Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਗਤੀ ਰਾਹੀਂ ਪ੍ਰਧਾਨ ਮੰਤਰੀ ਦਾ ਸੰਵਾਦ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਰਾਹੀਂ ਹੋਣ ਵਾਲੇ 25ਵੇਂ ਸੰਵਾਦ ਦੀ ਪ੍ਰਧਾਨਗੀ ਕੀਤੀ। ਸਰਗਰਮ ਅਤੇ ਬਿਹਤਰ ਪ੍ਰਸ਼ਾਸਨ ਅਤੇ ਸਮਾਂਬੱਧ ਲਾਗੂਕਰਨ ਲਈ ਆਈਸੀਟੀ ਅਧਾਰਤ ਪ੍ਰਗਤੀ ਇੱਕ ਬਹੁਅਯਾਮੀ ਮੰਚ ਹੈ।

25 ਪ੍ਰਗਤੀ ਮੀਟਿੰਗਾਂ ਵਿੱਚੋਂ ਕੁੱਲ 10 ਲੱਖ ਕਰੋੜ ਰੁਪਏ ਦੇ ਨਿਵੇਸ਼ ਵਾਲੇ 227 ਪ੍ਰੋਜੈਕਟਾਂ ਦੀ ਸਮੀਖਿਆ ਹੋਈ। ਲੋਕ ਸ਼ਿਕਾਇਤਾਂ ਦੇ ਸਮਾਧਾਨ ਦੀ ਵੀ ਸਮੀਖਿਆ ਕੀਤੀ ਗਈ ਹੈ।

23 ਪ੍ਰਗਤੀ ਬੈਠਕਾਂ ਦੇ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨੇ ਸਾਰੇ ਹਿਤਧਾਰਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਗਤੀ ਕਾਰਜ ਪ੍ਰਣਾਲੀ ਨਾਲ ਕੇਂਦਰ ਅਤੇ ਰਾਜਾਂ ਦਰਮਿਆਨ ਆਪਸੀ ਸਹਿਯੋਗ ਅਤੇ ਤਾਲਮੇਲ ਬਿਹਤਰ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਗਤੀ- ਪਹਿਲ ਸਾਡੀ ਸੰਘੀ ਸੰਰਚਨਾ ਲਈ ਇੱਕ ਮਹੱਤਵਪੂਰਨ ਸਕਾਰਾਤਮਕ ਸ਼ਕਤੀ ਹੈ। ਰੁਕੇ ਹੋਏ ਪ੍ਰੋਜੈਕਟਾਂ ਦੀ ਸਮੀਖਿਆ ਤੋਂ ਇਲਾਵਾ ਇਸ ਮੰਚ ਨੇ ਸਮਾਜਿਕ ਖੇਤਰ ਦੀਆਂ ਯੋਜਨਾਵਾਂ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਹੈ।

ਅੱਜ 25ਵੀਂ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਸਾਬਕਾ ਡਿਫੈਂਸ ਪ੍ਰਮੋਨਲ ਦੀ ਭਲਾਈ ਨਾਲ ਸਬੰਧਤ ਸ਼ਿਕਾਇਤਾਂ ਅਤੇ ਇਨ੍ਹਾਂ ਦੇ ਸਮਾਧਾਨ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸ਼ਿਕਾਇਤਾਂ ਦੇ ਸਮਾਧਾਨ ਦੀ ਗਤੀ ਨੂੰ ਤੇਜ਼ ਕਰਨ ’ਤੇ ਬਲ ਦਿੱਤਾ ਤਾਂ ਕਿ ਘੱਟ ਤੋਂ ਘੱਟ ਸਮੇਂ ਵਿੱਚ ਸਾਬਕਾ ਡਿਫੈਂਸ ਪ੍ਰਮੋਨਲ ਦੀਆਂ ਸਮੱਸਿਆਵਾਂ ਦਾ ਸਕਾਰਾਤਮਕ ਰੂਪ ਨਾਲ ਸਮਾਧਾਨ ਕੀਤਾ ਜਾ ਸਕੇ।

ਪ੍ਰਧਾਨ ਮੰਤਰੀ ਨੇ ਰੇਲ, ਸੜਕ, ਪੈਟਰੋਲੀਅਮ, ਊਰਜਾ, ਕੋਲਾ, ਸ਼ਹਿਰੀ ਵਿਕਾਸ ਅਤੇ ਸਿਹਤ ਅਤੇ ਪਰਿਵਾਰ ਭਲਾਈ ਨਾਲ ਸਬੰਧਤ 10 ਬੁਨਿਆਦੀ ਢਾਂਚਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਹ ਪ੍ਰੋਜੈਕਟ ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਓਡੀਸ਼ਾ, ਆਂਧਰਾ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਅਸਾਮ, ਸਿੱਕਮ, ਪੱਛਮੀ ਬੰਗਾਲ, ਬਿਹਾਰ, ਤਾਮਿਲਨਾਡੂ ਅਤੇ ਝਾਰਖੰਡ ਵਿੱਚ ਚਲ ਰਹੇ ਹਨ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਖੇਤੀਬਾੜੀ ਸਿੰਚਾਈ ਯੋਜਨਾ ਦੇ ਲਾਗੂਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਨਜਾਤੀ ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਰਾਸ਼ਟਰੀ ਵਜੀਫ਼ਾ ਅਤੇ ਫੈਲੋਸ਼ਿਪ ਪ੍ਰੋਗਰਾਮ ਦੀ ਵੀ ਸਮੀਖਿਆ ਕੀਤੀ।

***

ਏਕੇਟੀ/ਵੀਜੇ/ਐੱਸਕੇ