Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 45ਵੇਂ ਸ਼ਤਰੰਜ ਓਲੰਪਿਆਡ (ਚੈੱਸ) ਵਿੱਚ ਓਪਨ ਅਤੇ ਮਹਿਲਾ ਦੋਵੇਂ ਵਰਗਾਂ ਵਿੱਚ ਗੋਲਡ ਜਿੱਤਣ ‘ਤੇ ਭਾਰਤੀ ਟੀਮ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 45ਵੇਂ ਸ਼ਤਰੰਜ (ਚੈੱਸ) ਓਲੰਪਿਆਡ ਵਿੱਚ ਓਪਨ ਅਤੇ ਮਹਿਲਾ ਦੋਵੇਂ ਵਰਗਾਂ ਵਿੱਚ ਗੋਲਡ ਜਿੱਤਣ ‘ਤੇ ਭਾਰਤੀ ਟੀਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਪੁਰਸ਼ ਅਤੇ ਮਹਿਲਾ ਸ਼ਤਰੰਜ ਦੀਆਂ ਟੀਮਾਂ ਨੂੰ ਉਨ੍ਹਾਂ ਦੀ ਜ਼ਿਕਰਯੋਗ ਉਪਲਬਧੀ ਦੇ ਲਈ ਵਧਾਈ ਦਿੱਤੀ ਹੈ। 

ਪੀਐੱਮ ਨੇ ਐਕਸ (X) ‘ਤੇ ਇੱਕ ਸੰਦੇਸ਼ ਵਿੱਚ ਕਿਹਾ:

45ਵੇਂ #FIDE ਸ਼ਤਰੰਜ ਓਲੰਪਿਆਡ ਵਿੱਚ ਭਾਰਤ ਦੀ ਇਤਿਹਾਸਿਕ ਜਿੱਤ, ਸਾਡੀ ਸ਼ਤਰੰਜ ਟੀਮ ਨੇ ਉਤਕ੍ਰਿਸ਼ਟ ਜਿੱਤ ਹਾਸਲ ਕੀਤੀ! ਭਾਰਤ ਨੇ ਸ਼ਤਰੰਜ ਓਲੰਪਿਆਡ ਵਿੱਚ ਓਪਨ ਅਤੇ ਮਹਿਲਾ ਦੋਵੇਂ ਵਰਗਾਂ ਵਿੱਚ ਗੋਲਡ ਮੈਡਲ ਜਿੱਤਿਆ ਹੈ! ਸਾਡੀ ਸ਼ਾਨਦਾਰ ਪੁਰਸ਼ ਅਤੇ ਮਹਿਲਾ ਸ਼ਤਰੰਜ ਟੀਮਾਂ ਨੂੰ ਵਧਾਈਆਂ। ਇਸ ਜ਼ਿਕਰਯੋਗ ਉਪਲਬਧੀ ਨੇ ਭਾਰਤ ਦੀ ਖੇਡ ਯਾਤਰਾ ਵਿੱਚ ਇੱਕ ਨਵਾਂ ਅਧਿਆਏ ਜੋੜ ਦਿੱਤਾ ਹੈ। ਮੈਂ ਕਾਮਨਾ ਕਰਦਾ ਹਾਂ ਕਿ ਇਹ ਸਫ਼ਲਤਾ ਸ਼ਤਰੰਜ ਪ੍ਰੇਮੀਆਂ ਦੀਆਂ ਕਈ ਪੀੜ੍ਹੀਆਂ ਨੂੰ ਇਸ ਖੇਡ ਵਿੱਚ ਉਤਕ੍ਰਿਸ਼ਟਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। 

*****

ਐੱਮਜੇਪੀਐੱਸ/ਐੱਸਆਰ