Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉਦੈਪੁਰ ਵਿਖੇ ਕਈ ਵੱਡੇ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ, ਪ੍ਰਤਾਪ ਗੌਰਵ ਕੇਂਦਰ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਉਦੈਪੁਰ ਵਿਖੇ ਕਈ ਵੱਡੇ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ, ਪ੍ਰਤਾਪ ਗੌਰਵ ਕੇਂਦਰ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਉਦੈਪੁਰ ਵਿਖੇ ਕਈ ਵੱਡੇ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ, ਪ੍ਰਤਾਪ ਗੌਰਵ ਕੇਂਦਰ ਦਾ ਦੌਰਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਉਦੈਪੁਰ ਵਿਖੇ ਕਈ ਵੱਡੇ ਹਾਈਵੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇਆ।

ਇਸ ਮੌਕੇ ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਮੇਵਾੜ ਦੀ ”ਵੀਰ ਭੂਮੀ” ਵੇਖ ਕੇ ਬਹੁਤ ਖੁਸ਼ ਹੋਏ ਹਨ।

ਪ੍ਰਧਾਨ ਮੰਤਰੀ ਨੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਇਸ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਇਸ ਚੁਨੌਤੀ ਉੱਤੇ ਪਾਰ ਪਾ ਲੈਣਗੇ ਅਤੇ ਹੋਰ ਵਧੇਰੇ ਉਤਸ਼ਾਹ ਨਾਲ ਅੱਗੇ ਵਧਣਗੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ 15,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਅੱਜ ਇੱਥੇ ਉਦਘਾਟਨ ਕੀਤਾ ਗਿਆ ਹੈ ਜਾਂ ਉਨ੍ਹਾਂ ਦਾ ਨੀਂਹ ਪੱਥਰ ਇੱਕੋ ਸਮਾਰੋਹ ਵਿੱਚ ਹੀ ਰੱਖਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟ ਦੇਸ਼ ਦੀ ਤਰੱਕੀ ਲਈ ਬਹੁਤ ਹੀ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਭਾਰਤ ਕੋਲ ਹੁਣ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ, ਖਾਸ ਤੌਰ `ਤੇ ਕੁਨੈਕਟੀਵਿਟੀ ਪ੍ਰੋਜੈਕਟਾਂ ਵਿੱਚ ਦੇਰੀ ਕਰਨ ਦੀ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸੜਕਾਂ ਵਰਗੇ ਪ੍ਰੋਜੈਕਟ ਲੋਕਾਂ ਦੇ ਜੀਵਨ ਵਿੱਚ ਨਵੀਂ ਤਾਕਤ ਭਰਦੇ ਹਨ। ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੇ ਸੁਨਹਿਰੀ ਚੌਮੁਖੀ (ਗੋਲਡਨ ਕੁਆਡਰੀਲੇਟਰਲ) ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਸੀ ਅਤੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਮੰਡੀਆਂ ਨਾਲ ਜੋੜਨ ਸਦਕਾ ਉਨ੍ਹਾਂ ਨੂੰ ਲਾਭ ਪੁੱਜਾ ਸੀ। ਉਨ੍ਹਾਂ ਕਿਹਾ ਕਿ ਰਾਜਸਥਾਨ ਬੁਨਿਆਦੀ ਢਾਂਚਾ ਕੁਨੈਕਟੀਵਿਟੀ ਰਾਹੀਂ ਸੈਰ ਸਪਾਟੇ ਤੋਂ ਕਾਫੀ ਲਾਭ ਹਾਸਲ ਕਰ ਸਕਦਾ ਹੈ। ਇਸ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਜ਼ਿਕਰ ਕੀਤਾ ਜਿਸ ਅਧੀਨ ਦਿਹਾਤੀ ਪਰਿਵਾਰਾਂ ਨੂੰ ਐੱਲਪੀਜੀ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਇਸ ਨਾਲ ਔਰਤਾਂ ਨੂੰ ਵਿਸ਼ੇਸ਼ ਤੌਰ ਤੇ ਲਾਭ ਹੋ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜੀ ਐਸ ਟੀ ਨੇ ਅੰਤਰਰਾਜੀ ਸਰਹੱਦਾਂ ਉੱਤੇ ਸਮੇਂ ਦੀ ਬਰਬਾਦੀ ਨੂੰ ਰੋਕ ਕੇ ਦੇਸ਼ ਦੀ ਅਰਥਵਿਵਸਥਾ ਨੂੰ ਕਾਫੀ ਲਾਭ ਪਹੁੰਚਾਇਆ ਹੈ।

ਬਾਅਦ ਵਿੱਚ ਪ੍ਰਧਾਨ ਮੰਤਰੀ ਪ੍ਰਤਾਪ ਗੌਰਵ ਕੇਂਦਰ ਦਾ ਦੌਰਾ ਕਰਨ ਵੀ ਗਏ। ਇਸ ਕੇਂਦਰ ਨੇ ਮੇਵਾੜ ਦੇ ਪੁਰਾਣੇ ਰਾਜੇ ਮਹਾਰਾਣਾ ਪ੍ਰਤਾਪ ਦੇ ਜੀਵਨ, ਪ੍ਰਾਪਤੀਆਂ ਅਤੇ ਦਲੇਰੀ ਦਾ ਜਸ਼ਨ ਮਨਾਇਆ।

AKT/NT