Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ

ਪਰਾਕ੍ਰਮ ਦਿਵਸ (Parakram Diwas) ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ  ਦੇ ਅਵਸਰ ‘ਤੇ ਵੀਡੀਓ ਸੰਦੇਸ਼ ਦੇ ਜ਼ਰੀਏ ਸੰਬੋਧਨ ਕੀਤਾ। ਨੇਤਾਜੀ ਦੀ ਜਯੰਤੀ ਨੂੰ ਪਰਾਕ੍ਰਮ ਦਿਵਸ (Parakram Diwas) ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਅਵਸਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਆਦਰਪੂਰਵਕ ਯਾਦ ਕਰ ਰਿਹਾ ਹੈ। ਨੇਤਾਜੀ ਸੁਭਾਸ਼ ਬੋਸ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਰ੍ਹੇ ਪਰਾਕ੍ਰਮ ਦਿਵਸ ਦਾ ਭਵਯ (ਸ਼ਾਨਦਾਰ) ਸਮਾਰੋਹ ਉਨ੍ਹਾਂ ਦੇ ਜਨਮ ਸਥਾਨ ਓਡੀਸ਼ਾ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।  ਉਨ੍ਹਾਂ ਨੇ ਇਸ ਅਵਸਰ ‘ਤੇ ਓਡੀਸ਼ਾ ਦੇ ਲੋਕਾਂ ਅਤੇ ਉੱਥੋਂ ਦੀ ਸਰਕਾਰ ਨੂੰ ਵਧਾਈ ਦਿੱਤੀ।  ਪ੍ਰਧਾਨ ਮੰਤਰੀ ਨੇ ਕਿਹਾ ਕਿ ਓਡੀਸ਼ਾ ਦੇ ਕਟਕ ਵਿੱਚ ਨੇਤਾਜੀ ਦੇ ਜੀਵਨ ਦੀ ਵਿਰਾਸਤ ‘ਤੇ ਅਧਾਰਿਤ ਇੱਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਗਈ ਹੈ। ਉਨ੍ਹਾਂ ਨੇ ਇਹ ਭੀ ਦੱਸਿਆ ਕਿ ਕਈ ਕਲਾਕਾਰਾਂ ਨੇ ਨੇਤਾਜੀ ਦੇ ਜੀਵਨ ਨਾਲ ਜੁੜੀਆਂ ਘਟਨਾਵਾਂ ਨੂੰ ਕੈਨਵਾਸ ‘ਤੇ ਉਕੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਨੇਤਾਜੀ ‘ਤੇ ਅਧਾਰਿਤ ਕਈ ਪੁਸਤਕਾਂ ਭੀ ਇਕੱਤਰਿਤ ਕੀਤੀਆਂ ਗਈਆਂ ਹਨ।  ਸ਼੍ਰੀ ਮੋਦੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨੇਤਾਜੀ ਦੀ ਜੀਵਨ ਯਾਤਰਾ ਦੀਆਂ ਇਹ ਸਾਰੀਆਂ ਵਿਰਾਸਤਾਂ ਮੇਰੇ ਯੁਵਾ ਭਾਰਤ (Meri Yuva Bharat or MY Bharat) ਨੂੰ ਇੱਕ ਨਵੀਂ ਊਰਜਾ ਦੇਣਗੀਆਂ।

 

