ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮਿਕ ਰੀਪਬਲਿਕ ਆਵ੍ ਈਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਸੱਯਦ ਇਬਰਾਹਿਮ ਰਾਇਸੀ ਨਾਲ ਟੈਲੀਫ਼ੋਨ ‘ਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਖੇਤਰ ਦੀ ਕਠਿਨ ਸਥਿਤੀ ਅਤੇ ਇਜ਼ਰਾਈਲ-ਹਮਾਸ ਸੰਘਰਸ਼ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਨੇ ਆਤੰਕਵਾਦੀ ਘਟਨਾਵਾਂ, ਹਿੰਸਾ ਅਤੇ ਜਾਨੀ ਨੁਕਸਾਨ ‘ਤੇ ਗਹਿਰੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਇਜ਼ਰਾਈਲ-ਫਿਲੀਸਤੀਨ ਮੁੱਦੇ ‘ਤੇ ਭਾਰਤ ਦੀ ਲੰਬੇ ਸਮੇਂ ਦੀ ਅਤੇ ਇਕਸਾਰ ਸਥਿਤੀ ਨੂੰ ਦੁਹਰਾਇਆ।
ਰਾਸ਼ਟਰਪਤੀ ਰਾਇਸੀ ਨੇ ਸਥਿਤੀ ਦਾ ਆਪਣਾ ਮੁਲਾਂਕਣ ਸਾਂਝਾ ਕੀਤਾ।
ਦੋਵਾਂ ਨੇਤਾਵਾਂ ਨੇ ਵਧਦੀ ਹਿੰਸਾ ਨੂੰ ਰੋਕਣ, ਨਿਰੰਤਰ ਮਾਨਵਤਾਵਾਦੀ ਸਹਾਇਤਾ ਨੂੰ ਯਕੀਨੀ ਬਣਾਉਣ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਨੇਤਾਵਾਂ ਨੇ ਬਹੁਪੱਖੀ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਆਪਸੀ ਸਹਿਯੋਗ ਦਾ ਸਕਾਰਾਤਮਕ ਮੁਲਾਂਕਣ ਕੀਤਾ। ਉਨ੍ਹਾਂ ਨੇ ਖੇਤਰੀ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਈਰਾਨ ਵਿੱਚ ਚਾਬਹਾਰ ਬੰਦਰਗਾਹ ਨੂੰ ਦਿੱਤੇ ਫੋਕਸ ਅਤੇ ਤਰਜੀਹ ਦਾ ਸੁਆਗਤ ਕੀਤਾ।
ਦੋਵੇਂ ਧਿਰਾਂ ਖੇਤਰੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਵਿੱਚ ਸਾਂਝੇ ਹਿੱਤਾਂ ਦੇ ਮੱਦੇਨਜ਼ਰ ਆਪਸੀ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਈਆਂ।
*****
ਡੀਐੱਸ
Good exchange of perspectives with President @raisi_com of Iran on the difficult situation in West Asia and the Israel-Hamas conflict. Terrorist incidents, violence and loss of civilian lives are serious concerns. Preventing escalation, ensuring continued humanitarian aid and…
— Narendra Modi (@narendramodi) November 6, 2023