Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ  ਨੇ ਅੱਜ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਗੋਟਬਾਯਾ ਰਾਜਪਕਸ਼ੇ (H.E. Gotabaya Rajapaksa) ਨਾਲ ਟੈਲੀਫੋਨ ਤੇ ਗੱਲਬਾਤ ਕੀਤੀ।  ਇਸ ਦੌਰਾਨ ਮੌਜੂਦਾ ਕੋਵਿਡ-19ਮਹਾਮਾਰੀ  ਦੇ ਨਾਲ-ਨਾਲ ਇਸ ਖੇਤਰ ਵਿੱਚ ਇਸ ਦੇ ਸੰਭਾਵਿਤ ਸਿਹਤ ਅਤੇ ਆਰਥਿਕ ਪ੍ਰਭਾਵਾਂ ਉੱਤੇ ਚਰਚਾ ਕੀਤੀ ਗਈ।

 

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸ੍ਰੀਲੰਕਾ  ਦੇ ਰਾਸ਼ਟਰਪਤੀ ਨੂੰ ਇਹ ਭਰੋਸਾ ਦਿੱਤਾ ਕਿ ਭਾਰਤ ਮਹਾਮਾਰੀ  ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸ੍ਰੀਲੰਕਾ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਨਿਰੰਤਰ ਜਾਰੀ ਰੱਖੇਗਾ।

 

ਰਾਸ਼ਟਰਪਤੀ ਸ਼੍ਰੀ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਦੇਸ਼ ਵਿੱਚ ਆਰਥਿਕ ਗਤੀਵਿਧੀਆਂ ਨੂੰ ਫਿਰ ਤੋਂ ਸ਼ੁਰੂ ਕਰਨ ਲਈ ਆਪਣੀ ਸਰਕਾਰ ਦੁਆਰਾ ਉਠਾਏ ਜਾ ਰਹੇ ਕਈ ਕਦਮਾਂ ਬਾਰੇ ਜਾਣਕਾਰੀ ਦਿੱਤੀ।  ਇਸ ਸੰਦਰਭ ਵਿੱਚ ਦੋਹਾਂ ਹੀ ਰਾਜਨੇਤਾਵਾਂ ਨੇ ਸ੍ਰੀਲੰਕਾ ਵਿੱਚ ਲਾਗੂ ਕੀਤੇ ਜਾ ਰਹੇ ਭਾਰਤੀ ਸਹਾਇਤਾ ਪ੍ਰਾਪਤ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੀ ਜ਼ਰੂਰਤ ਤੇ ਸਹਿਮਤੀ ਪ੍ਰਗਟਾਈ।  ਇਸ ਦੇ ਇਲਾਵਾਦੋਹਾਂ ਰਾਜਨੇਤਾਵਾਂ ਨੇ ਭਾਰਤ  ਦੇ ਪ੍ਰਾਈਵੇਟ ਸੈਕਟਦਰ  ਦੁਆਰਾ ਸ੍ਰੀਲੰਕਾ ਵਿੱਚ ਨਿਵੇਸ਼ ਅਤੇ ਵੈਲਿਊ-ਐਡੀਸ਼ਨ ਨੂੰ ਹੁਲਾਰਾ ਦੇਣ ਦੀਆਂ ਸੰਭਾਵਨਾਵਾਂ ਉੱਤੇ ਵੀ ਚਰਚਾ ਕੀਤੀ।

 

 

ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਲੋਕਾਂ  ਦੇ ਚੰਗੀ ਸਿਹਤ ਅਤੇ ਖੁਸ਼ਹਾਲੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ।

 

 

****

 

ਵੀਆਰਆਰਕੇ/ਕੇਪੀ