ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 31 ਅਗਸਤ, 2024 ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਭਾਰਤ ਦੀ ਸੁਪਰੀਮ ਕੋਰਟ ਦੀ ਸਥਾਪਨਾ ਦੇ 75 ਵਰ੍ਹੇ ਪੂਰੇ ਹੋਣ ਦੇ ਮੌਕੇ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ।
ਭਾਰਤ ਦੇ ਸੁਪਰੀਮ ਕੋਰਟ ਦੁਆਰਾ ਆਯੋਜਿਤ ਇਸ ਦੋ ਦਿਨੀਂ ਸੰਮੇਲਨ ਵਿੱਚ ਪੰਜ ਵਰਕਿੰਗ ਸੈਸ਼ਨਾਂ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਜ਼ਿਲ੍ਹਾਂ ਨਿਆਂਪਾਲਿਕਾ ਨਾਲ ਸਬੰਧਿਤ ਵਿਸ਼ਿਆਂ ਜਿਹਾ ਕਿ ਇਨਫ੍ਰਾਸਟ੍ਰਕਚਰ ਅਤੇ ਮਾਨਵ ਸੰਸਾਧਨ, ਸਾਰਿਆਂ ਲਈ ਸਮਾਵੇਸ਼ੀ ਕੋਰਟ ਰੂਮਸ, ਨਿਆਂਇਕ ਸੁਰੱਖਿਆ ਅਤੇ ਨਿਆਂਇਕ ਭਲਾਈ, ਕੇਸ ਮੈਨੇਜਮੈਂਟ ਅਤੇ ਨਿਆਂਇਕ ਸਿਖਲਾਈ ਬਾਰੇ ਵਿਚਾਰ-ਵਟਾਂਦਰਾ ਅਤੇ ਚਰਚਾ ਕੀਤੀ ਜਾਵੇਗੀ।
ਇਸ ਉਦਘਾਟਨ ਪ੍ਰੋਗਰਾਮ ਵਿੱਚ ਭਾਰਤ ਦੇ ਚੀਫ ਜਸਟਿਸ ਅਤੇ ਸੁਪਰੀਮ ਕੋਰਟ ਦੇ ਹੋਰ ਜਸਟਿਸ, ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ), ਭਾਰਤ ਦੇ ਅਟਾਰਨੀ ਜਨਰਲ, ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਬਾਰ ਕੌਂਸਲ ਆਫ ਇੰਡੀਆ ਦੇ ਪ੍ਰਧਾਨ ਵੀ ਹਿੱਸਾ ਲੈਣਗੇ।
************
ਐੱਮਜੇਪੀਐੱਸ/ਐੱਸਟੀ