Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਉੱਥੇ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਉੱਥੋਂ ਦੇ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਕਾਮਨਾ ਕੀਤੀ ਕਿ ਅਰੁਣਾਚਲ ਪ੍ਰਦੇਸ਼ ਅਗਾਮੀ ਵਰ੍ਹਿਆਂ ਵਿੱਚ ਸਮ੍ਰਿੱਧੀ ਦੇ ਮਾਰਗ ‘ਤੇ ਅਗ੍ਰਸਰ ਰਹੇ।

 ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ, ਉੱਥੋਂ ਦੇ ਨਿਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਅਰੁਣਾਚਲ ਪ੍ਰਦੇਸ਼ ਨੇ ਦੇਸ਼ ਦੇ ਵਿਕਾਸ ਵਿੱਚ ਜ਼ਿਕਰਯੋਗ ਯੋਗਦਾਨ ਦਿੱਤਾ ਹੈ। ਅਰੁਣਾਚਲ ਪ੍ਰਦੇਸ਼ ਦੀਆਂ ਜੀਵੰਤ ਕਬਾਇਲੀ ਪਰੰਪਰਾਵਾਂ (vibrant tribal traditions), ਜੈਵ ਵਿਭਿੰਨਤਾ ਅਤੇ ਸੱਭਿਆਚਾਰ ਬਹੁਤ ਪ੍ਰਸ਼ੰਸਾਯੋਗ ਹੈ। ਅਰੁਣਾਚਲ ਪ੍ਰਦੇਸ਼ ਅਗਾਮੀ ਵਰ੍ਹਿਆਂ ਵਿੱਚ ਸਮ੍ਰਿੱਧੀ ਦੇ ਮਾਰਗ ‘ਤੇ ਅਗ੍ਰਸਰ ਰਹੇ।”

****

ਡੀਐੱਸ/ਐੱਸ