ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਨਾਲ ਖੇਤਰ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਨੂੰ ਦੂਰ ਕਰਨ ’ਚ ਮਦਦ ਮਿਲੇਗੀ ਅਤੇ ਕਿਸਾਨਾਂ ਨੂੰ ਉਹ ਰਾਹਤ ਮਿਲੇਗੀ, ਜਿਸ ਦੀ ਜ਼ਰੂਰਤ ਉਨ੍ਰਾਂ ਨੂੰ ਬਹੁਤ ਪਹਿਲਾਂ ਤੋਂ ਸੀ। ਇਨ੍ਹਾਂ ਪ੍ਰੋਜੈਕਟਾਂ ’ਚ ਅਰਜੁਨ ਸਹਾਇਕ ਪ੍ਰੋਜੈਕਟ, ਰਤੌਲੀ ਵੀਅਰ ਪ੍ਰੋਜੈਕਟ, ਭਾਓਨੀ ਬੰਨ੍ਹ ਪ੍ਰੋਜੈਕਟ ਤੇ ਮਝਗਾਓਂ–ਚਿੱਲੀ ਸਪ੍ਰਿੰਕਲਰ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 3,250 ਕਰੋੜ ਰੁਪਏ ਤੋਂ ਵੱਧ ਹੈ ਅਤੇ ਇਨ੍ਹਾਂ ਦੇ ਸੰਚਾਲਨ ਨਾਲ ਮਹੋਬਾ, ਹਮੀਰਪੁਰ, ਬਾਂਦਾ ਅਤੇ ਲਲਿਤਪੁਰ ਜ਼ਿਲ੍ਹਿਆਂ ’ਚ ਲਗਭਗ 65,000 ਹੈਕਟੇਅਰ ਭੂਮੀ ਦੀ ਸਿੰਜਾਈ ’ਚ ਮਦਦ ਮਿਲੇਗੀ, ਜਿਸ ਨਾਲ ਖੇਤਰ ਦੇ ਲੱਖਾਂ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਇਨ੍ਹਾਂ ਪ੍ਰੋਜੈਕਟਾਂ ਨਾਲ ਖੇਤਰ ਨੂੰ ਪੀਣ ਵਾਲਾ ਪਾਣੀ ਵੀ ਪ੍ਰਾਪਤ ਹੋਵੇਗਾ। ਇਸ ਮੌਕੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਰਾਜ ਦੇ ਮੰਤਰੀ ਵੀ ਮੌਜੂਦ ਸਨ।
ਪ੍ਰਧਾਨ ਮੰਤਰੀ ਨੇ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਨੇ ਗ਼ੁਲਾਮੀ ਦੇ ਉਸ ਦੌਰ ’ਚ ਭਾਰਤ ਵਿੱਚ ਨਵੀਂ ਚੇਤਨਾ ਜਗਾਈ ਸੀ। ਉਨ੍ਹਾਂ ਨੇ ਕਿਹਾ,‘ਅੱਜ ਹੀ ਭਾਰਤ ਦੀ ਵੀਰ ਬੇਟੀ, ਬੁੰਦੇਲਖੰਡ ਦੀ ਸ਼ਾਨ, ਵੀਰਾਂਗਣਾ ਰਾਣੀ ਲਕਸ਼ਮੀਬਾਈ ਦੀ ਜਯੰਤੀ ਵੀ ਹੈ।’
ਪ੍ਰਧਾਨ ਮੰਤਰੀ ਨੇ ਕਿਹਾ,‘ਪਿਛਲੇ 7 ਸਾਲਾਂ ਵਿੱਚ ਮਹੋਬਾ ਇਸ ਗੱਲ ਦਾ ਪ੍ਰਤੱਖ ਗਵਾਹ ਹੈ ਕਿ ਕਿਵੇਂ ਅਸੀਂ ਸਰਕਾਰ ਨੂੰ ਦਿੱਲੀ ਦੇ ਬੰਦ ਕਮਰਿਆਂ ਵਿੱਚੋਂ ਬਾਹਰ ਕੱਢ ਕੇ ਦੇਸ਼ ਦੇ ਹਰ ਕੋਣੇ ਵਿੱਚ ਪਹੁੰਚਾਇਆ ਹੈ।’ ਪ੍ਰਧਾਨ ਮੰਤਰੀ ਨੇ ਕਿਹਾ,‘ਇਹ ਧਰਤੀ ਅਜਿਹੀਆਂ ਯੋਜਨਾਵਾਂ, ਅਜਿਹੇ ਫੈਸਲਿਆਂ ਦੀ ਗਵਾਹ ਰਹੀ ਹੈ, ਜਿਨ੍ਹਾਂ ਨੇ ਦੇਸ਼ ਦੀਆਂ ਗਰੀਬ ਮਾਵਾਂ-ਭੈਣਾਂ-ਧੀਆਂ ਦੇ ਜੀਵਨ ਵਿੱਚ ਵੱਡੀਆਂ ਅਤੇ ਸਾਰਥਿਕ ਤਬਦੀਲੀਆਂ ਲਿਆਂਦੀਆਂ ਹਨ।” ਪ੍ਰਧਾਨ ਮੰਤਰੀ ਨੇ ਮੁਸਲਿਮ ਮਹਿਲਾਵਾਂ ਨੂੰ ‘ਤਿੰਨ ਤਲਾਕ‘ ਦੇ ਸਰਾਪ ਤੋਂ ਮੁਕਤ ਕਰਨ ਦੇ ਆਪਣੇ ਵਾਅਦੇ ਨੂੰ ਯਾਦ ਕੀਤਾ, ਜੋ ਉਨ੍ਹਾਂ ਨੇ ਮਹੋਬਾ ਦੀ ਧਰਤੀ ਤੋਂ ਕੀਤਾ ਸੀ, ਅੱਜ ਵਾਅਦਾ ਪੂਰਾ ਹੋਇਆ। ‘ਉਜਵਲਾ 2.0’ ਨੂੰ ਵੀ ਇੱਥੋਂ ਲਾਂਚ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਨੇ ਇਹ ਨੁਕਤਾ ਉਜਾਗਰ ਕੀਤਾ ਕਿ ਕਿਵੇਂ ਇਹ ਖੇਤਰ ਸਮੇਂ ਦੇ ਨਾਲ ਪਾਣੀ ਦੀਆਂ ਚੁਣੌਤੀਆਂ ਅਤੇ ਹਿਜਰਤ ਦਾ ਕੇਂਦਰ ਬਣ ਗਿਆ? ਉਨ੍ਹਾਂ ਇਤਿਹਾਸਕ ਸਮੇਂ ਨੂੰ ਯਾਦ ਕੀਤਾ, ਜਦੋਂ ਇਹ ਖੇਤਰ ਆਪਣੇ ਸ਼ਾਨਦਾਰ ਜਲ ਪ੍ਰਬੰਧ ਲਈ ਜਾਣਿਆ ਜਾਂਦਾ ਸੀ। ਹੌਲੀ-ਹੌਲੀ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਇਸ ਖੇਤਰ ਨੂੰ ਭਾਰੀ ਅਣਗਹਿਲੀ ਅਤੇ ਭ੍ਰਿਸ਼ਟ ਸ਼ਾਸਨ ਦਾ ਸਾਹਮਣਾ ਕਰਨਾ ਪਿਆ। ਪ੍ਰਧਾਨ ਮੰਤਰੀ ਨੇ ਕਿਹਾ, ‘ਅਜਿਹੀ ਸਥਿਤੀ ਵੀ ਆ ਗਈ ਸੀ ਕਿ ਇਸ ਖੇਤਰ ’ਚ ਲੋਕ ਆਪਣੀ ਧੀ ਦਾ ਵਿਆਹ ਕਰਨ ਤੋਂ ਕੰਨੀ ਕਤਰਾਉਣ ਲੱਗੇ ਸਨ, ਕਿਉਂ ਇੱਥੋਂ ਦੀਆਂ ਧੀਆਂ ਪਾਣੀ ਵਾਲੇ ਖੇਤਰ ‘ਚ ਵਿਆਹ ਦੀ ਇੱਛਾ ਰੱਖਣ ਲੱਗੀਆਂ ਸਨ। ਮਹੋਬਾ ਦੇ ਲੋਕ, ਬੁੰਦੇਲਖੰਡ ਦੇ ਲੋਕ ਇਨ੍ਹਾਂ ਸਵਾਲਾਂ ਦੇ ਜਵਾਬ ਜਾਣਦੇ ਹਨ।’
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਬੁੰਦੇਲਖੰਡ ਨੂੰ ਲੁੱਟ ਕੇ ਆਪਣੇ ਪਰਿਵਾਰਾਂ ਦਾ ਭਲਾ ਕੀਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ,“ਉਨ੍ਹਾਂ ਨੇ ਤੁਹਾਡੇ ਪਰਿਵਾਰਾਂ ਦੀ ਪਾਣੀ ਦੀ ਸਮੱਸਿਆ ਬਾਰੇ ਕਦੇ ਚਿੰਤਾ ਨਹੀਂ ਕੀਤੀ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਬੁੰਦੇਲਖੰਡ ਦੇ ਲੋਕਾਂ ਨੇ ਦਹਾਕਿਆਂ ਤੋਂ ਅਜਿਹੀਆਂ ਸਰਕਾਰਾਂ ਨੂੰ ਦੇਖਿਆ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਲੁੱਟਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੁੰਦੇਲਖੰਡ ਦੇ ਲੋਕ ਪਹਿਲੀ ਵਾਰ ਸਰਕਾਰ ਨੂੰ ਵਿਕਾਸ ਲਈ ਕੰਮ ਕਰਦੇ ਦੇਖ ਰਹੇ ਹਨ। “ਪਿਛਲੀਆਂ ਸਰਕਾਰਾਂ ਉੱਤਰ ਪ੍ਰਦੇਸ਼ ਨੂੰ ਲੁੱਟਦੀਆਂ ਨਹੀਂ ਥੱਕਦੀਆਂ ਸਨ, ਅਸੀਂ ਕੰਮ ਕਰਦੇ ਨਹੀਂ ਥੱਕਦੇ ਹਾਂ।” ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਮਾਫੀਆ ਅਨਸਰਾਂ ਨੂੰ ਬੁਲਡੋਜ਼ਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬਹੁਤ ਸਾਰੇ ਲੋਕ ਰੌਲਾ ਪਾ ਰਹੇ ਹਨ, ਪਰ ਫਿਰ ਵੀ ਇਹ ਸਭ ਕੁਝ ਰਾਜ ਦੇ ਵਿਕਾਸ ਕਾਰਜਾਂ ਨੂੰ ਨਹੀਂ ਰੋਕ ਸਕੇਗਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਮੱਸਿਆਵਾਂ ਵਿੱਚ ਉਲਝਾ ਕੇ ਰੱਖਣਾ ਕੁਝ ਸਿਆਸੀ ਪਾਰਟੀਆਂ ਦਾ ਹਮੇਸ਼ਾ ਅਧਾਰ ਰਿਹਾ ਹੈ; ਉਹ ਸਮੱਸਿਆਵਾਂ ਦੀ ਰਾਜਨੀਤੀ ਕਰਦੇ ਹਨ ਅਤੇ ਅਸੀਂ ਸਮਾਧਾਨ ਦੀ ਰਾਸ਼ਟਰ–ਨੀਤੀ ਕਰਦੇ ਹਾਂ। ਕੇਨ-ਬੇਤਵਾ ਲਿੰਕ ਦਾ ਹੱਲ ਵੀ ਸਾਡੀ ਆਪਣੀ ਸਰਕਾਰ ਨੇ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਕੇ ਕੱਢਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਰਿਵਾਰਵਾਦੀਆਂ ਦੀਆਂ ਸਰਕਾਰਾਂ ਸਿਰਫ ਕਿਸਾਨਾਂ ਨੂੰ ਵਾਂਝੇ ਰੱਖਣਾ ਚਾਹੁੰਦੀਆਂ ਸਨ। ਪ੍ਰਧਾਨ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ,”ਉਹ ਕਿਸਾਨਾਂ ਦੇ ਨਾਮ ‘ਤੇ ਐਲਾਨ ਕਰਦੇ ਸਨ, ਪਰ ਕਿਸਾਨ ਤੱਕ ਪਾਈ ਵੀ ਨਹੀਂ ਪਹੁੰਚਦੀ ਸੀ। ਜਦਕਿ ਅਸੀਂ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਤੋਂ 1,62,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰ ਚੁੱਕੇ ਹਾਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਬੁੰਦੇਲਖੰਡ ਤੋਂ ਹਿਜਰਤ ਨੂੰ ਰੋਕਣ ਲਈ ਇਸ ਖੇਤਰ ਨੂੰ ਰੁਜ਼ਗਾਰ ਦੇ ਮਾਮਲੇ ਵਿੱਚ ਆਤਮ-ਨਿਰਭਰ ਬਣਾਉਣ ਹਿਤ ਵਚਨਬੱਧ ਹਾਂ। ਬੁੰਦੇਲਖੰਡ ਐਕਸਪ੍ਰੈੱਸਵੇਅ ਅਤੇ ਯੂਪੀ ਡਿਫੈਂਸ ਕੌਰੀਡੋਰ ਵੀ ਇਸ ਦਾ ਵੱਡਾ ਸਬੂਤ ਹਨ।
