Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਤੇ ਫ਼ਲਸਤੀਨ ਦੇਸ਼ ਦੇ ਰਾਸ਼ਟਰਪਤੀ ਦਰਮਿਆਨ ਟੈਲੀਫ਼ੋਨ ’ਤੇ ਗੱਲਬਾਤ ਹੋਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਲਸਤੀਨ ਦੇਸ਼ ਦੇ ਰਾਸ਼ਟਰਪਤੀ ਮਹਾਮਹਿਮ ਸ੍ਰੀ ਮਹਿਮੂਦ ਅੱਬਾਸ ਨਾਲ ਫ਼ੋਨ ’ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਆਉਂਦੇ ਰਮਜ਼ਾਨ ਦੇ ਪਵਿੱਤਰ ਮਹੀਨੇ ਲਈ ਰਾਸ਼ਟਰਪਤੀ ਤੇ ਫ਼ਲਸਤੀਨ ਦੀ ਜਨਤਾ ਨੂੰ ਮੁਬਾਰਕਬਾਦ ਦਿੱਤੀ।
ਦੋਵੇਂ ਆਗੂਆਂ ਨੇ ਕੋਵਿਡ–19 ਦੀ ਚਲ ਰਹੀ ਮਹਾਮਾਰੀ ਕਾਰਨ ਪੈਦਾ ਹੋਈਆਂ ਚੁਣੌਤੀਆਂ ਬਾਰੇ ਵਿਚਾਰ–ਵਟਾਂਦਰਾ ਕੀਤਾ ਅਤੇ ਇਸ ਸਥਿਤੀ ਉੱਤੇ ਕਾਬੂ ਪਾਉਣ ਲਈ ਆਪੋ–ਆਪਣੇ ਦੇਸ਼ਾਂ ਵਿੱਚ ਚੁੱਕੇ ਕਦਮਾਂ ਤੋਂ ਇੱਕ–ਦੂਜੇ ਨੂੰ ਜਾਣੂ ਕਰਵਾਇਆ।

ਪ੍ਰਧਾਨ ਮੰਤਰੀ ਨੇ ਫ਼ਲਸਤੀਨ ਦੀਆਂ ਅਥਾਰਿਟੀਆਂ ਦੁਆਰਾ ਵਾਇਰਸ ਤੋਂ ਆਪਣੀ ਜਨਤਾ ਦੀ ਸੁਰੱਖਿਆ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਨ੍ਹਾਂ ਯਤਨਾਂ ਲਈ ਭਾਰਤ ਤੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।

ਦੋਵੇਂ ਆਗੂ ਇਸ ਚੁਣੌਤੀਪੂਰਨ ਸਮੇਂ ਦੌਰਾਨ ਸਹਿਯੋਗ ਦੇ ਮੌਕੇ ਲੱਭਣ ਲਈ ਉਚਿਤ ਪੱਧਰਾਂ ’ਤੇ ਇੱਕ–ਦੂਜੇ ਦੇ ਸੰਪਰਕ ’ਚ ਰਹਿਣ ਲਈ ਸਹਿਮਤ ਹੋਏ।

****

ਵੀਆਰਆਰਕੇ/ਐੱਸਐੱਚ