Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੇ ਸ਼ਾਟ ਪੁਟ-ਐੱਫ55 ਕਾਂਸੀ ਦਾ ਮੈਡਲ ਜਿੱਤਣ ’ਤੇ ਮੁਥੁਰਾਜਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ ਸ਼ਾਟ ਪੁਟ –ਐੱਫ552 ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮੁਥੁਰਾਜਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਮੁਥੁਰਾਜਾ ਦੀ ਸਮਰੱਥਾ ਅਤੇ ਦ੍ਰਿੜ੍ਹ ਸੰਕਲਪ ਨੇ ਆਲਮੀ ਮੰਚ ’ਤੇ ਭਾਰਤ ਦੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਪੁਰਸ਼ਾਂ ਦੀ ਸ਼ਾਟ ਪੁਟ-ਐੱਫ55 ਮੁਕਾਬਲੇ ਵਿੱਚ ਜ਼ਿਕਰਯੋਗ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਮੁਥੁਰਾਜਾ ਨੂੰ ਵਧਾਈਆਂ। ਉਨ੍ਹਾਂ ਦੀ ਸਮਰੱਥਾ ਅਤੇ ਦ੍ਰਿੜ੍ਹ ਸੰਕਲਪ ਨੇ ਭਾਰਤ ਦੀ ਪ੍ਰਤਿਭਾ ਨੂੰ ਆਲਮੀ ਮੰਚ ’ਤੇ ਪ੍ਰਦਰਸ਼ਿਤ ਕੀਤਾ ਹੈ। ਉਨ੍ਹਾਂ ਦੀ ਇਹ ਸਫ਼ਲਤਾ ਦੂਸਰੇ ਖਿਡਾਰੀਆਂ ਨੂੰ ਵੀ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਪ੍ਰੇਰਣਾ ਦੇਵੇਗੀ।”

 

 

***

ਡੀਐੱਸ/ਆਰਟੀ