Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ, ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ਦੇ ਅਵਸਰ ਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਵੀ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

 

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਅਧਿਆਪਕ ਦਿਵਸ ਦੇ ਅਵਸਰ ਤੇ ਪੂਰੇ ਅਧਿਆਪਕ ਭਾਈਚਾਰੇ ਨੂੰ ਵਧਾਈਆਂ ਜਿਨ੍ਹਾਂ ਨੇ ਹਮੇਸ਼ਾ ਨੌਜਵਾਨਾਂ ਵਿੱਚ ਬੌਧਿਕ ਸਮਰੱਥਾ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਕਾਫ਼ੀ ਸ਼ਲਾਘਾਯੋਗ ਹੈ ਕਿ ਅਧਿਆਪਕਾਂ ਨੇ ਕਿਵੇਂ ਨਵੀਨਤਾਕਾਰੀ ਕੀਤੀ ਅਤੇ ਇਹ ਸੁਨਿਸ਼ਚਿਤ ਕੀਤਾ ਕਿ ਕੋਵਿਡ-19 ਦੇ ਸਮੇਂ ਵਿੱਚ ਵੀ ਵਿਦਿਆਰਥੀਆਂ ਦੀ ਸਿੱਖਿਆ ਯਾਤਰਾ ਜਾਰੀ ਰਹੇ।

 

ਮੈਂ ਡਾ. ਐੱਸ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ ਅਤੇ ਉਨ੍ਹਾਂ ਦੀ ਵਿਸ਼ੇਸ਼ ਵਿਦਵਤਾ ਅਤੇ ਦੇਸ਼ ਦੇ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ।

 

 

***

 

ਡੀਐੱਸ/ਐੱਸਐੱਚ