ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਲੀਗੜ੍ਹ ’ਚ ਰਾਜਾ ਮਹੇਂਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦਾ ਨੀਂਹ–ਪੱਥਰ ਰੱਖਿਆ। ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਰੱਖਿਆ ਉਦਯੋਗਿਕ ਗਲਿਆਰੇ ਦੇ ਅਲੀਗੜ੍ਹ ਨੋਡ ਤੇ ਰਾਜਾ ਮਹੇਂਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦੇ ਪ੍ਰਦਰਸ਼ਨੀ ਮਾਡਲ ਵੀ ਦੇਖਣ ਗਏ।
ਇਸ ਪ੍ਰੋਗਰਾਮ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨੇ ਸਵਰਗੀ ਕਲਿਆਣ ਸਿੰਘ ਜੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਰੱਖਿਆ ਖੇਤਰ ’ਚ ਅਲੀਗੜ੍ਹ ਦੇ ਉੱਭਰਦੇ ਮਹੱਤਵ ਤੇ ਅਲੀਗੜ੍ਹ ’ਚ ਰਾਜਾ ਮਹੇਂਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦੀ ਸਥਾਪਨਾ ਦੇਖ ਕੇ ਕਲਿਆਣ ਸਿੰਘ ਜੀ ਨੂੰ ਬਹੁਤ ਖ਼ੁਸ਼ੀ ਹੁੰਦੀ।
ਪ੍ਰਧਾਨ ਮੰਤਰੀ ਨੇ ਇਸ ਤੱਥ ਨੂੰ ਉਜਾਗਰ ਕੀਤਾ ਕਿ ਅਜਿਹੀਆਂ ਕਿੰਨੀਆਂ ਹੀ ਮਹਾਨ ਹਸਤੀਆਂ ਨੇ ਸੁਤੰਤਰਤਾ ਅੰਦੋਲਨ ’ਚ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਪਰ ਇਹ ਦੇਸ਼ ਦੀ ਬਦਕਿਸਮਤੀ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਜਿਹੇ ਰਾਸ਼ਟਰੀ ਨਾਇਕਾਂ ਤੇ ਰਾਸ਼ਟਰੀ ਨਾਇਕਾਂ ਦੇ ਬਲੀਦਾਨਾਂ ਤੋਂ ਜਾਣੂ ਨਹੀਂ ਕਰਵਾਇਆ ਗਿਆ। ਪ੍ਰਧਾਨ ਮੰਤਰੀ ਨੇ ਅਫ਼ਸੋਸ ਪ੍ਰਗਟਾਉਂਦਿਆ ਕਿਹਾ ਕਿ ਦੇਸ਼ ਦੀਆਂ ਕਈ ਪੀੜ੍ਹੀਆਂ, ਉਨ੍ਹਾਂ ਦੀਆਂ ਕਹਾਣੀਆਂ ਜਾਣਨ ਤੋਂ ਵਾਂਝੀਆਂ ਰਹੀਆਂ। ਪ੍ਰਧਾਨ ਮੰਤਰੀ ਨੇ ਕਿਹਾ, ਅੱਜ 21ਵੀਂ ਸਦੀ ਦਾ ਭਾਰਤ 20ਵੀਂ ਸਦੀ ਦੀਆਂ ਇਨ੍ਹਾਂ ਗ਼ਲਤੀਆਂ ਨੂੰ ਸੁਧਾਰ ਰਿਹਾ ਹੈ।
ਰਾਜਾ ਮਹਿੰਦਰ ਪ੍ਰਤਾਪ ਸਿੰਘ ਜੀ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਾ ਮਹਿੰਦਰ ਪ੍ਰਤਾਪ ਸਿੰਘ ਜੀ ਦਾ ਜੀਵਨ ਸਾਨੂੰ ਅਸੀਮ ਇੱਛਾ ਸ਼ਕਤੀ, ਆਪਣੇ ਸੁਪਨੇ ਸਾਕਾਰ ਕਰਨ ਲਈ ਕਿਸੇ ਵੀ ਹੱਦ ਤਕ ਜਾਣ ਦੀ ਇੱਛਾ ਰੱਖਣਾ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਰਾਜਾ ਮਹਿੰਦਰ ਪ੍ਰਤਾਪ ਸਿੰਘ ਜੀ ਭਾਰਤ ਦੀ ਆਜ਼ਾਦੀ ਚਾਹੁੰਦੇ ਸਨ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਹਰ ਛਿਣ ਇਸ ਲਈ ਸਮਰਪਿਤ ਕੀਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਭਾਰਤ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਸਮੇਂ ਸਿੱਖਿਆ ਅਤੇ ਹੁਨਰ ਵਿਕਾਸ ਦੇ ਮਾਰਗ ‘ਤੇ ਅੱਗੇ ਵੱਧ ਰਿਹਾ ਹੈ, ਤਾਂ ਮਾਂ ਭਾਰਤੀ ਦੇ ਇਸ ਯੋਗ ਪੁੱਤਰ ਦੇ ਨਾਮ ‘ਤੇ ਇੱਕ ਯੂਨੀਵਰਸਿਟੀ ਦੀ ਸਥਾਪਨਾ ਹੀ ਉਨ੍ਹਾਂ ਲਈ ਅਸਲ ‘ਕਾਰਯੰਜਲੀ‘ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਯੂਨੀਵਰਸਿਟੀ ਨਾ ਸਿਰਫ਼ ਉੱਚ–ਸਿੱਖਿਆ ਦਾ ਇੱਕ ਪ੍ਰਮੁੱਖ ਕੇਂਦਰ ਬਣੇਗੀ ਬਲਕਿ ਆਧੁਨਿਕ ਰੱਖਿਆ ਅਧਿਐਨ, ਰੱਖਿਆ ਨਿਰਮਾਣ ਨਾਲ ਜੁੜੀ ਟੈਕਨੋਲੋਜੀ ਅਤੇ ਕਰਮਚਾਰੀਆਂ ਦੇ ਵਿਕਾਸ ਦੇ ਕੇਂਦਰ ਵਜੋਂ ਵੀ ਉੱਭਰੇਗੀ। ਇਸ ਯੂਨੀਵਰਸਿਟੀ ਨੂੰ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀਆਂ ਵਿਸ਼ੇਸ਼ਤਾਵਾਂ ਸਥਾਨਕ ਭਾਸ਼ਾ ਵਿੱਚ ਹੁਨਰ ਅਤੇ ਸਿੱਖਿਆ ਰਾਹੀਂ ਬਹੁਤ ਲਾਭ ਹੋਵੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਨਾ ਸਿਰਫ਼ ਦੇਸ਼, ਬਲਕਿ ਵਿਸ਼ਵ ਇਹ ਵੀ ਦੇਖ ਰਿਹਾ ਹੈ ਕਿ ਆਧੁਨਿਕ ਗ੍ਰਨੇਡ ਅਤੇ ਰਾਈਫਲ ਤੋਂ ਲੈ ਕੇ ਜੰਗੀ ਹਵਾਈ ਜਹਾਜ਼ਾਂ, ਡ੍ਰੋਨ, ਜੰਗੀ ਬੇੜਿਆਂ ਦਾ ਨਿਰਮਾਣ ਭਾਰਤ ਵਿੱਚ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਦੇ ਸਭ ਤੋਂ ਵੱਡੇ ਰੱਖਿਆ ਦਰਾਮਦਕਾਰ ਦੇ ਅਕਸ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਵਿਸ਼ਵ ਦੇ ਇੱਕ ਮਹੱਤਵਪੂਰਨ ਰੱਖਿਆ ਬਰਾਮਦਕਾਰ ਵਜੋਂ ਨਵੀਂ ਪਹਿਚਾਣ ਹਾਸਲ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਇਸ ਤਬਦੀਲੀ ਦਾ ਕੇਂਦਰ ਬਣ ਰਿਹਾ ਹੈ ਅਤੇ ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਨ੍ਹਾਂ ਨੇ ਇਸ ‘ਤੇ ਮਾਣ ਮਹਿਸੂਸ ਕੀਤਾ। ਉਨ੍ਹਾਂ ਕਿਹਾ ਕਿ ਡੇਢ ਦਰਜਨ ਰੱਖਿਆ ਨਿਰਮਾਣ ਕੰਪਨੀਆਂ ਸੈਂਕੜੇ ਕਰੋੜਾਂ ਦੇ ਨਿਵੇਸ਼ ਨਾਲ ਹਜ਼ਾਰਾਂ ਨੌਕਰੀਆਂ ਪੈਦਾ ਕਰਨਗੀਆਂ। ਛੋਟੇ ਹਥਿਆਰਾਂ, ਅਸਲਿਆਂ, ਡ੍ਰੋਨ ਅਤੇ ਏਅਰੋਸਪੇਸ ਨਾਲ ਸਬੰਧਿਤ ਉਤਪਾਦਾਂ ਦੇ ਨਿਰਮਾਣ ਵਿੱਚ ਸਹਾਇਤਾ ਲਈ ਰੱਖਿਆ ਲਾਂਘੇ ਦੇ ਅਲੀਗੜ੍ਹ ਨੋਡ ਵਿੱਚ ਨਵੇਂ ਉਦਯੋਗ ਸਥਾਪਿਤ ਕੀਤੇ ਜਾ ਰਹੇ ਹਨ। ਇਸ ਨਾਲ ਅਲੀਗੜ੍ਹ ਅਤੇ ਇਸ ਦੇ ਆਲੇ–ਦੁਆਲੇ ਦੇ ਖੇਤਰਾਂ ਨੂੰ ਨਵੀਂ ਪਛਾਣ ਮਿਲੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਲੀਗੜ੍ਹ, ਜੋ ਆਪਣੇ ਮਸ਼ਹੂਰ ਤਾਲਿਆਂ ਨਾਲ ਘਰਾਂ ਅਤੇ ਦੁਕਾਨਾਂ ਦੀ ਸੁਰੱਖਿਆ ਲਈ ਜਾਣਿਆ ਜਾਂਦਾ ਸੀ, ਹੁਣ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਉਤਪਾਦਾਂ ਦੇ ਨਿਰਮਾਣ ਲਈ ਵੀ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਅਤੇ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼ – MSMEs) ਲਈ ਨਵੇਂ ਮੌਕੇ ਪੈਦਾ ਹੋਣਗੇ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਜ ਉੱਤਰ ਪ੍ਰਦੇਸ਼ ਦੇਸ਼ ਅਤੇ ਵਿਸ਼ਵ ਦੇ ਹਰ ਵੱਡੇ ਅਤੇ ਛੋਟੇ ਨਿਵੇਸ਼ਕ ਲਈ ਇੱਕ ਬਹੁਤ ਹੀ ਦਿਲ–ਖਿੱਚਵਾਂ ਸਥਾਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਦੋਂ ਵਾਪਰਦਾ ਹੈ ਜਦੋਂ ਨਿਵੇਸ਼ ਲਈ ਲੋੜੀਂਦਾ ਮਾਹੌਲ ਬਣਾਇਆ ਜਾਂਦਾ ਹੈ, ਲੋੜੀਂਦੀਆਂ ਸੁਵਿਧਾਵਾਂ ਉਪਲਬਧ ਹੁੰਦੀਆਂ ਹਨ। ਅੱਜ ਉੱਤਰ ਪ੍ਰਦੇਸ਼ ਡਬਲ ਇੰਜਣ ਸਰਕਾਰ ਦੇ ਦੋਹਰੇ ਮੁਨਾਫ਼ੇ ਦੀ ਇੱਕ ਵੱਡੀ ਮਿਸਾਲ ਬਣ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਹ ਦੇਖ ਕੇ ਬਹੁਤ ਖੁਸ਼ ਹਨ ਕਿ ਉੱਤਰ ਪ੍ਰਦੇਸ਼, ਜਿਸ ਨੂੰ ਦੇਸ਼ ਦੇ ਵਿਕਾਸ ਵਿੱਚ ਰੁਕਾਵਟ ਵਜੋਂ ਵੇਖਿਆ ਜਾਂਦਾ ਸੀ, ਅੱਜ ਦੇਸ਼ ਦੀਆਂ ਵੱਡੀਆਂ ਮੁਹਿੰਮਾਂ ਦੀ ਅਗਵਾਈ ਕਰ ਰਿਹਾ ਹੈ।
2017 ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਸਥਿਤੀ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲੋਕ ਇਹ ਨਹੀਂ ਭੁੱਲ ਸਕਦੇ ਕਿ ਇੱਥੇ ਕਿਸ ਤਰ੍ਹਾਂ ਦੇ ਘੁਟਾਲੇ ਹੁੰਦੇ ਸਨ, ਸ਼ਾਸਨ ਕਿਵੇਂ ਭ੍ਰਿਸ਼ਟਾਚਾਰੀਆਂ ਨੂੰ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਯੋਗੀ ਜੀ ਦੀ ਸਰਕਾਰ ਰਾਜ ਦੇ ਵਿਕਾਸ ਵਿੱਚ ਇਮਾਨਦਾਰੀ ਨਾਲ ਲੱਗੀ ਹੋਈ ਹੈ। ਇੱਕ ਸਮਾਂ ਸੀ ਜਦੋਂ ਇੱਥੋਂ ਦਾ ਪ੍ਰਸ਼ਾਸਨ ਗੁੰਡਿਆਂ ਅਤੇ ਮਾਫ਼ੀਆ ਦੁਆਰਾ ਮਨਮਾਨੇ ਢੰਗ ਨਾਲ ਚਲਾਇਆ ਜਾਂਦਾ ਸੀ। ਪਰ ਹੁਣ ਫਿਰੌਤੀਆਂ ਵਸੂਲਣ, ਮਾਫੀਆ ਰਾਜ ਚਲਾਉਣ ਵਾਲੇ ਸੀਖਾਂ ਦੇ ਪਿੱਛੇ ਹਨ।
ਪ੍ਰਧਾਨ ਮੰਤਰੀ ਨੇ ਮਹਾਮਾਰੀ ਦੌਰਾਨ ਸਭ ਤੋਂ ਕਮਜ਼ੋਰ ਵਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਉੱਤਰ ਪ੍ਰਦੇਸ਼ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਇਆ ਅਤੇ ਮਹਾਮਾਰੀ ਦੌਰਾਨ ਕਮਜ਼ੋਰ ਅਤੇ ਗ਼ਰੀਬ ਵਰਗਾਂ ਨੂੰ ਅਨਾਜ ਮੁਹੱਈਆ ਕਰਵਾਉਣ ਦੇ ਤਰੀਕੇ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਛੋਟੇ ਖੇਤਾਂ ਵਾਲੇ ਕਿਸਾਨਾਂ ਨੂੰ ਤਾਕਤ ਦੇਣ ਲਈ ਕੇਂਦਰ ਸਰਕਾਰ ਦੀ ਨਿਰੰਤਰ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਐੱਮਐੱਸਪੀ (ਨਿਊਨਤਮ ਸਮਰਥਨ ਮੁੱਲ) ਦਾ ਡੇਢ ਗੁਣਾ ਹੋਵੇ, ਕਿਸਾਨ ਕ੍ਰੈਡਿਟ ਕਾਰਡ ਦਾ ਵਿਸਤਾਰ, ਬੀਮਾ ਯੋਜਨਾ ਵਿੱਚ ਸੁਧਾਰ, ਤਿੰਨ ਹਜ਼ਾਰ ਰੁਪਏ ਦੀ ਪੈਨਸ਼ਨ ਦੀ ਵਿਵਸਥਾ, ਅਜਿਹੇ ਕਈ ਫੈਸਲੇ ਛੋਟੇ ਕਿਸਾਨਾਂ ਨੂੰ ਸ਼ਕਤੀਸ਼ਾਲੀ ਬਣਾ ਰਹੇ ਹਨ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਜ ਦੇ ਗੰਨਾ ਕਿਸਾਨਾਂ ਨੂੰ ਇੱਕ ਲੱਖ 40 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਪੈਟਰੋਲ ਵਿੱਚ ਈਥੇਨੌਲ ਦੀ ਮਾਤਰਾ ਵਧਣ ਨਾਲ ਲਾਭ ਮਿਲੇਗਾ।
मैं आज इस धरती के महान सपूत, स्वर्गीय कल्याण सिंह जी की अनुपस्थिति बहुत ज्यादा महसूस कर रहा हूं।
आज कल्याण सिंह जी हमारे साथ होते तो राजा महेंद्र प्रताप सिंह राज्य विश्वविद्यालय और डिफेंस सेक्टर में बन रही अलीगढ़ की नई पहचान को देखकर बहुत खुश होते: PM @narendramodi
— PMO India (@PMOIndia) September 14, 2021
हमारी आजादी के आंदोलन में ऐसे कितने ही महान व्यक्तित्वों ने अपना सब कुछ खपा दिया।
लेकिन ये देश का दुर्भाग्य रहा कि आजादी के बाद ऐसे राष्ट्र नायक और राष्ट्र नायिकाओं की तपस्या से देश की अगली पीढ़ियों को परिचित ही नहीं कराया गया: PM @narendramodi
— PMO India (@PMOIndia) September 14, 2021
उनकी गाथाओं को जानने से देश की कई पीढ़ियां वंचित रह गईं।
20वीं सदी की उन गलतियों को आज 21वीं सदी का भारत सुधार रहा है: PM @narendramodi
— PMO India (@PMOIndia) September 14, 2021
राजा महेंद्र प्रताप सिंह जी के जीवन से हमें अदम्य इच्छाशक्ति, अपने सपनों को पूरा करने के लिए कुछ भी कर गुजरने वाली जीवटता सीखने को मिलती है।
वो भारत की आजादी चाहते थे और अपने जीवन का एक-एक पल उन्होंने इसी के लिए समर्पित कर दिया था: PM @narendramodi
— PMO India (@PMOIndia) September 14, 2021
आज देश ही नहीं दुनिया भी देख रही है कि आधुनिक ग्रेनेड और राइफल से लेकर लड़ाकू विमान, ड्रोन, युद्धपोत तक भारत में ही निर्मित किए जा रहे है।
