Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦਾ ‘ਪ੍ਰਗਤੀ’ ਰਾਹੀਂ ਸੰਵਾਦ


 

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ  ਨੇ ਅੱਜ ਆਈਸੀਟੀ ਅਧਾਰਿਤ ‘ਪ੍ਰਗਤੀ’ – ਮਲਟੀ ਮੋਡਲ ਪਲੇਟਫਾਰਮ ਫਾਰ ਪ੍ਰੋਐਕਟਿਵ ਗਵਰਨੈਂਸ ਐਂਡ ਟਾਈਮਲੀ ਇੰਪਲੀਮੈਂਟੇਸ਼ਨ ਅਧੀਨ 28ਵੇਂ ਸੰਵਾਦ ਦੀ ਪ੍ਰਧਾਨਗੀ ਕੀਤੀ

 

ਪ੍ਰਧਾਨ ਮੰਤਰੀ ਨੇ ਇਨਕਮ ਟੈਕਸ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਮੀਖਿਆ ਕੀਤੀ ਵਿੱਤ ਮੰਤਰਾਲੇ ਦੇ ਅਧਿਕਾਰੀਆਂ ਨੇ ਇਸ ਸਬੰਧ ਵਿੱਚ ਹੋਈ ਪ੍ਰਗਤੀ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ ਪ੍ਰਧਾਨ ਮੰਤਰੀ ਨੇ ਦੋਹਰਾਇਆ ਕਿ ਸਾਰੇ ਸਿਸਟਮ ਟੈਕਨੋਲੋਜੀ ਅਧਾਰਿਤ ਬਣਾਏ ਜਾਣੇ ਚਾਹੀਦੇ ਹਨ ਅਤੇ ਮਨੁੱਖੀ ਦਖਲਅੰਦਾਜ਼ੀ ਘੱਟ ਤੋਂ ਘੱਟ ਕੀਤੀ ਜਾਣੀ ਚਾਹੀਦੀ ਹੈ ਉਨ੍ਹਾਂ ਨੇ ਭ੍ਰਿਸ਼ਟ ਅਧਿਕਾਰੀਆਂ ਨੂੰ ਸਾਹਮਣੇ ਲਿਆਉਣ ਦੇ ਮਾਮਲੇ ਵਿੱਚ ਹੋ ਰਹੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਕਮ ਟੈਕਸ ਵਿਭਾਗ ਵੱਲੋਂ ਜਿਹੜੀਆਂ ਵੱਖ ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਅਤੇ ਕਦਮ ਚੁੱਕੇ ਗਏ ਹਨ, ਉਹ ਜਨਤਾ ਦੀ ਸਹੂਲਤ ਲਈ ਹਨ ਅਤੇ ਇਸ ਬਾਰੇ ਟੈਕਸਦਾਤਿਆਂ ਨੂੰ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ

 

ਹੁਣ ਤੱਕ ਹੋਈਆਂ 27 ਪ੍ਰਗਤੀ ਮੀਟਿੰਗਾਂ ਵਿੱਚ ਕੁੱਲ 11.5 ਲੱਖ ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਜਾ ਚੁੱਕਾ ਹੈ ਵੱਖ ਵੱਖ ਖੇਤਰਾਂ ਵਿੱਚ ਜਨਤਕ ਸ਼ਿਕਾਇਤਾਂ ਦਾ ਜਿਹੜਾ ਨਿਪਟਾਰਾ ਹੋਇਆ ਹੈ,  ਉਨ੍ਹਾਂ ਦੀ ਸਮੀਖਿਆ ਕੀਤੀ

 

ਅੱਜ, 28ਵੀਂ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ  ਰੇਲਵੇ, ਸੜਕ ਅਤੇ ਪੈਟਰੋਲੀਅਮ ਖੇਤਰ ਦੇ 9 ਅਹਿਮ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਇਹ ਪ੍ਰੋਜੈਕਟ ਕਈ ਰਾਜਾਂ ਤੱਕ ਫੈਲੇ ਹੋਏ ਹਨ ਜਿਨ੍ਹਾਂ ਵਿੱਚ ਆਂਧਰਾ ਪ੍ਰਦੇਸ਼, ਅਸਾਮ, ਗੁਜਰਾਤ, ਦਿੱਲੀ, ਹਰਿਆਣਾ, ਤਾਮਿਲਨਾਡੂ, ਓਡੀਸ਼ਾ, ਕਰਨਾਟਕ, ਪੰਜਾਬ, ਉੱਤਰ ਪ੍ਰਦੇਸ਼, ਅਤੇ ਉੱਤਰਾਖੰਡ ਸ਼ਾਮਲ ਹਨ

 

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਅਧੀਨ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਦੇ ਕੰਮ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਉਨ੍ਹਾਂ ਨੇ ਪ੍ਰਧਾਨ ਮੰਤਰੀ ਜਨ ਔਸ਼ਧੀ ਪ੍ਰੋਜੈਕਟ ਵਿੱਚ ਹੋਈ ਪ੍ਰਗਤੀ ਦੀ ਵੀ ਸਮੀਖਿਆ ਕੀਤੀ

 

ਏਕੇਟੀ /ਕੇਪੀ /ਐਸਕੇ