Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਸੀਸੀ ਕੈਡਿਟਾਂ ਅਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਪੁਸ਼ਾਕ ਵਿੱਚ ਬਹੁਤ ਸਾਰੇ ਬੱਚੇ ਪ੍ਰਧਾਨ ਮੰਤਰੀ ਨਿਵਾਸ ਆਏ ਸਨ। ਪ੍ਰਧਾਨ ਮੰਤਰੀ ਨੇ ਕਿਹਾ, “ਜੈ ਹਿੰਦ ਦਾ ਮੰਤਰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ।”

ਪਿਛਲੇ ਹਫ਼ਤਿਆਂ ਦੌਰਾਨ ਦੇਸ਼ ਦੇ ਨੌਜਵਾਨਾਂ ਨਾਲ ਆਪਣੀ ਗੱਲਬਾਤ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਇੱਕ ਮਹੀਨਾ ਪਹਿਲਾਂ ਵੀਰ ਬਾਲ ਦਿਵਸ ਮਨਾਉਣ ਬਾਰੇ ਚਰਚਾ ਕੀਤੀ, ਜਿੱਥੇ ਦੇਸ਼ ਭਰ ਵਿੱਚ ਵੀਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਦਲੇਰੀ ਦਾ ਜਸ਼ਨ ਮਨਾਇਆ ਜਾਂਦਾ ਸੀ। ਉਨ੍ਹਾਂ ਕਰਨਾਟਕ ਵਿੱਚ ਰਾਸ਼ਟਰੀ ਯੁਵਕ ਮੇਲਾ, ਅਗਨੀਵੀਰਾਂ ਦੇ ਪਹਿਲੇ ਬੈਚ, ਉੱਤਰ ਪ੍ਰਦੇਸ਼ ਵਿੱਚ ਖੇਡ ਮਹਾਕੁੰਭ ਵਿੱਚ ਯੁਵਾ ਖੇਡ ਖਿਡਾਰੀਆਂ, ਸੰਸਦ ਅਤੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਬੱਚਿਆਂ ਅਤੇ ਬਾਲ ਪੁਰਸਕਾਰ ਜੇਤੂਆਂ ਨਾਲ ਆਪਣੀ ਗੱਲਬਾਤ ਨੂੰ ਵੀ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ 27 ਜਨਵਰੀ ਨੂੰ ਵਿਦਿਆਰਥੀਆਂ ਨਾਲ ‘ਪਰੀਕਸ਼ਾ ਪੇ ਚਰਚਾ’ ਗੱਲਬਾਤ ਨੂੰ ਵੀ ਉਜਾਗਰ ਕੀਤਾ।

ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨਾਲ ਇਸ ਸੰਵਾਦ ਦੇ ਮਹੱਤਵ ਦੇ ਦੋ ਕਾਰਨ ਦੱਸੇ। ਸਭ ਤੋਂ ਪਹਿਲਾਂ, ਨੌਜਵਾਨਾਂ ਵਿੱਚ ਊਰਜਾ, ਤਾਜ਼ਗੀ, ਉਤਸ਼ਾਹ, ਜਨੂੰਨ, ਨਵੀਨਤਾ ਹੁੰਦੀ ਹੈ, ਜਿਸ ਰਾਹੀਂ ਸਾਰੀ ਸਕਾਰਾਤਮਕਤਾ ਉਨ੍ਹਾਂ ਨੂੰ ਦਿਨ ਰਾਤ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ। ਦੂਜੇ, ਪ੍ਰਧਾਨ ਮੰਤਰੀ ਨੇ ਕਿਹਾ, “ਤੁਸੀਂ ਸਾਰੇ ਦੇਸ਼ ਦੀ ਆਕਾਂਖਿਆ, ਦੇਸ਼ ਦੇ ਸੁਪਨਿਆਂ ਦੀ ਆਜ਼ਾਦੀ ਦੇ ਇਸ ਸੁਨਹਿਰੀ ਯੁੱਗ ਵਿੱਚ ਪ੍ਰਤੀਨਿਧਤਾ ਕਰਦੇ ਹੋ ਅਤੇ ਤੁਸੀਂ ‘ਵਿਕਸਿਤ ਭਾਰਤ’ ਦੇ ਸਭ ਤੋਂ ਵੱਡੇ ਲਾਭਾਰਥੀ ਬਣਨ ਜਾ ਰਹੇ ਹੋ ਅਤੇ ਤੁਹਾਡੇ ਮੋਢਿਆਂ ‘ਤੇ ਇਸ ਨੂੰ ਬਣਾਉਣ ਦੀ ਸਭ ਤੋਂ ਵੱਡੀ ਜ਼ਿੰਮੇਦਾਰੀ ਹੈ।”

