Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਤੇ ਓਮਾਨ ਦੇ ਸੁਲਤਾਨ ਦਰਮਿਆਨ ਟੈਲੀਫ਼ੋਨ ’ਤੇ ਗੱਲਬਾਤ ਹੋਈ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਦੇ ਸੁਲਤਾਨ ਮਹਾਮਹਿਮ ਹੈਥਮ ਬਿਨ ਤਾਰਿਕ (His Majesty Haitham bin Tarik) ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ।

ਦੋਹਾਂ ਨੇਤਾਵਾਂ ਨੇ ਚਲ ਰਹੀ ਕੋਵਿਡ-19 ਮਹਾਮਾਰੀ ਅਤੇ ਇਸ ਦੁਆਰਾ ਪੈਦਾ ਹੋਈਆਂ ਸਿਹਤ ਤੇ ਆਰਥਿਕ ਚੁਣੌਤੀਆਂ ਅਤੇ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਆਪੋ-ਆਪਣੇ ਦੇਸ਼ਾਂ ਵਿੱਚ ਉਠਾਏ ਜਾ ਰਹੇ ਕਦਮਾਂ ਬਾਰੇ ਚਰਚਾ ਕੀਤੀ। ਉਨ੍ਹਾਂ ਸਹਿਮਤੀ ਪ੍ਰਗਟਾਈ ਕਿ ਇਸ ਸੰਕਟ ਨਾਲ ਨਿਪਟਣ ਲਈ ਦੋਵੇਂ ਦੇਸ਼ ਇੱਕ–ਦੂਜੇ ਦੀ ਹਰ ਸੰਭਵ ਮਦਦ ਕਰਨਗੇ।

ਮਹਾਮਹਿਮ ਸੁਲਤਾਨ ਨੇ ਪ੍ਰਧਾਨ ਮੰਤਰੀ ਨੂੰ ਮੌਜੂਦਾ ਹਾਲਾਤ ’ਚ ਓਮਾਨ ਵਿੱਚ ਰਹਿਣ ਵਾਲੇ ਭਾਰਤੀ ਭਾਈਚਾਰੇ ਦੀ ਸੁਰੱਖਿਆ ਤੇ ਤੰਦਰੁਸਤੀ ਬਾਰੇ ਭਰੋਸਾ ਦਿਵਾਇਆ। ਉਨ੍ਹਾਂ ਭਾਰਤ ’ਚ ਰਹਿਣ ਵਾਲੇ ਓਮਾਨੀ ਨਾਗਰਿਕਾਂ ਨੂੰ ਪਿੱਛੇ ਜਿਹੇ ਭਾਰਤ ਸਰਕਾਰ ਦੁਆਰਾ ਪਹੁੰਚਾਈ ਗਈ ਮਦਦ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ।

ਪ੍ਰਧਾਨ ਮੰਤਰੀ ਨੇ ਮਹਾਮਹਿਮ ਮਰਹੂਮ ਸੁਲਤਾਨ ਕਾਬੂਸ ਦੇ ਦੇਹਾਂਤ ’ਤੇ ਇੱਕ ਵਾਰ ਫਿਰ ਸੋਗ ਪ੍ਰਗਟਾਇਆ। ਉਨ੍ਹਾਂ ਸੁਲਤਾਨ ਹੈਥਮ ਦੇ ਸ਼ਾਸਨ ਤੇ ਓਮਾਨ ਦੀ ਜਨਤਾ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ, ਓਮਾਨ ਨੂੰ ਆਪਣੇ ਵਿਸਤ੍ਰਿਤ ਗੁਆਂਢ ਦਾ ਬਹੁਤ ਅਹਿਮ ਹਿੱਸਾ ਸਮਝਦਾ ਹੈ।

****

ਵੀਆਰਆਰਕੇ/ਵੀਜੇ