ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸੱਦੇ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਬੰਗਲਾਦੇਸ਼ ਦੇ ਆਪਣੇ ਦੌਰੇ ‘ਤੇ ਢਾਕਾ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਇਤਿਹਾਸਿਕ ਯਾਤਰਾ ਮੁਜੀਬ ਬੋਰਸੋ – ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ, ਭਾਰਤ ਅਤੇ ਬੰਗਲਾਦੇਸ਼ ਦੇ ਦਰਮਿਆਨ ਕੂਟਨੀਤਕ ਸਬੰਧਾਂ ਦੇ ਸਥਾਪਿਤ ਹੋਣ ਦੇ 50 ਸਾਲ ਪੂਰੇ ਹੋਣ ਅਤੇ ਬੰਗਲਾਦੇਸ਼ ਮੁਕਤੀ ਸੰਗ੍ਰਾਮ ਦੇ 50 ਸਾਲ ਪੂਰੇ ਹੋਣ ਨਾਲ ਸਬੰਧਿਤ ਹੈ ।
ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀਆਂ ਨੇ ਹਜ਼ਰਤ ਸ਼ਾਹ ਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼੍ਰੀ ਮੋਦੀ ਦਾ ਸੁਆਗਤ ਕੀਤਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸਨਮਾਨ ਵਿੱਚ 19 ਤੋਪਾਂ ਦੀ ਸਲਾਮੀ ਅਤੇ ਗਾਰਡ ਆਵ੍ ਆਨਰ ਦਿੱਤੇ ਗਏ।
*****
ਡੀਐੱਸ
A special visit begins with a special gesture.
— PMO India (@PMOIndia) March 26, 2021
PM Sheikh Hasina welcomes PM @narendramodi at Dhaka airport. pic.twitter.com/5zyKWpIepv