ਪ੍ਰਧਾਨ ਮੰਤਰੀ ਨੇ ਕਿਹਾ,  “ਅੱਜ ਜਦੋਂ ਅਸੀਂ ਵਿਕਸਿਤ ਭਾਰਤ (Viksit Bharat)   ਦੇ ਸੰਕਲਪ ਨੂੰ ਪ੍ਰਾਪਤ ਕਰਨ ਵਿੱਚ ਜੁਟੇ ਹਾਂ, ਤਾਂ ਐਸੇ ਵਿੱਚ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜੀਵਨ ਦੀ ਵਿਰਾਸਤ ਸਾਨੂੰ ਨਿਰੰਤਰ ਪ੍ਰੇਰਿਤ ਕਰਦੀ ਰਹੇਗੀ ਉਨ੍ਹਾਂ ਨੇ ਕਿਹਾ ਕਿ ਨੇਤਾਜੀ ਸੁਭਾਸ਼ ਬੋਸ ਦਾ ਸਭ ਤੋਂ ਬੜਾ ਅਤੇ ਮਹੱਤਵਪੂਰਨ ਲਕਸ਼ ਆਜ਼ਾਦ ਹਿੰਦ (Azad Hind) ਸੀ।  ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸੰਕਲਪ ਨੂੰ ਪ੍ਰਾਪਤ ਕਰਨ ਦੇ ਲਈ ਉਹ ਇੱਕ ਹੀ ਮਾਨਦੰਡ -ਆਜ਼ਾਦ ਹਿੰਦ (Azad Hind) ‘ਤੇ ਆਪਣੇ ਨਿਰਣੇ ‘ਤੇ ਅਡਿੱਗ ਰਹੇ। ਉਨ੍ਹਾਂ ਨੇ ਦੱਸਿਆ ਕਿ ਨੇਤਾਜੀ ਇੱਕ ਸਮ੍ਰਿੱਧ ਪਰਿਵਾਰ ਵਿੱਚ ਪੈਦਾ ਹੋਏ ਸਨ ਅਤੇ ਸਿਵਲ ਸੇਵਾ ਪਰੀਖਿਆ (Civil Services Examination) ਪਾਸ ਕਰਨ ਦੇ ਬਾਅਦ, ਉਹ ਬ੍ਰਿਟਿਸ਼ ਸਰਕਾਰ ਵਿੱਚ ਇੱਕ ਸੀਨੀਅਰ ਅਧਿਕਾਰੀ ਬਣ ਸਕਦੇ ਸਨ ਅਤੇ ਇੱਕ ਅਰਾਮਦਾਇਕ ਜੀਵਨ ਜੀ ਸਕਦੇ ਸਨ।  ਲੇਕਿਨ,  ਨੇਤਾਜੀ ਨੇ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਭਟਕਣ ਦੇ ਨਾਲ-ਨਾਲ ਆਜ਼ਾਦੀ ਦੀ ਖੋਜ ਵਿੱਚ ਕਠਿਨਾਈਆਂ ਅਤੇ ਚੁਣੌਤੀਆਂ ਦਾ ਰਸਤਾ ਚੁਣਿਆ। ਉਨ੍ਹਾਂ ਨੇ ਕਿਹਾ, “ਨੇਤਾਜੀ ਸੁਭਾਸ਼ ਅਰਾਮ ਦੇ ਦਾਇਰੇ ਨਾਲ ਬੱਝੇ(ਬੰਨ੍ਹੇ) ਨਹੀਂ ਸਨ ਪ੍ਰਧਾਨ ਮੰਤਰੀ ਨੇ ਤਾਕੀਦ ਕੀਤੀ, “ਅੱਜਅਸੀਂ ਸਭ ਨੂੰ ਵਿਕਸਿਤ ਭਾਰਤ (Viksit Bharat) ਬਣਾਉਣ ਦੇ  ਲਈ ਆਪਣੇ ਅਰਾਮ ਦੇ ਦਾਇਰੇ ਤੋਂ ਬਾਹਰ ਨਿਕਲਣ ਦੀ ਜ਼ਰੂਰਤ ਹੈ। ” ਉਨ੍ਹਾਂ ਨੇ ਵਿਸ਼ਵ ਪੱਧਰ ‘ਤੇ ਬਿਹਤਰੀਨ  ਬਣਨਉਤਕ੍ਰਿਸ਼ਟਤਾ ਨੂੰ ਚੁਣਨ ਅਤੇ ਦਕਸ਼ਤਾ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਮਹੱਤਵ ‘ਤੇ ਜ਼ੋਰ ਦਿੱਤਾ।

 

 

