Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਦੇ ਲਾਂਚ ਲਈ ਤਿਆਰੀਆਂ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਦੇ ਲਾਂਚ ਲਈ ਤਿਆਰੀਆਂ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੋਮਵਾਰ ਨੂੰ,ਹਾਲੀਆ ਕੇਂਦਰੀ ਬਜਟ ਵਿੱਚ ਐਲਾਨੀ ਰਾਸ਼ਟਰੀ ਸਿਹਤ ਸੰਭਾਲ ਸਕੀਮ- ਆਯੁਸ਼ਮਾਨ ਭਾਰਤ ਲਾਂਚ ਕਰਨ ਲਈ ਤਿਆਰੀਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਦੋ ਘੰਟਿਆਂ ਤੋਂ ਵੱਧ ਦੀ ਉੱਚ ਪੱਧਰੀ ਬੈਠਕ ਵਿੱਚ, ਪ੍ਰਧਾਨ ਮੰਤਰੀ ਦਫ਼ਤਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਨੀਤੀ ਆਯੋਗ ਦੇ ਸਿਖਰਲੇ ਅਧਿਕਾਰੀਆਂ ਨੇ ਇਸ ਸਕੀਮ ਦੇ ਨਿਰਵਿਘਨ ਸੰਚਾਲਨ ਲਈ ਹੁਣ ਤੱਕ ਕੀਤੇ ਕਾਰਜ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ।

ਇਸ ਸਕੀਮ ਹਰੇਕ ਪਰਿਵਾਰ ਨੂੰ 5 ਲੱਖ ਰੁਪਏ ਦਾ ਕਵਰ ਪ੍ਰਦਾਨ ਕਰੇਗੀ। ਇਸਦਾ ਟੀਚਾ 10 ਕਰੋੜ ਤੋਂ ਵੱਧ ਗ਼ਰੀਬ ਅਤੇ ਕਮਜ਼ੋਰ ਪਰਿਵਾਰਾਂ ਨੂੰ ਕਵਰ ਕਰਨਾ ਹੋਵੇਗਾ। ਲਾਭਪਾਤਰੀ ਪੂਰੇ ਭਾਰਤ ਵਿੱਚ ਨਕਦ-ਰਹਿਤ ਲਾਭ ਲੈਣ ਦੇ ਯੋਗ ਹੋਣਗੇ।
ਪ੍ਰਧਾਨ ਮੰਤਰੀ ਨੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਰਾਹੀਂ ਵਿਆਪਕ ਪ੍ਰਾਇਮਰੀ ਸਿਹਤ ਦੇਖਭਾਲ ਮੁਹੱਈਆ ਕਰਨ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਸਮਾਜ ਦੇ ਗ਼ਰੀਬ ਅਤੇ ਕਮਜ਼ੋਰ ਵਰਗਾਂ ਨੂੰ ਲਾਭ ਪਹੁੰਚਾਉਂਦੀ ਸਰੇਸ਼ਠ ਅਤੇ ਚੰਗੇ ਟੀਚਿਆਂ ਵਾਲੀ ਇਸ ਸਕੀਮ ਲਈ ਕੰਮ ਕਰਨ ਦੀ ਤਾਕੀਦ ਕੀਤੀ ।

***

ਏਕੇਟੀ/ਕੇਪੀ/ਐੱਸਬੀਪੀ