Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਦੀ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ


ਭੂਟਾਨ ਦੇ ਪ੍ਰਧਾਨ ਮੰਤਰੀ, ਡਾ.ਲੋਟੇ ਸ਼ੇਰਿੰਗ ਨੇ 30 ਮਈ,2019 ਨੂੰ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ।

ਪ੍ਰਧਾਨ ਮੰਤਰੀ ਡਾ. ਲੋਟੇ ਨੇ ਆਪਣੀ ਦੁਵੱਲੀ ਮੁਲਾਕਾਤ ਦੌਰਾਨ ਆਮ ਚੋਣਾਂ ਵਿੱਚ ਹਾਲੀਆ ਸ਼ਾਨਦਾਰ ਜਿੱਤ ਦੇ ਬਾਅਦ ਫਿਰ ਤੋਂ ਅਹੁਦਾ ਸੰਭਾਲਣ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ। ਉਨ੍ਹਾਂ ਭੂਟਾਨ ਦੇ ਮਹਾਮਹਿਮ ਸਮਰਾਟ ਦੇ ਨਾਲ-ਨਾਲ ਭੂਟਾਨ ਦੀ ਜਨਤਾ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਆਮ ਜਨਤਾ ਨੂੰ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ ਤੋਂ ਵੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਜਾਣੂ ਕਰਵਾਇਆ। ਪ੍ਰਧਾਨ ਮੰਤਰੀ ਡਾ. ਲੋਟੇ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਭਾਰਤ ਸਰਕਾਰ ਦੇ ਨਾਲ ਮਿਲ-ਜੁਲ ਕੇ ਨਿਰੰਤਰ ਕੰਮ ਕਰਨ ਨੂੰ ਲੈ ਕੇ ਆਸਵੰਦ ਹਨ। ਇਸ ਸਬੰਧ ਵਿੱਚ ਉਨ੍ਹਾਂ ਨੇ ਜਲਦੀ ਤੋਂ ਜਲਦੀ ਭੂਟਾਨ ਦੀ ਯਾਤਰਾ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸੱਦਾ ਦਿੱਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਅਤੇ ਸ਼ੁਭਕਾਮਨਾਵਾਂ ਦੇਣ ਲਈ ਭੂਟਾਨ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਪਣਬਿਜਲੀ ਖੇਤਰ ਵਿੱਚ ਸਹਿਯੋਗ ਸਮੇਤ ਭੂਟਾਨ ਨਾਲ ਆਪਣੀ ਵਿਕਾਸ ਸਾਂਝੇਦਾਰੀ ਨੂੰ ਕਾਫੀ ਅਹਿਮੀਅਤ ਦਿੰਦਾ ਹੈ। ਉਨ੍ਹਾਂ ਹੋਰ ਜ਼ਿਆਦਾ ਖੁਸ਼ਹਾਲੀ ਅਤੇ ਤੰਦਰੁਸਤੀ ਸੁਨਿਸ਼ਚਿਤ ਕਰਨ ਵਿੱਚ ਜੁਟੇ ਭੂਟਾਨ ਨਾਲ ਸਾਂਝੇਦਾਰੀ ਕਰਨ ਲਈ ਭਾਰਤ ਸਰਕਾਰ ਦੀ ਠੋਸ ਪ੍ਰਤੀਬੱਧਤਾ ਦੁਹਰਾਈ। ਪ੍ਰਧਾਨ ਮੰਤਰੀ ਮੋਦੀ ਨੇ ਰਵਾਇਤੀ ਤੌਰ ‘ਤੇ ਸੁਵਿਧਾਜਨਕ ਮਿਤੀਆਂ ਨੂੰ ਭੂਟਾਨ ਦਾ ਦੌਰਾ ਕਰਨ ਸਬੰਧੀ ਸੱਦੇ ਨੂੰ ਸਵੀਕਾਰ ਕਰ ਲਿਆ।

ਇਹ ਮੁਲਾਕਾਤ ਆਪਸੀ ਵਿਸ਼ਵਾਸ,ਸਹਿਯੋਗ ਅਤੇ ਡੂੰਘੀ ਸਮਝ ਦੀ ਭਾਵਨਾ ਪ੍ਰਗਟਾਉਂਦੇ ਗਰਮਜੋਸ਼ੀ ਭਰੇ ਮਾਹੌਲ ਵਿੱਚ ਸੰਪੰਨ ਹੋਈ ਜੋ ਦੋਹਾਂ ਦੇਸ਼ਾਂ ਦਰਮਿਆਨ ਨੇੜਲੇ ਅਤੇ ਦੋਸਤਾਨਾ ਸਬੰਧਾਂ ਨੂੰ ਦਰਸਾਉਂਦਾ ਹੈ।

ਏਕੇਟੀ/ਵੀਜੇ/ਐੱਸਕੇ