Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (Mr. Luiz Inacio Lula da Silva) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

 

ਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ ‘ਚ ਚੱਲ ਰਹੇ ਘਟਨਾਕ੍ਰਮ ‘ਤੇ ਚਿੰਤਾ ਜ਼ਾਹਿਰ ਕੀਤੀ।

ਦੋਵਾਂ ਨੇਤਾਵਾਂ ਨੇ ਆਤੰਕਵਾਦ, ਹਿੰਸਾ ਅਤੇ ਆਮ ਨਾਗਰਿਕਾਂ ਦੇ ਜਾਨੀ ਨੁਕਸਾਨ ‘ਤੇ ਗਹਿਰੀ ਚਿੰਤਾ ਜ਼ਾਹਿਰ ਕੀਤੀ ਅਤੇ ਸਥਿਤੀ ਦੇ ਜਲਦੀ ਹੱਲ ਲਈ ਠੋਸ ਯਤਨ ਕਰਨ ਦਾ ਸੱਦਾ ਦਿੱਤਾ। 

ਪ੍ਰਧਾਨ ਮੰਤਰੀ ਨੇ ਜੀ20 ਦੀ ਬ੍ਰਾਜ਼ੀਲ ਦੀ ਪ੍ਰੈਜ਼ੀਡੈਂਸੀ ਦੀ ਸਫਲਤਾ ਲਈ ਭਾਰਤ ਦਾ ਪੂਰਨ ਸਮਰਥਨ ਵਿਅਕਤ ਕੀਤਾ। 

ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੌਰਾਨ ਆਪਣੀ ਬੈਠਕ ਤੋਂ ਬਾਅਦ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਦੇ ਤਰੀਕਿਆਂ ਬਾਰੇ ਵੀ ਚਰਚਾ ਕੀਤੀ। 

 

 *****

 

ਡੀਐੱਸ/ਐੱਸਟੀ