਦੇ 45,000 ਪਿੰਡਾਂ ਵਿੱਚ ਇਸ ਨੂੰ ਫੈਲਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 7 ਮਹੱਤਵਪੂਰਨ ਭਲਾਈ ਯੋਜਨਾਵਾਂ: ਉੱਜਵਲਾ, ਸੌਭਾਗਯਾ, ਉਜਾਲਾ, ਜਨ ਧਨ, ਜੀਵਨ ਜਯੋਤੀ ਯੋਜਨਾ, ਸੁਰੱਖਿਆ ਬੀਮਾ ਯੋਜਨਾ ਅਤੇ ਮਿਸ਼ਨ ਇੰਦਰਧਨੁਸ਼ ਵਿੱਚ ਸਰਬਵਿਆਪੀ ਕਵਰੇਜ ਦਾ ਟੀਚਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਟੀਚਾ ਲਗਭਗ 17,000 ਪਿੰਡਾਂ ਵਿੱਚ ਹੁਣੇ ਹੀ ਹਾਸਲ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਸਮਰੱਥਾਵਾਂ ਅਤੇ ਸੰਸਾਧਨਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ, ਰਾਜਾਂ ਨੂੰ ਕੇਂਦਰ ਤੋਂ 11 ਲੱਖ ਕਰੋੜ ਰੁਪਏ ਤੋਂ ਵੱਧ ਹਾਸਲ ਹੋ ਰਿਹਾ ਹੈ, ਜੋ ਪਿਛਲੀ ਸਰਕਾਰ ਦੇ ਅੰਤਿਮ ਵਰ੍ਹੇ ਦੀ ਤੁਲਨਾ ਵਿੱਚ ਲਗਭਗ 6 ਲੱਖ ਕਰੋੜ ਰੁਪਏ ਦਾ ਵਾਧਾ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਇੱਕਠੇ ਹੋਏ ਸਮੂਹ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਅਕਾਂਖਿਆਵਾਂ ਦੀ ਨੁਮਾਇੰਦਗੀ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਇਕੱਠੇ ਲੋਕਾਂ ਦੀ ਵੀ ਇਹ ਜ਼ਿੰਮੇਵਾਰੀ ਹੈ ਕਿ ਉਹ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਹਰ ਸੰਭਵ ਯਤਨ ਕਰਨ।

ਇਸ ਤੋਂ ਪਹਿਲਾਂ, ਨੀਤੀ ਆਯੋਗ ਦੇ ਚੇਅਰਮੈਨ ਸ਼੍ਰੀ ਰਾਜੀਵ ਕੁਮਾਰ ਵੱਲੋਂ ਮੁੱਖ ਮੰਤਰੀਆਂ ਅਤੇ ਹੋਰ ਵਫ਼ਦਾਂ ਦਾ ਸੁਆਗਤ ਕੀਤਾ ਗਿਆ। ਵਿਚਾਰ-ਵਟਾਂਦਰਿਆਂ ਦਾ ਸੰਚਾਲਨ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਵੱਲੋਂ ਕੀਤਾ ਜਾ ਰਿਹਾ ਹੈ।

***

ਏਕੇਟੀ/ਕੇਪੀ