Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ‘ਆਰਥਿਕ ਨੀਤੀ – ਭਵਿੱਖ ਦੀਆਂ ਸੰਭਾਵਨਾਵਾਂ’ ਦੇ ਵਿਸ਼ੇ ’ਤੇ ਨੀਤੀ ਕਮਿਸ਼ਨ ਦੁਆਰਾ ਆਯੋਜਿਤ ਅਰਥਸ਼ਾਸਤਰੀਆਂ ਅਤੇ ਮਾਹਰਾਂ ਦੇ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਏ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ‘ਆਰਥਿਕ ਨੀਤੀ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਨੀਤੀ ਕਮਿਸ਼ਨ ਦੁਆਰਾ ਆਯੋਜਿਤ ਅਰਥਸ਼ਾਸਤਰੀਆਂ ਅਤੇ ਮਾਹਰਾਂ ਦੇ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਹੋਏ। ਇਸ ਸੈਸ਼ਨ ਵਿੱਚ 40 ਤੋਂ ਅਧਿਕ ਅਰਥਸ਼ਾਸਤਰੀ ਅਤੇ ਹੋਰ ਮਾਹਰ ਮੌਜੂਦ ਸਨ।

ਸੈਸ਼ਨ ਦੌਰਾਨ ਪ੍ਰਤੀਨਿਧੀਆਂ ਨੇ ਵੱਡੀ ਅਰਥਵਿਵਸਥਾ, ਖੇਤੀਬਾੜੀ, ਗ੍ਰਾਮੀਣ ਵਿਕਾਸ, ਰੋਜ਼ਗਾਰ, ਸਿਹਤ ਅਤੇ ਸਿੱਖਿਆ, ਨਿਰਮਾਣ ਅਤੇ ਨਿਰਯਾਤ, ਸ਼ਹਿਰੀ ਵਿਕਾਸ, ਬੁਨਿਆਦੀ ਢਾਂਚਾ ਅਤੇ ਸੰਪਰਕ ਜਿਹੇ ਆਰਥਿਕ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।

ਵਿੱਤ ਮੰਤਰੀ ਸ਼੍ਰੀ ਅਰੁਣ ਜੇਤਲੀ ਨੇ ਪ੍ਰਤੀਨਿਧੀਆਂ ਨੂੰ ਉਨ੍ਹਾਂ ਦੇ ਸੁਝਾਵਾਂ ਲਈ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਵੱਖ-ਵੱਖ ਪ੍ਰਤੀਨਿਧੀਆਂ ਨੂੰ ਆਰਥਵਿਵਸਥਾ ਦੇ ਵੱਖ-ਵੱਖ ਪਹਿਲੂਆਂ ‘ਤੇ ਦਿੱਤੇ ਗਏ ਉਨ੍ਹਾਂ ਦੇ ਸੁਝਾਵਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਮਾਹਰਾਂ ਦੇ ਉੱਚ ਪੱਧਰੀ ਸੁਝਾਵਾਂ ਦੀ ਪ੍ਰਸੰਸਾ ਕੀਤੀ।

ਇਸ ਬੈਠਕ ਵਿੱਚ ਅਨੇਕ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ। ਨੀਤੀ ਕਮਿਸ਼ਨ ਦੇ ਸੀਨੀਅਰ ਅਧਿਕਾਰੀ, ਕੇਂਦਰ ਸਰਕਾਰ ਅਤੇ ਨੀਤੀ ਕਮਿਸ਼ਨ ਦੇ ਸੀਨੀਅਰ ਅਧਿਕਾਰੀ ਵੀ ਇਸ ਬੈਠਕ ਵਿੱਚ ਮੌਜੂਦ ਸਨ।

******

ਏਕੇਟੀ/ਐੱਚਐੱਸ