ਨੇਪਾਲ ਦੇ ਉਪ-ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸ੍ਰੀ ਬਿਮਲੇਂਦਰ ਨਿਧੀ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਸ੍ਰੀ ਬਿਮਲੇਂਦਰ ਨਿਧੀ ਨੇ ਨੇਪਾਲ ਦੀਆਂ ਹਾਲੀਆ ਘਟਨਾਵਾਂ ਤੋਂ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੋਵੇਂ ਦੇਸ਼ਾਂ ਦੀ ਜਨਤਾ ਵਿਚਾਲੇ ਦੋਸਤੀ ਤੇ ਸਮਾਨਤਾ ਦੇ ਯੁਗਾਂ ਪੁਰਾਣੇ ਸਬੰਧ ਮਜ਼ਬੂਤ ਕਰਨ ਅਤੇ ਨੇਪਾਲ ਦੇ ਸਮਾਜਕ-ਆਰਥਕ ਵਿਕਾਸ ਲਈ ਉਸ ਦੇ ਸਾਰੇ ਯਤਨਾਂ ਵਿੱਚ ਨੇਪਾਲ ਸਰਕਾਰ ਦੀ ਸਹਾਇਤਾ ਕਰਨ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ।