ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸੀ ਫੈਡਰੇਸ਼ਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਉਨ੍ਹਾਂ ਨੇ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਆਪਸੀ ਹਿਤ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨੂੰ ਰੂਸ ਦੇ ਹਾਲੀਆ ਘਟਨਾਕ੍ਰਮ ਦੀ ਜਾਣਕਾਰੀ ਦਿੱਤੀ।
ਯੂਕ੍ਰੇਨ ਦੀ ਸਥਿਤੀ ‘ਤੇ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸੰਵਾਦ ਅਤੇ ਕੂਟਨੀਤੀ ਦਾ ਆਪਣਾ ਸੱਦਾ ਦੁਹਰਾਇਆ।
ਦੋਨੋਂ ਲੀਡਰ ਸੰਪਰਕ ਵਿੱਚ ਬਣੇ ਰਹਿਣ ਅਤੇ ਦੋਨੋਂ ਦੇਸ਼ਾਂ ਦੇ ਦਰਮਿਆਨ ਸਪੈਸ਼ਲ ਅਤੇ ਵਿਸ਼ੇਸ਼-ਅਧਿਕਾਰ ਪ੍ਰਾਪਤ ਰਾਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਪ੍ਰਯਤਨਾਂ ਨੂੰ ਜਾਰੀ ਰੱਖਣ ‘ਤੇ ਸਹਿਮਤ ਹੋਏ।
***
ਡੀਐੱਸ/ਐੱਲਪੀ