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਨੇਤਾਜੀ ਨੇ ਦੇਸ਼ ਦੀ ਆਜ਼ਾਦੀ ਦੇ ਲਈ ਆਜ਼ਾਦ ਹਿੰਦ ਫ਼ੌਜ (Azad Hind Fauj) ਦਾ ਗਠਨ ਕੀਤਾ ਸੀ, ਜਿਸ ਵਿੱਚ ਹਰ ਖੇਤਰ ਅਤੇ ਵਰਗ ਦੇ ਵੀਰ ਪੁਰਸ਼ ਅਤੇ ਮਹਿਲਾਵਾਂ ਸ਼ਾਮਲ ਸਨ।  ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅਲੱਗ-ਅਲੱਗ ਭਾਸ਼ਾਵਾਂ ਹੋਣ ਦੇ ਬਾਵਜੂਦ, ਉਨ੍ਹਾਂ ਦੀ ਭਾਵਨਾ  ਦੇਸ਼ ਦੀ ਆਜ਼ਾਦੀ ਸੀ।  ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਏਕਤਾ ਅੱਜ ਵਿਕਸਿਤ ਭਾਰਤ (Viksit Bharat) ਦੇ ਲਈ ਇੱਕ ਮਹੱਤਵਪੂਰਨ ਸਬਕ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਸਵਰਾਜ (Swaraj) ਦੇ ਲਈ ਏਕਤਾ ਜ਼ਰੂਰੀ ਸੀ,  ਉਸੇ ਤਰ੍ਹਾਂ ਅੱਜ ਦੇ ਵਿਕਸਿਤ ਭਾਰਤ (Viksit Bharat) ਦੇ ਲਈ ਭੀ ਏਕਤਾ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਆਲਮੀ ਪੱਧਰ ‘ਤੇ ਭਾਰਤ ਦੀ ਪ੍ਰਗਤੀ ਲਈ ਅਨੁਕੂਲ ਮਾਹੌਲ ‘ਤੇ ਪ੍ਰਕਾਸ਼  ਪਾਇਆ ਅਤੇ ਕਿਹਾ ਕਿ ਦੁਨੀਆ ਦੇਖ ਰਹੀ ਹੈ ਕਿ ਭਾਰਤ 21ਵੀਂ ਸਦੀ ਨੂੰ ਕਿਵੇਂ ਆਪਣਾ ਬਣਾ ਰਿਹਾ ਹੈ। ਉਨ੍ਹਾਂ ਨੇ ਨੇਤਾਜੀ ਸੁਭਾਸ਼ ਤੋਂ ਪ੍ਰੇਰਣਾ ਲੈਣ ਅਤੇ ਭਾਰਤ ਦੀ ਏਕਤਾ ‘ਤੇ ਧਿਆਨ ਕੇਂਦ੍ਰਿਤ ਕਰਨ  ਦੇ ਮਹੱਤਵ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਕਮਜ਼ੋਰ ਕਰਨ ਅਤੇ ਇਸ ਦੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਤੋਂ ਸਤਰਕ ਰਹਿਣ ਦੀ ਭੀ ਚੇਤਾਵਨੀ ਦਿੱਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਨੇਤਾਜੀ ਸੁਭਾਸ਼ ਨੂੰ ਭਾਰਤ ਦੀ ਵਿਰਾਸਤ ‘ਤੇ ਬਹੁਤ ਗਰਵ (ਮਾਣ) ਸੀ ਅਤੇ ਉਹ ਅਕਸਰ ਭਾਰਤ ਦੇ ਸਮ੍ਰਿੱਧ ਲੋਕਤੰਤਰੀ ਇਤਿਹਾਸ ਬਾਰੇ ਬੋਲਦੇ ਸਨ ਅਤੇ ਲੋਕਾਂ ਨੂੰ ਇਸ ਤੋਂ ਪ੍ਰੇਰਣਾ ਲੈਣ ਦੇ ਲਈ ਪ੍ਰੋਤਸਾਹਿਤ ਕਰਿਆ ਕਰਦੇ ਸਨ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਅੱਜ ਭਾਰਤ ਬਸਤੀਵਾਦੀ ਮਾਨਸਿਕਤਾ ਨਾਲ ਉੱਭਰ ਰਿਹਾ ਹੈ ਅਤੇ ਆਪਣੀ ਵਿਰਾਸਤ ‘ਤੇ ਗਰਵ (ਮਾਣ) ਕਰਦੇ ਹੋਏ ਵਿਕਾਸ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਆਜ਼ਾਦ ਹਿੰਦ ਸਰਕਾਰ (Azad Hind Government) ਦੀ 75ਵੀਂ ਵਰ੍ਹੇਗੰਢ ‘ਤੇ ਲਾਲ ਕਿਲੇ ‘ਤੇ ਤਿਰੰਗਾ ਫਹਿਰਾਉਣ ‘ਤੇ ਗਰਵ (ਮਾਣ) ਵਿਅਕਤ ਕੀਤਾ, ਜੋ ਇੱਕ ਅਭੁੱਲ ਇਤਿਹਾਸਿਕ ਅਵਸਰ ਹੈ।  ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੀ ਵਿਰਾਸਤ ਤੋਂ ਪ੍ਰੇਰਿਤ ਹੋ ਕੇ ਸਰਕਾਰ ਨੇ 2019 ਵਿੱਚ ਦਿੱਲੀ  ਦੇ ਲਾਲ ਕਿਲੇ ਵਿੱਚ ਨੇਤਾਜੀ ਸੁਭਾਸ਼ ਨੂੰ ਸਮਰਪਿਤ ਇੱਕ ਮਿਊਜ਼ੀਅਮ ਦੀ ਸਥਾਪਨਾ ਕੀਤੀ,  ਨਾਲ ਹੀ ਉਸੇ ਵਰ੍ਹੇ ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰਾਂ (Subhas Chandra Bose Disaster Management Awards) ਦੀ ਸ਼ੁਰੂਆਤ ਕੀਤੀ। ਸ਼੍ਰੀ ਮੋਦੀ ਨੇ ਕਿਹਾ2021 ਵਿੱਚ ਸਰਕਾਰ ਨੇ ਨੇਤਾਜੀ ਦੀ ਜਯੰਤੀ ਨੂੰ ਪਰਾਕ੍ਰਮ ਦਿਵਸ (Parakram Diwas) ਦੇ ਰੂਪ ਵਿੱਚ ਮਨਾਉਣ ਦਾ ਫ਼ੈਸਲਾ ਕੀਤਾ ਹੈ।” ਉਨ੍ਹਾਂ ਨੇ ਕਿਹਾ ਕਿ ਇੰਡੀਆ ਗੇਟ ਦੇ ਪਾਸ ਨੇਤਾਜੀ ਦੀ ਭਵਯ (ਸ਼ਾਨਦਾਰ) ਪ੍ਰਤਿਮਾ ਦੀ ਸਥਾਪਨਾਅੰਡੇਮਾਨ ਵਿੱਚ ਇੱਕ ਦ੍ਵੀਪ ਦਾ ਨਾਮ ਨੇਤਾਜੀ ਦੇ ਨਾਮ ‘ਤੇ ਰੱਖਣਾ ਅਤੇ ਗਣਤੰਤਰ ਦਿਵਸ ਪਰੇਡ ਵਿੱਚ ਆਈਐੱਨਏ ਸੈਨਿਕਾਂ (INA soldiers) ਨੂੰ ਸਲਾਮੀ ਦੇਣਾ ਉਨ੍ਹਾਂ ਦੀ ਵਿਰਾਸਤ ਦਾ ਸਨਮਾਨ ਕਰਨ ਦੀ ਸਰਕਾਰ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਹੈ।

 

ਸ਼੍ਰੀ ਮੋਦੀ ਨੇ ਕਿਹਾ, “ਪਿਛਲੇ 10 ਵਰ੍ਹਿਆਂ ਵਿੱਚ ਦੇਸ਼ ਨੇ ਇਹ ਦਿਖਾ ਦਿੱਤਾ ਹੈ ਕਿ ਤੇਜ਼ ਵਿਕਾਸ ਨਾਲ ਆਮ ਆਦਮੀ ਦਾ ਜੀਵਨ ਅਸਾਨ ਹੁੰਦਾ ਹੈ ਅਤੇ ਫ਼ੌਜੀ (ਮਿਲਿਟਰੀ) ਸ਼ਕਤੀ ਭੀ ਵਧਦੀ ਹੈ।”  ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਪਿਛਲੇ ਦਹਾਕੇ ਵਿੱਚ 25 ਕਰੋੜ ਭਾਰਤੀਆਂ ਨੂੰ ਗ਼ਰੀਬੀ ਤੋਂ ਬਾਹਰ ਕੱਢਿਆ ਗਿਆਜੋ ਇੱਕ ਬੜੀ ਸਫ਼ਲਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿੰਡ ਹੋਵੇ ਜਾਂ ਸ਼ਹਿਰ,  ਹਰ ਜਗ੍ਹਾ ਆਧੁਨਿਕ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਭਾਰਤੀ ਫ਼ੌਜ ਦੀ ਤਾਕਤ ਵਿੱਚ ਅਭੂਤਪੂਰਵ ਵਾਧੇ ਅਤੇ ਵਿਸ਼ਵ ਮੰਚ ‘ਤੇ ਭਾਰਤ ਦੀ ਵਧਦੀ ਭੂਮਿਕਾ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ ਦੁਨੀਆ ਦੀ ਤੀਸਰੀ ਸਭ ਤੋਂ ਬੜੀ ਆਰਥਿਕ ਸ਼ਕਤੀ ਬਣ ਜਾਵੇਗਾ।  ਉਨ੍ਹਾਂ ਨੇ ਸਭ ਨੂੰ ਨੇਤਾਜੀ ਸੁਭਾਸ਼ ਤੋਂ ਪ੍ਰੇਰਿਤ ਹੋ ਕੇ ਏਕ ਲਕਸ਼ਏਕ ਉਦੇਸ਼  ਦੇ ਨਾਲ ਵਿਕਸਿਤ ਭਾਰਤ (Viksit Bharat) ਦੇ  ਲਈ ਨਿਰੰਤਰ ਕੰਮ ਕਰਦੇ ਰਹਿਣ ਦੀ ਤਾਕੀਦ ਕੀਤੀ ਅਤੇ ਕਿਹਾ ਕਿ ਇਹੀ ਨੇਤਾਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪ੍ਰਧਾਨ ਮੰਤਰੀ ਨੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

***

ਐੱਮਜੇਪੀਐੱਸ/ਐੱਸਆਰ