Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਬਾਲੀ ਵਿੱਚ ਜੀ-20 ਸਮਿਟ ਵਿੱਚ ਇਤਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ

ਪ੍ਰਧਾਨ ਮੰਤਰੀ ਦੀ ਬਾਲੀ ਵਿੱਚ ਜੀ-20 ਸਮਿਟ ਵਿੱਚ ਇਤਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਾਲੀ ਵਿੱਚ ਜੀ-20 ਸਮਿਟ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਥੋਨੀ ਅਲਬਾਨੀਜ (Mr. Anthony Albanese) ਨਾਲ ਮੁਲਾਕਾਤ ਕੀਤੀ।

 

ਦੋਹਾਂ ਨੇਤਾਵਾਂ ਨੇ ਵਿਆਪਕ ਰਣਨੀਤਿਕ ਸਾਂਝੇਦਾਰੀ ਦੇ ਤਹਿਤ ਦੋਹਾਂ ਦੇਸ਼ਾਂ ਦੇ ਦਰਮਿਆਨ ਸਬੰਧਾਂ ਦੀ ਉਤਕ੍ਰਿਸ਼ਟ ਸਥਿਤੀ ਅਤੇ ਭਾਰਤ ਅਤੇ ਆਸਟ੍ਰੇਲੀਆ ਦੇ ਦਰਮਿਆਨ ਨਿਯਮਿਤ ਅਧਾਰ ’ਤੇ ਹੋਣ ਵਾਲੀ ਉੱਚ ਪੱਧਰੀ ਗੱਲਬਾਤ ’ਤੇ ਸੰਤੋਖ ਵਿਅਕਤ ਕੀਤਾ। ਦੋਹਾਂ ਨੇਤਾਵਾਂ ਨੇ ਰੱਖਿਆ, ਵਪਾਰ, ਸਿੱਖਿਆ, ਸਵੱਛ ਊਰਜਾ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਆਪਸੀ ਸਬੰਧ ਸਹਿਤ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਨੂੰ ਗਹਿਰਾ ਕਰਨ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਸਿੱਖਿਆ, ਵਿਸ਼ੇਸ਼ ਕਰਕੇ ਉੱਚ ਸਿੱਖਿਆ, ਵੋਕੇਸ਼ਨਲ ਸਿੱਖਿਆ, ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ ਦੇ ਖੇਤਰ ਵਿੱਚ ਸੰਸਥਾਗਤ ਭਾਗੀਦਾਰੀ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।

 

 

ਦੋਹਾਂ ਨੇਤਾਵਾਂ ਨੇ ਆਪਸੀ ਹਿਤ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਇਨ੍ਹਾਂ ਮੁੱਦਿਆਂ ਵਿੱਚ ਇੱਕ ਸਥਿਰ ਅਤੇ ਸ਼ਾਂਤੀਪੂਰਣ ਹਿੰਦ-ਪ੍ਰਸ਼ਾਂਤ ਖੇਤਰ, ਜਲਵਾਯੂ ਸਬੰਧੀ ਮਾਮਲਿਆਂ ਅਤੇ ਭਾਰਤ ਦੀ ਜੀ-20 ਦੀ ਪ੍ਰਧਾਨਗੀ ਨਾਲ ਸਬੰਧਿਤ ਉਨ੍ਹਾਂ ਦਾ ਸਾਂਝਾ ਦ੍ਰਿਸ਼ਟੀਕੋਣ ਸ਼ਾਮਲ ਸੀ।

 

ਪ੍ਰਧਾਨ ਮੰਤਰੀ ਜਲਦੀ ਤੋਂ ਜਲਦੀ ਪ੍ਰਧਾਨ ਮੰਤਰੀ ਅਲਬਨੀਜ ਦਾ ਭਾਰਤ ਵਿੱਚ ਸੁਆਗਤ ਕਰਨ ਦੇ ਲਈ ਉਤਸੁਕ ਹਨ।

************

ਡੀਐੱਸ/ਏਕੇ