Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਹਾਮਾਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਹਾਮਾਸ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਦੂਸਰੇ ਭਾਰਤ-ਕੈਰੀਕੌਮ ਸਮਿਟ (2nd India-CARICOM Summit) ਦੇ ਅਵਸਰ ‘ਤੇ ਬਹਾਮਾਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਫਿਲਿਪ ਡੇਵਿਸ  ਨਾਲ ਮੁਲਾਕਾਤ ਕੀਤੀ। ਇਹ ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਪਹਿਲੀ ਮੁਲਾਕਾਤ ਹੈ।

 

ਦੋਹਾਂ ਲੀਡਰਾਂ ਨੇ ਆਰਥਿਕ ਸਹਿਯੋਗ, ਹਰਿਤ ਭਾਗੀਦਾਰੀ (green partnership) ਅਤੇ ਲੋਕਾਂ ਦੇ ਦਰਮਿਆਨ ਆਪਸੀ ਸਬੰਧਾਂ (people to people ties) ‘ਤੇ ਉਪਯੋਗੀ ਅਤੇ ਰਚਨਾਤਮਕ ਵਿਚਾਰ-ਵਟਾਦਰਾ ਕੀਤਾ। ਦੋਹਾਂ ਲੀਡਰਾਂ ਨੇ ਭਾਰਤ ਤੋਂ 1 ਮਿਲੀਅਨ ਅਮਰੀਕੀ ਡਾਲਰ ਦੀ ਸਹਾਇਤਾ ਦੇ ਨਾਲ ਯੂਐੱਨਡੀਪੀ (UNDP) ਦੁਆਰਾ ਲਾਗੂ ਕੀਤੇ ਜਾ ਰਹੇ ਅਬਾਕੋ ਹਰੀਕੇਨ ਸ਼ੈਲਟਰ ਪ੍ਰੋਜੈਕਟ  (Abaco Hurricane Shelter Project) ਵਿੱਚ ਜਾਰੀ ਨਿਰੰਤਰ ਪ੍ਰਗਤੀ ‘ਤੇ ਭੀ ਤਸੱਲੀ ਪ੍ਰਗਟਾਈ।

 

***

ਐੱਮਜੇਪੀਐੱਸ/ਐੱਸਆਰ