Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਮਰੇਲੀ ਵਿੱਚ ਸਾਹਕਾਰ ਸੰਮੇਲਨ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੇਲੀ ਵਿਖੇ ਏਪੀਐੱਮਸੀ ਦੇ ਨਵੇਂ ਨਿਰਮਾਣ ਕੀਤੇ ਬਾਜ਼ਾਰ ਸਥਾਨ (market yard) ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਅਮਰ ਡੇਅਰੀ ਦੇ ਨਵੇਂ ਪਲਾਂਟ ਦਾ ਵੀ ਉਦਘਾਟਨ ਕੀਤਾ ਅਤੇ ਸ਼ਹਿਦ ਪਲਾਂਟ ਲਈ ਨੀਂਹ ਪੱਥਰ ਵੀ ਰੱਖਿਆ।

ਅਮਰੇਲੀ ਵਿੱਚ ਸਾਹਕਾਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸਹਿਕਾਰੀ ਖੇਤਰ ਵਿੱਚ ਨੌਜਵਾਨਾਂ ਦੇ ਅੱਗੇ ਆਉਣ ਅਤੇ ਉਨ੍ਹਾਂ ਨੂੰ ਅਗਵਾਈ ਕਰਦਿਆਂ ਦੇਖ ਕੇ ਬਹੁਤ ਖੁਸ਼ ਹਨ। ਉਨ੍ਹਾਂ ਯਾਦ ਕੀਤਾ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਕਿਵੇਂ ਸੌਰਾਸ਼ਟਰਾ ਵਿੱਚ ਡੇਅਰੀਆਂ ਵਧੀਆਂ।

ਉਨ੍ਹਾਂ ਕਿਹਾ ਕਿ ਈ-ਨਾਮ ਯੋਜਨਾ ਕਿਸਾਨਾਂ ਨੂੰ ਫਾਇਦਾ ਪਹੁੰਚਾ ਰਹੀ ਹੈ ਅਤੇ ਉਨ੍ਹਾਂ ਨੂੰ ਬਿਹਤਰ ਬਾਜ਼ਾਰਾਂ ਦੀ ਪਹੁੰਚ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੀਲੀ ਕ੍ਰਾਂਤੀ ਅਤੇ ਮਿੱਠੀ (ਸ਼ਹਿਦ) ਕ੍ਰਾਂਤੀ ਵਿੱਚ ਸੌਰਾਸ਼ਟਰਾ ਦੇ ਲੋਕਾਂ ਦਾ ਜੀਵਨ ਤਬਦੀਲ ਕਰਨ ਦੀ ਸਮਰੱਥਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਰੂਰਤਾਂ ਅਤੇ ਚਿੰਤਾਵਾਂ ਪ੍ਰਤੀ ਸੰਵੇਦਨਸ਼ੀਲ ਹੈ।

***

AKT/HS