Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਨੀਦਰਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਡਿੱਕ ਸ਼ੂਫ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਾਣਯੋਗ ਸ਼੍ਰੀ ਡਿੱਕ ਸ਼ੂਫ ਦੇ ਨਾਲ ਟੈਲੀਫੋਨ ‘ਤੇ ਬਾਤਚੀਤ ਕੀਤੀ।

ਦੋਹਾਂ ਨੇਤਾਵਾਂ ਨੇ ਭਾਰਤ ਅਤੇ ਨੀਦਰਲੈਂਡ ਦੇ ਦਰਮਿਆਨ ਭਰੋਸੇਯੋਗ ਅਤੇ ਮੁੱਲਵਾਨ ਸਾਂਝੇਦਾਰੀ ਨੂੰ ਰੇਖਾਂਕਿਤ ਕੀਤਾ, ਜੋ ਲੋਕਤੰਤਰ ਅਤੇ ਕਾਨੂੰਨ ਦੇ ਸ਼ਾਸਨ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਅਧਾਰਿਤ ਹੈ।

ਦੋਹਾਂ ਨੇਤਾਵਾਂ ਨੇ ਪਾਣੀ, ਖੇਤੀਬਾੜੀ ਅਤੇ ਹੈਲਥ ਦੇ ਖੇਤਰਾਂ ਵਿੱਚ ਮੌਜੂਦਾ ਸਹਿਯੋਗ ਨੂੰ ਗਹਿਰਾ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੀ ਸਾਂਝੇਦਾਰੀ ਨੂੰ ਵਿਆਪਕ ਬਣਾਉਣ ਅਤੇ ਵਪਾਰ, ਰੱਖਿਆ, ਸੁਰੱਖਿਆ, ਇਨੋਵੇਸ਼ਨ, ਸਵੱਛ ਹਾਈਡ੍ਰੋਜਨ ਅਤੇ ਸੈਮੀਕੰਡਕਟਰਸ ਸਹਿਤ ਵਿਭਿੰਨ ਖੇਤਰਾਂ ਵਿੱਚ ਰਣਨੀਤਕ ਆਯਾਮ ਪ੍ਰਦਾਨ ਕਰਨ ‘ਤੇ ਸਹਿਮਤੀ ਵਿਅਕਤ ਕੀਤੀ। ਦੋਹਾਂ ਨੇਤਾਵਾਂ ਨੇ ਲੋਕਾਂ ਦੇ  ਦਰਮਿਆਨ ਨਿਕਟ ਸਬੰਧਾਂ ਨੂੰ ਹੁਲਾਰਾ ਦੇਣ ਅਤੇ ਸਿੱਖਿਆ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਅਦਾਨ-ਪ੍ਰਦਾਨ ‘ਤੇ ਜ਼ੋਰ ਦਿੱਤਾ।

ਦੋਹਾਂ ਨੇਤਾਵਾਂ ਨੇ ਖੇਤਰੀ ਅਤੇ ਆਲਮੀ ਘਟਨਾਕ੍ਰਮਾਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਸ਼ਾਂਤੀ, ਸੁਰੱਖਿਆ, ਸਹਿਯੋਗ ਅਤੇ ਸਥਿਰਤਾ ਨੂੰ ਹੁਲਾਰਾ ਦੇਣ ਦੇ ਲਈ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।

ਦੋਹਾਂ ਨੇਤਾਵਾਂ ਨੇ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤੀ ਵਿਅਕਤ ਕੀਤੀ।

***

ਐੱਮਜੇਪੀਐੱਸ/ਐੱਸਆਰ