Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਤੇ ਅਬੂ ਧਾਬੀ ਦੇ ਯੁਵਰਾਜ ਦਰਮਿਆਨ ਫ਼ੋਨ ’ਤੇ ਗੱਲਬਾਤ ਹੋ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਬੂ ਧਾਬੀ ਦੇ ਯੁਵਰਾਜ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਏਦ ਅਲ ਨਹਯਾਨ ਨਾਲ ਫ਼ੋਨ ’ਤੇ ਗੱਲਬਾਤ ਦੌਰਾਨ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਸਰਕਾਰ ਤੇ ਜਨਤਾ ਨੂੰ ‘ਈਦ–ਉਲ–ਫ਼ਿਤਰ’ ਦੀਆਂ ਵਧਾਈਆਂ ਦਿੱਤੀਆਂ।

ਦੋਹਾਂ ਆਗੂਆਂ ਨੇ ਕੋਵਿਡ–19 ਮਹਾਮਾਰੀ ਵਾਲੀ ਸਥਿਤੀ ਦੌਰਾਨ ਦੋਹਾਂ ਦੇਸ਼ਾਂ ਦਰਮਿਆਨ ਪ੍ਰਭਾਵਸ਼ਾਲੀ ਸਹਿਯੋਗ ਉੱਤੇ ਤਸੱਲੀ ਪ੍ਰਗਟਾਈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਭਾਰਤੀ ਨਾਗਰਿਕਾਂ ਨੂੰ ਮਿਲੇ ਸਹਿਯੋਗ ਲਈ ਯੁਵਰਾਜ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਯੁਵਰਾਜ, ਸ਼ਾਹੀ ਪਰਿਵਾਰ ਤੇ ਉੱਥੋਂ ਦੀ ਜਨਤਾ ਦੀ ਚੰਗੀ ਸਿਹਤ ਤੇ ਸਲਾਮਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

**********

ਵੀਆਰਆਰਕੇ / ਕੇਪੀ