ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਦੇ ਸੈਂਟਰਲ ਹਾਲ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਚੁਣੇ ਗਏ ਨੌਜਵਾਨਾਂ ਦੇ ਨਾਲ ‘ਆਪਣੇ ਨੇਤਾ ਨੂੰ ਜਾਣੋ’ ਪ੍ਰੋਗਰਾਮ ਦੇ ਤਹਿਤ ਗੱਲਬਾਤ ਕੀਤੀ। ਇਹ ਗੱਲਬਾਤ ਉਨ੍ਹਾਂ ਦੇ ਆਵਾਸ 7, ਲੋਕ ਕਲਿਆਣ ਮਾਰਗ ’ਤੇ ਹੋਈ।
ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੇ ਨਾਲ ਸਪਸ਼ਟ ਰੂਪ ਨਾਲ ਅਤੇ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਵਿਭਿੰਨ ਪਹਿਲੂਆਂ ’ਤੇ ਚਰਚਾ ਕੀਤੀ ਅਤੇ ਅਸੀਂ ਉਨ੍ਹਾਂ ਤੋਂ ਕੀ ਸਿੱਖ ਸਕਦੇ ਹਾਂ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਕਿਸ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੇ ਇਨ੍ਹਾਂ ਚੁਣੌਤੀਆਂ ਨੂੰ ਕਿਵੇਂ ਜਿੱਤਿਆ, ਇਹ ਜਾਣਨ ਦੇ ਲਈ ਉਨ੍ਹਾਂ ਨੂੰ ਇਤਿਹਾਸਿਕ ਹਸਤੀਆਂ ਦੀਆਂ ਜੀਵਨੀਆਂ ਪੜ੍ਹਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਅਤੇ ਸੰਸਦ ਦੇ ਸੈਂਟਰਲ ਹਾਲ ਵਿੱਚ ਬੈਠਣ ਦਾ ਅਨੂਠਾ ਅਵਸਰ ਮਿਲਣ ’ਤੇ ਨੌਜਵਾਨਾਂ ਨੇ ਆਪਣੇ ਉਤਸ਼ਾਹ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਇਤਨੇ ਸਾਰੇ ਲੋਕਾਂ ਦੇ ਆਉਣ ਨਾਲ ਉਨ੍ਹਾਂ ਨੂੰ ਇਹ ਵੀ ਸਮਝਣ ਦਾ ਮੌਕਾ ਮਿਲਿਆ ਹੈ ਕਿ ਵਿਵਿਧਤਾ ਵਿੱਚ ਏਕਤਾ ਕੀ ਹੁੰਦੀ ਹੈ। ਪਿਛਲੇ ਤੌਰ-ਤਰੀਕੇ ਤੋਂ ਇੱਕ ਸੁਆਗਤਯੋਗ ਪਰਿਵਰਤਨ ਦੇ ਰੂਪ ਵਿੱਚ, ਜਿਸ ਵਿੱਚ ਕੇਵਲ ਪਤਵੰਤਿਆਂ ਨੂੰ ਸੰਸਦ ਵਿੱਚ ਰਾਸ਼ਟਰੀ ਪ੍ਰਤੀਕਾਂ ’ਤੇ ਪੁਸ਼ਪਾਂਜਲੀ ਅਰਪਿਤ ਕਰਨ ਦੇ ਲਈ ਸੱਦਾ ਦਿੱਤਾ ਜਾਂਦਾ ਸੀ, ਇਨ੍ਹਾਂ 80 ਨੌਜਵਾਨਾਂ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਸਨਮਾਨ ਵਿੱਚ ਸੰਸਦ ਵਿੱਚ ਪੁਸ਼ਪਾਂਜਲੀ ਸਮਾਰੋਹ ਵਿੱਚ ਹਿੱਸਾ ਲੈਣ ਦੇ ਲਈ ਦੇਸ਼ ਭਰ ਤੋਂ ਚੁਣਿਆ ਗਿਆ ਸੀ। ਉਨ੍ਹਾਂ ਦੀ ਚੋਣ ‘ਆਪਣੇ ਨੇਤਾ ਨੂੰ ਜਾਣੋ’ ਪ੍ਰੋਗਰਾਮ ਦੇ ਤਹਿਤ ਕੀਤੀ ਗਈ ਸੀ, ਜਿਸ ਨੂੰ ਸੰਸਦ ਵਿੱਚ ਹੋ ਰਹੇ ਪੁਸ਼ਪਾਂਜਲੀ ਪ੍ਰੋਗਰਾਮਾਂ ਦਾ ਉਪਯੋਗ ਕਰਦੇ ਹੋਏ ਭਾਰਤ ਦੇ ਨੌਜਵਾਨਾਂ ਦੇ ਦਰਮਿਆਨ ਰਾਸ਼ਟਰੀ ਆਇਕਨ ਦੇ ਜੀਵਨ ਅਤੇ ਯੋਗਦਾਨ ਬਾਰੇ ਦੇਸ਼ ਵਿੱਚ ਅਧਿਕ ਗਿਆਨ ਅਤੇ ਜਾਗਰੂਕਤਾ ਫੈਲਾਉਣ ਦੇ ਲਈ ਇੱਕ ਪ੍ਰਭਾਵੀ ਮਾਧਿਅਮ ਦੇ ਰੂਪ ਵਿੱਚ ਲਾਂਚ ਕੀਤਾ ਗਿਆ ਹੈ। ਦੀਕਸ਼ਾ (DIKSHA) ਪੋਰਟਲ ਅਤੇ ਮਾਈਗੋਵ (MyGov) ’ਕੇ ਕਵਿਜ਼ ਨੂੰ ਸ਼ਾਮਲ ਕਰਦੇ ਹੋਏ ਇੱਕ ਵਿਸਤ੍ਰਿਤ, ਉਦੇਸ਼ਪੂਰਨ ਅਤੇ ਯੋਗਤਾ ਅਧਾਰਿਤ ਪ੍ਰਕਿਰਿਆ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਭਾਸ਼ਣ/ਭਾਸ਼ਣ ਪ੍ਰਤੀਯੋਗਿਤਾ; ਅਤੇ ਨੇਤਾਜੀ ਦੇ ਜੀਵਨ ਅਤੇ ਯੋਗਦਾਨ ’ਤੇ ਪ੍ਰਤੀਯੋਗਿਤਾ ਦੇ ਜ਼ਰੀਏ ਯੂਨੀਵਰਸਿਟੀਆਂ ਤੋਂ ਉਨ੍ਹਾਂ ਦੀ ਚੋਣ ਕੀਤੀ ਗਈ। ਉਨ੍ਹਾਂ ਵਿੱਚੋਂ 31 ਨੂੰ ਸੰਸਦ ਦੇ ਸੈਂਟਰਲ ਹਾਲ ਵਿੱਚ ਆਯੋਜਿਤ ਪੁਸ਼ਪਾਂਜਲੀ ਸਮਾਰੋਹ ਵਿੱਚ ਨੇਤਾਜੀ ਦੇ ਯੋਗਦਾਨ ’ਤੇ ਬੋਲਣ ਦਾ ਅਵਸਰ ਵੀ ਮਿਲਿਆ। ਉਹ ਪੰਜ ਭਾਸ਼ਾਵਾਂ-ਹਿੰਦੀ, ਅੰਗ੍ਰੇਜ਼ੀ, ਸੰਸਕ੍ਰਿਤ, ਮਰਾਠੀ ਅਤੇ ਬੰਗਲੀ ਵਿੱਚ ਬੋਲਦੇ ਸਨ।
************
ਡੀਐੱਸ/ਐੱਲਪੀ/ਏਕੇ
Had a lively interaction with a group of youngsters from across the country who were a part of the ‘Know Your Leader’ programme. Here are highlights from this programme. pic.twitter.com/0MZRZ5L5lx
— Narendra Modi (@narendramodi) January 24, 2023