ਪ੍ਰਧਾਨ ਮੰਤਰੀ ਨੇ ਇਸ ਖੇਤਰ ਦੇ ਅਮੀਰ ਸੱਭਿਆਚਾਰ ਬਾਰੇ ਵੀ ਟਿੱਪਣੀ ਕੀਤੀ ਅਤੇ ‘ਕਰਮ ਯੋਗੀਆਂ‘ ਦੇ ‘ਡਬਲ ਇੰਜਣ ਕੀ ਸਰਕਾਰ‘ ਤਹਿਤ ਇਸ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
https://twitter.com/PMOIndia/status/1461636877262352384
https://twitter.com/PMOIndia/status/1461637580659707908
https://twitter.com/PMOIndia/status/1461639133953024003
https://twitter.com/PMOIndia/status/1461639586115850243
https://twitter.com/PMOIndia/status/1461640005814652928
https://twitter.com/PMOIndia/status/1461640337856688128
https://twitter.com/PMOIndia/status/1461642072830529539
https://twitter.com/PMOIndia/status/1461642428142657544
*********
ਡੀਐੱਸ/ਏਕੇ
Addressing a public meeting in Mahoba. https://t.co/OFvLu7sqcN
— Narendra Modi (@narendramodi) November 19, 2021
गुलामी के उस दौर में भारत में नई चेतना जगाने वाले गुरुनानक देव जी का आज प्रकाश पर्व भी है।
— PMO India (@PMOIndia) November 19, 2021
मैं देश और दुनिया के लोगों को गुरु पूरब की भी शुभकामनाएं देता हूं।
आज ही भारत की वीर बेटी, बुंदेलखंड की शान, वीरांगना रानी लक्ष्मीबाई की जयंती भी है: PM @narendramodi
बीते 7 सालों में हम कैसे सरकार को दिल्ली के बंद कमरों से निकालकर देश के कोने-कोने में ले आए हैं, महोबा उसका साक्षात गवाह है।
— PMO India (@PMOIndia) November 19, 2021
ये धरती ऐसी योजनाओं, ऐसे फैसलों की साक्षी रही है, जिन्होंने देश की गरीब माताओं-बहनों-बेटियों के जीवन में बड़े और सार्थक बदलाव किए हैं: PM @narendramodi
समय के साथ यही क्षेत्र पानी की चुनौतियों और पलायन का केंद्र कैसे बन गया?
— PMO India (@PMOIndia) November 19, 2021
क्यों इस क्षेत्र में लोग अपनी बेटी को ब्याहने से कतराने लगे, क्यों यहां की बेटियां पानी वाले क्षेत्र में शादी की कामना करने लगीं।
इन सवालों के जवाब महोबा के लोग, बुंदेलखंड के लोग जानते हैं: PM
