ਪ੍ਰਧਾਨ ਮੰਤਰੀ ਨੂੰ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਕੇਪੀ ਸ਼ਰਮਾ ਓਲੀ ਦੀ ਟੈਲੀਫੋਨ ਕਾਲ ਪ੍ਰਾਪਤ ਹੋਈ।
ਨੇਪਾਲ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੇ 74ਵੇਂ ਸੁਤੰਤਰਤਾ ਦਿਵਸ ਦੇ ਅਵਸਰ ʼਤੇ ਭਾਰਤ ਸਰਕਾਰ ਅਤੇ ਇੱਥੋਂ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੰਯੁਕਤ ਰਾਸ਼ਟਰ ਸੁੱਰਖਿਆ ਪਰਿਸ਼ਦ ਦੇ ਅਸਥਾਈ ਮੈਂਬਰ ਵਜੋਂ ਭਾਰਤ ਦੀ ਹੁਣੇ-ਹੁਣੇ ਹੋਈ ਚੋਣ ਲਈ ਵਧਾਈਆਂ ਵੀ ਦਿੱਤੀਆਂ।
ਦੋਵਾਂ ਦੇਸ਼ਾਂ ਵਿੱਚ ਕੋਵਿਡ -19 ਮਹਾਮਾਰੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕੀਤੇ ਜਾ ਰਹੇ ਪ੍ਰਯਤਨਾਂ ਦੇ ਸੰਦਰਭ ਵਿੱਚ ਦੋਹਾਂ ਨੇਤਾਵਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਨੇ ਇਸ ਸਬੰਧ ਵਿੱਚ ਨੇਪਾਲ ਨੂੰ ਭਾਰਤ ਵੱਲੋਂ ਨਿਰੰਤਰ ਸਹਾਇਤਾ ਦੀ ਪੇਸ਼ਕਸ਼ ਕੀਤੀ।
ਪ੍ਰਧਾਨ ਮੰਤਰੀ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਦਾ ਉਨ੍ਹਾਂ ਦੀ ਟੈਲੀਫੋਨ ਕਾਲ ਲਈ ਧੰਨਵਾਦ ਕੀਤਾ ਅਤੇ ਭਾਰਤ ਤੇ ਨੇਪਾਲ ਦਰਮਿਆਨ ਉਨ੍ਹਾਂ ਸੱਭਿਅਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਯਾਦ ਕੀਤਾ ਜੋ ਭਾਰਤ ਅਤੇ ਨੇਪਾਲ ਸਾਂਝਾ ਕਰਦੇ ਹਨ।
******
ਏਪੀ/ਏਐੱਮ