Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 16ਵੇਂ ਬ੍ਰਿਕਸ ਸਮਿਟ ਦੇ ਦੌਰਾਨ ਕਾਜ਼ਾਨ ਇਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ (Dr. Masoud Pezeshkian) ਨਾਲ ਮੁਲਾਕਾਤ ਕੀਤੀ।  

ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ (H.E. Dr. Masoud Pezeshkian) ਨੂੰ ਇਰਾਨ ਦੇ 9ਵੇਂ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਬ੍ਰਿਕਸ ਪਰਿਵਾਰ ਵਿੱਚ ਇਰਾਨ ਦਾ ਸੁਆਗਤ ਭੀ ਕੀਤਾ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਚਰਚਾ ਕੀਤੀ। ਚਾਬਹਾਰ ਬੰਦਰਗਾਹ ਦੇ ਦੀਰਘਕਾਲੀ ਅਨੁਬੰਧ ‘ਤੇ ਹਸਤਾਖਰ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ, ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਦੋਹਾਂ ਨੇਤਾਵਾਂ ਨੇ ਅਫ਼ਗ਼ਾਨਿਸਤਾਨ ਦੇ ਪੁਨਰਨਿਰਮਾਣ ਅਤੇ ਪੁਨਰਵਿਕਾਸ ਅਤੇ ਮੱਧ ਏਸ਼ੀਆ ਦੇ ਨਾਲ ਵਪਾਰ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਦੇ ਲਈ ਇਸ ਦੇ ਮਹੱਤਵ ਦੀ ਪੁਸ਼ਟੀ ਕੀਤੀ।

ਦੋਹਾਂ ਨੇਤਾਵਾਂ ਨੇ ਪੱਛਮ ਏਸ਼ੀਆ ਦੀ ਸਥਿਤੀ ਸਹਿਤ ਖੇਤਰੀ ਘਟਨਾਕ੍ਰਮਾਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਖੇਤਰ ਵਿੱਚ ਸੰਘਰਸ਼ ਦੇ ਵਧਣ ‘ਤੇ ਗਹਿਰੀ ਚਿੰਤਾ ਜਤਾਉਂਦੇ ਹੋਏ ਇਸ ਸਥਿਤੀ ਵਿੱਚ ਸੁਧਾਰ ਲਿਆਉਣ ਦੇ ਲਈ ਭਾਰਤ ਦੇ ਸੱਦੇ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਦੀ ਸੁਰੱਖਿਆ ਅਤੇ ਸੰਘਰਸ਼ ਦੇ ਸਮਾਧਾਨ ਵਿੱਚ ਕੂਟਨੀਤੀ ਦੀ ਭੂਮਿਕਾ ‘ਤੇ ਭੀ ਜ਼ੋਰ ਦਿੱਤਾ।

ਨੇਤਾਵਾਂ ਨੇ ਬ੍ਰਿਕਸ ਅਤੇ ਐੱਸਸੀਓ (BRICS and SCO) ਸਹਿਤ ਵਿਭਿੰਨ ਬਹੁਪੱਖੀ ਮੰਚਾਂ ‘ਤੇ ਆਪਣਾ ਸਹਿਯੋਗ ਜਾਰੀ ਰੱਖਣ ‘ਤੇ ਸਹਿਮਤੀ ਵਿਅਕਤੀ ਕੀਤੀ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੂੰ ਛੇਤੀ ਹੀ ਭਾਰਤ ਆਉਣ ਦੇ ਲਈ ਸੱਦਾ ਦਿੱਤਾ। ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ।

***

ਐੱਮਜੇਪੀਐੱਸ/ਐੱਸਆਰ