Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਆਪਣੇ ਆਵਾਸ ’ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦੇ ਨਾਲ ਤਿੰਨ ਦੁਵੱਲੀਆਂ ਬੈਠਕਾਂ ਕਰਨਗੇ


ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਇਹ ਅੱਜ ਸ਼ਾਮ ਨਵੀਂ ਦਿੱਲੀ ਵਿੱਚ ਆਪਣੇ ਆਵਾਸ ’ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਪ੍ਰਵਿੰਦ ਕੁਮਾਰ ਜਗਨਨਾਥ, ਬੰਗਲਾਦੇਸ਼ ਦੇ  ਪ੍ਰਧਾਨ ਮੰਤਰੀ, ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ , ਜੋਅ ਬਾਇਡਨ ਦੇ ਨਾਲ ਤਿੰਨ ਦੁਵੱਲੀਆਂ ਬੈਠਕਾਂ ਕਰਨਗੇ।

ਸ਼੍ਰੀ ਮੋਦੀ ਨੇ ਇਹ ਭੀ ਕਿਹਾ ਕਿ ਇਨ੍ਹਾਂ ਬੈਠਕਾਂ ਨਾਲ ਇਨ੍ਹਾਂ ਦੇਸ਼ਾਂ ਦੇ ਨਾਲ ਭਾਰਤ ਦੇ ਦੁਵੱਲੇ ਸਬੰਧਾਂ ਦੀ ਸਮੀਖਿਆ ਕਰਨ ਅਤੇ ਵਿਕਾਸਾਤਮਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਅਵਸਰ ਮਿਲੇਗਾ।

ਪ੍ਰਧਾਨ ਮੰਤਰੀ ਨੇ ਐਕਸ (X)  ’ਤੇ ਪੋਸਟ ਕੀਤਾ;

  “ਅੱਜ ਸ਼ਾਮ, ਮੈਂ ਆਪਣੇ ਆਵਾਸ ’ਤੇ ਹੋਣ ਵਾਲੀਆਂ ਤਿੰਨ ਦੁਵੱਲੀਆਂ ਬੈਠਕਾਂ ਦੇ ਲਈ ਉਤਸੁਕ ਹਾਂ। ਮੈਂ ਮਾਰੀਸ਼ਸ ਦੇ ਪ੍ਰਧਾਨ ਮੰਤਰੀ , ਪ੍ਰਵਿੰਦ ਕੁਮਾਰ ਜਗਨਨਾਥ (@KumarJugnauth), ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ , ਜੋਅ ਬਾਇਡਨ (@POTUS @JoeBiden) ਨਾਲ ਮੁਲਾਕਾਤ ਕਰਾਂਗਾ। ਇਨ੍ਹਾਂ ਬੈਠਕਾਂ ਨਾਲ ਇਨ੍ਹਾਂ ਦੇਸ਼ਾਂ ਦੇ ਨਾਲ ਭਾਰਤ ਦੇ ਦੁਵੱਲੇ ਸਬੰਧਾਂ ਦੀ ਸਮੀਖਿਆ ਕਰਨ ਅਤੇ ਵਿਕਾਸਾਤਮਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਅਵਸਰ ਮਿਲੇਗਾ।” 

 *******

ਡੀਐੱਸ/ਐੱਸਟੀ