Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਤੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਦਰਮਿਆਨ ਟੈਲੀਫੋਨ ʼਤੇ ਗੱਲਬਾਤ ਹੋਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਹਿਮ ਜੋਕੋ ਵਿਡੋਡੋ ਨਾਲ ਟੈਲੀਫੋਨ ʼਤੇ ਗੱਲਬਾਤ ਕੀਤੀ।

ਦੋਹਾਂ ਨੇਤਾਵਾਂ ਨੇ ਖੇਤਰ ਅਤੇ ਵਿਸ਼ਵ ਵਿੱਚ ਕੋਵਿਡ -19 ਮਹਾਮਾਰੀ ਦੇ ਫੈਲਣ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨੇ ਇੰਡੋਨੇਸ਼ੀਆ ਨੂੰ ਫਰਮਾਸਿਊਟੀਕਲ ਉਤਪਾਦਾਂ ਦੀ ਸਪਲਾਈ ਲਈ ਭਾਰਤ ਸਰਕਾਰ ਦੁਆਰਾ ਦਿੱਤੀ ਗਈ ਸੁਵਿਧਾ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੋਵਾਂ ਦੇਸ਼ਾਂ ਦਰਮਿਆਨ ਮੈਡੀਕਲ ਉਤਪਾਦਾਂ ਜਾਂ ਹੋਰ ਵਸਤਾਂ ਦੀ ਸਪਲਾਈ ਵਿੱਚ ਪਏ ਵਿਘਨ ਨੂੰ ਰੋਕਣ ਲਈ ਆਪਣੀ ਪੂਰੀ ਕੋਸ਼ਿਸ਼ ਕਰੇਗਾ।

ਨੇਤਾਵਾਂ ਨੇ ਇੱਕ ਦੂਜੇ ਦੇ ਦੇਸ਼ਾਂ ਵਿੱਚ ਮੌਜੂਦ ਆਪਣੇ ਨਾਗਰਿਕਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਸਹਿਮਤੀ ਪ੍ਰਗਟਾਈ ਕਿ ਉਨ੍ਹਾਂ ਦੀਆਂ ਟੀਮਾਂ ਇਸ ਸਬੰਧ ਵਿੱਚ ਹਰ ਸੰਭਵ ਸੁਵਿਧਾ ਨੂੰ ਸੁਨਿਸ਼ਚਿਤ ਕਰਨ ਲਈ ਸੰਪਰਕ ਵਿੱਚ ਰਹਿਣਗੀਆਂ।

ਪ੍ਰਧਾਨ ਮੰਤਰੀ ਨੇ ਇਸ ਤੱਥ ਨੂੰ ਰੇਖਾਂਕਿਤ ਕੀਤਾ ਕਿ ਇੰਡੋਨੇਸ਼ੀਆ ਭਾਰਤ ਦੇ ਵਿਸਤਾਰਿਤ ਗੁਆਂਢ ਵਿੱਚ ਇੱਕ ਮਹੱਤਵਪੂਰਨ ਸਮੁੰਦਰੀ ਸਾਂਝੇਦਾਰ ਹੈ, ਅਤੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਦੋਨਾਂ ਹੀ ਦੇਸ਼ਾਂ ਨੂੰ ਇਸ ਮਹਾਮਾਰੀ ਨਾਲ ਲੜਨ ਵਿੱਚ ਮਦਦ ਕਰੇਗੀ।

ਉਨ੍ਹਾਂ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਲਈ ਮਹਾਮਹਿਮ ਰਾਸ਼ਟਰਪਤੀ ਵਿਡੋਡੋ ਅਤੇ ਇੰਡੋਨੇਸ਼ੀਆ ਦੇ ਦੋਸਤਾਨਾ ਲੋਕਾਂ ਨੂੰ ਵਧਾਈਆਂ ਵੀ ਦਿੱਤੀ।

****

ਵੀਆਰਆਰਕੇ/ਕੇਪੀ