Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਅੰਤਰਰਾਸ਼ਟਰੀ ਪੁਸ਼ਪ ਪ੍ਰਦਰਸ਼ਨੀ ਦੀਆਂ ਝਲਕੀਆਂ ਸਾਂਝਾ ਕੀਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਅੰਤਰਰਾਸ਼ਟਰੀ ਪੁਸ਼ਪ ਪ੍ਰਦਰਸ਼ਨੀ ਦੀਆਂ ਝਲਕੀਆਂ ਸਾਂਝਾ ਕੀਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨਾਲ ਮੇਰਾ ਇੱਕ ਗਹਿਰਾ ਲਗਾਵ ਹੈ, ਕਿਉਂਕਿ ਮੈਂ ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਕਾਰਜਕਾਲ ਦੌਰਾਨ ਇਸ ਨੂੰ ਵਧਦੇ ਦੇਖਿਆ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਸ਼ੋਅ ਕੁਦਰਤ ਦੀ ਸੁੰਦਰਤਾ ਦਾ ਜਸ਼ਨ ਮਨਾਉਂਦੇ ਹਨ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਨੂੰ ਪ੍ਰੇਰਿਤ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਅਹਿਮਦਾਬਾਦ ਅੰਤਰਰਾਸ਼ਟਰੀ ਪੁਸ਼ਪ ਪ੍ਰਦਰਸ਼ਨੀ ਦੀਆਂ ਕੁਝ ਝਲਕੀਆਂ ਇੱਥੇ ਦਿੱਤੀਆਂ ਗਈਆਂ ਹਨ। ਮੈਨੂੰ ਇਸ ਸ਼ੋਅ ਨਾਲ ਇੱਕ ਗਹਿਰਾ ਲਗਾਵ ਹੈ, ਕਿਉਂਕਿ ਮੈਂ ਮੁੱਖ ਮੰਤਰੀ ਦੇ ਰੂਪ ਵਿੱਚ ਆਪਣੇ ਕਾਰਜਕਾਲ ਦੌਰਾਨ ਇਸ ਨੂੰ ਵਧਦੇ ਦੇਖਿਆ ਹੈ। ਅਜਿਹੇ ਸ਼ੋਅ ਕੁਦਰਤ ਦੀ ਸੁੰਦਰਤਾ ਦਾ ਜਸ਼ਨ ਮਨਾਉਂਦੇ ਹਨ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਦੇ ਹਨ। ਉਹ ਸਥਾਨਕ ਕਿਸਾਨਾਂ, ਬਾਗਵਾਨੀ ਕਰਨ ਵਾਲਿਆਂ ਅਤੇ ਉਤਸਾਹੀ ਲੋਕਾਂ ਨੂੰ ਆਪਣੀ ਰਚਨਾਤਮਕਤਾ ਦਿਖਾਉਣ ਦੇ ਲਈ ਇੱਕ ਮੰਚ ਪ੍ਰਦਾਨ ਕਰਦੇ ਹਨ।”

“ਅਹਿਮਦਾਬਾਦ ਅੰਤਰਰਾਸ਼ਟਰੀ ਪੁਸ਼ਪ ਪ੍ਰਦਰਸ਼ਨੀ ਦੀਆਂ ਕੁਝ ਹੋਰ ਝਲਕੀਆਂ…”

 ************

ਐੱਮਜੇਪੀਐੱਸ/ਐੱਸਟੀ