बुंदेलखंड को लूटकर पहले की सरकार चलाने वालों ने अपने परिवार का भला किया।
— PMO India (@PMOIndia) November 19, 2021
आपका परिवार बूंद-बूंद के लिए तरसता रहे, इससे उनको कोई सरोकार नहीं रहा: PM @narendramodi
दशकों तक बुंदेलखंड के लोगों ने लूटने वाली सरकारें देखीं हैं।
— PMO India (@PMOIndia) November 19, 2021
पहली बार बुंदेलखंड के लोग, यहां के विकास के लिए काम करने वाली सरकार को देख रहे हैं।
वो उत्तर प्रदेश को लूटकर नहीं थकते थे, हम काम करते-करते नहीं थकते हैं: PM @narendramodi
किसानों को हमेशा समस्याओं में उलझाए रखना ही कुछ राजनीतिक दलों का आधार रहा है।
— PMO India (@PMOIndia) November 19, 2021
ये समस्याओं की राजनीति करते हैं और हम समाधान की राष्ट्रनीति करते हैं।
केन-बेतवा लिंक का समाधान भी हमारी ही सरकार ने निकाला है, सभी पक्षों से संवाद करके रास्ता निकाला है: PM @narendramodi
परिवारवादियों की सरकारें किसानों को सिर्फ अभाव में रखना चाहती थीं।
— PMO India (@PMOIndia) November 19, 2021
वो किसानों के नाम से घोषणाएं करते थे, लेकिन किसान तक पाई भी नहीं पहुंचती थी।
जबकि पीएम किसान सम्मान निधि से हमने अब तक 1 लाख 62 हज़ार करोड़ रुपए सीधे किसानों के बैंक खातों में भेजे हैं: PM @narendramodi
हम बुंदेलखंड से पलायन को रोकने के लिए इस क्षेत्र को रोज़गार में आत्मनिर्भर बनाने के लिए प्रतिबद्ध हैं।
— PMO India (@PMOIndia) November 19, 2021
बुंदेलखंड एक्सप्रेसवे और यूपी डिफेंस कॉरिडोर भी इसका एक बहुत बड़ा प्रमाण है: PM @narendramodi
हमारी सरकार ने बीज से लेकर बाजार तक हर स्तर पर किसानों के हित में कदम उठाए हैं। pic.twitter.com/eFB5ME9Ij7
— Narendra Modi (@narendramodi) November 19, 2021
यूपी के विकास के काम, बुंदेलखंड के विकास के काम रुकने वाले नहीं हैं। pic.twitter.com/BK3Sh1lqro
— Narendra Modi (@narendramodi) November 19, 2021
कर्मयोगी सरकार ने सिर्फ 2 साल के भीतर यूपी में 30 लाख परिवारों को नल से जल दिया है। pic.twitter.com/oRVBjTcjQR
— Narendra Modi (@narendramodi) November 19, 2021