भारत दुनिया के एक बड़े defence importer की छवि से बाहर निकलकर दुनिया के एक अहम defence exporter की नई पहचान बनाने की तरफ बढ़ रहा है: PM
— PMO India (@PMOIndia) September 14, 2021
आज उत्तर प्रदेश देश और दुनिया के हर छोटे-बड़े निवेशक के लिए बहुत आकर्षक स्थान बनता जा रहा है।
ये तब होता है जब निवेश के लिए ज़रूरी माहौल बनता है, जरूरी सुविधाएं मिलती हैं।
आज उत्तर प्रदेश डबल इंजन सरकार के डबल लाभ का एक बहुत बड़ा उदाहरण बन रहा है: PM @narendramodi
— PMO India (@PMOIndia) September 14, 2021
मुझे आज ये देखकर बहुत खुशी होती है कि जिस यूपी को देश के विकास में एक रुकावट के रूप में देखा जाता था, वही यूपी आज देश के बड़े अभियानों का नेतृत्व कर रहा है: PM @narendramodi
— PMO India (@PMOIndia) September 14, 2021
यूपी के लोग भूल नहीं सकते कि पहले यहां किस तरह के घोटाले होते थे, किस तरह राज-काज को भ्रष्टाचारियों के हवाले कर दिया गया था।
आज योगी जी की सरकार पूरी ईमानदारी से यूपी के विकास में जुटी हुई है: PM @narendramodi
— PMO India (@PMOIndia) September 14, 2021
एक दौर था जब यहां शासन-प्रशासन, गुंडों और माफियाओं की मनमानी से चलता था।
लेकिन अब वसूली करने वाले, माफियाराज चलाने वाले सलाखों के पीछे हैं: PM @narendramodi
— PMO India (@PMOIndia) September 14, 2021
केंद्र सरकार का निरंतर प्रयास है कि छोटी जोत वालों को ताकत दी जाए।
डेढ़ गुणा MSP हो, किसान क्रेडिट कार्ड का विस्तार हो, बीमा योजना में सुधार हो, 3 हज़ार रुपए की पेंशन की व्यवस्था हो, ऐसे अनेक फैसले छोटे किसानों को सशक्त कर रहे हैं: PM @narendramodi
— PMO India (@PMOIndia) September 14, 2021
*********
ਡੀਐੱਸ/ਏਕੇ
Addressing a programme in Aligarh. #उच्च_शिक्षा_यूपी_की_पहचान https://t.co/ltXwCEowsG
— Narendra Modi (@narendramodi) September 14, 2021