Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਤੇ ਰੂਸ ਦੇ ਰਾਸ਼ਟਰਪਤੀ ਦਰਮਿਆਨ ਟੈਲੀਫ਼ੋਨ ’ਤੇ ਗੱਲਬਾਤ ਹੋਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ 17 ਸਤੰਬਰ ਨੂੰ ਟੈਲੀਫ਼ੋਨ ‘ਤੇ ਗੱਲਬਾਤ ਕੀਤੀ

ਰੂਸ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਅਵਸਰ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂਪ੍ਰਧਾਨ ਮੰਤਰੀ ਨੇ ਵਧਾਈਆਂ ਦੇਣ ਦੇ ਲਈ ਉਨ੍ਹਾਂ ਦਾ ਆਭਾਰ ਪ੍ਰਗਟ ਕੀਤਾ।

ਦੋਵੇਂ ਨੇਤਾਵਾਂ ਨੇ ਭਾਰਤ ਅਤੇ ਰੂਸ ਦਰਮਿਆਨ ਵਿਸ਼ੇਸ਼ ਅਤੇ ਵਿਸ਼ੇਸ਼ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਮਜ਼ਬੂਤ ਪ੍ਰਤੀਬੱਧਤਾ ਦੁਹਰਾਈ ਅਤੇ ਕੋਵਿਡ–19 ਮਹਾਮਾਰੀ ਦੇ ਬਾਵਜੂਦ ਦੁਵੱਲੀ ਗੱਲਬਾਤ ਜਾਰੀ ਰੱਖਣ ਦੀ ਸ਼ਲਾਘਾ ਕੀਤੀ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਰੱਖਿਆ ਮੰਤਰੀ ਅਤੇ ਵਿਦੇਸ਼ ਮੰਤਰੀ ਦੇ ਮਾਸਕੋ ਦੇ ਹਾਲ ਦੇ ਉਪਯੋਗੀ ਦੌਰਿਆਂ ਦਾ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਸ ਸਾਲ ਐੱਸਸੀਓ (SCO) ਅਤੇ ਬ੍ਰਿਕਸ (BRICS) ਦੀ ਸਫ਼ਲ ਰੂਸੀ ਪ੍ਰਧਾਨਗੀ ਲਈ ਰਾਸ਼ਟਰਪਤੀ ਪੁਤਿਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਸਾਲ ਦੇ ਅੰਤ ਵਿੱਚ ਐੱਸਸੀਓ (SCO) ਅਤੇ ਬ੍ਰਿਕਸ (BRICS) ਸਿਖਰ ਸੰਮੇਲਨ ਦੇ ਇਲਾਵਾ ਭਾਰਤ ਦੁਆਰਾ ਆਯੋਜਿਤ ਕੀਤੇ ਜਾਣ ਵਾਲੇ ਐੱਸਸੀਓ (SCO) ਸ਼ਾਸਨ ਮੁਖੀਆਂ ਦੀ ਕੌਂਸਲ ਵਿੱਚ ਹਿੱਸਾ ਲੈਣ ਨੂੰ ਲੈ ਕੇ ਆਪਣੀ ਉਤਸੁਕਤਾ ਪ੍ਰਗਟ ਕੀਤੀ

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਰਾਸ਼ਟਰਪਤੀ ਪੁਤਿਨ ਦੀ ਵਿਅਕਤੀਗਤ ਪ੍ਰਤੀਬੱਧਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਅਗਲੇ ਦੁਵੱਲੇ ਸਿਖਰ ਸੰਮੇਲਨ ਦੇ ਲਈ ਆਪਸ ਵਿੱਚ ਨਿਰਧਾਰਿਤ ਸੁਵਿਧਾਜਨਕ ਸਮੇਂ ‘ਤੇ ਰਾਸ਼ਟਰਪਤੀ ਪੁਤਿਨ ਦਾ ਭਾਰਤ ਵਿੱਚ ਸੁਆਗਤ ਕਰਨਾ ਚਾਹੁੰਦੇ ਹਨ।

***

ਏਪੀ