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨਤਕ ਜੀਵਨ ਦੇ ਵੱਖ-ਵੱਖ ਪਹਿਲੂਆਂ ਵਿੱਚ ਨੌਜਵਾਨਾਂ ਦੀ ਵਧਦੀ ਭੂਮਿਕਾ ਨੂੰ ਦੇਖਣਾ ਉਤਸ਼ਾਹਜਨਕ ਹੈ। ਉਨ੍ਹਾਂ ਨੇ ਪਰਾਕ੍ਰਮ ਦਿਵਸ ਅਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਹੋਰ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਨੂੰ ਯਾਦ ਕੀਤਾ, ਜੋ ਕਿ ਨੌਜਵਾਨਾਂ ਦੇ ਸੁਪਨਿਆਂ ਅਤੇ ਦੇਸ਼ ਪ੍ਰਤੀ ਸਮਰਪਣ ਦਾ ਪ੍ਰਤੀਬਿੰਬ ਹੈ। 

ਪ੍ਰਧਾਨ ਮੰਤਰੀ ਨੇ ਕੋਰੋਨਾ ਮਹਾਮਾਰੀ ਦੌਰਾਨ ਐੱਨਸੀਸੀ ਅਤੇ ਐੱਨਐੱਸਐੱਸ ਵਲੰਟੀਅਰਾਂ ਦੇ ਯੋਗਦਾਨ ਬਾਰੇ ਗੱਲ ਕੀਤੀ ਅਤੇ ਅਜਿਹੀਆਂ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਵਿੱਚ ਸਰਕਾਰ ਦੇ ਯਤਨਾਂ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਐੱਨਸੀਸੀ ਅਤੇ ਐੱਨਐੱਸਐੱਸ ਅਜਿਹੇ ਸੰਗਠਨ ਹਨ ਜੋ ਨੌਜਵਾਨ ਪੀੜ੍ਹੀ ਨੂੰ ਰਾਸ਼ਟਰੀ ਲਕਸ਼ਾਂ ਅਤੇ ਰਾਸ਼ਟਰੀ ਚਿੰਤਾਵਾਂ ਨਾਲ ਜੋੜਦੇ ਹਨ। ਪੂਰੇ ਦੇਸ਼ ਨੇ ਅਨੁਭਵ ਕੀਤਾ ਹੈ ਕਿ ਕਿਵੇਂ ਐੱਨਸੀਸੀ ਅਤੇ ਐੱਨਐੱਸਐੱਸ ਦੇ ਵਲੰਟੀਅਰਾਂ ਨੇ ਕੋਰੋਨਾ ਦੇ ਦੌਰ ਵਿੱਚ ਦੇਸ਼ ਦੀ ਸਮਰੱਥਾ ਨੂੰ ਵਧਾਇਆ। ਦੇਸ਼ ਦੇ ਸਰਹੱਦੀ ਅਤੇ ਤਟਵਰਤੀ ਖੇਤਰਾਂ ਵਿੱਚ ਦਰਪੇਸ਼ ਚੁਣੌਤੀਆਂ ਲਈ ਨੌਜਵਾਨਾਂ ਨੂੰ ਤਿਆਰ ਕਰਨ ਲਈ ਸਰਕਾਰ ਦੀਆਂ ਤਿਆਰੀਆਂ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਭਰ ਦੇ ਦਰਜਨਾਂ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿੱਥੇ ਫੌਜ, ਨੇਵੀ ਅਤੇ ਏਅਰ ਫੋਰਸ ਦੀ ਮਦਦ ਨਾਲ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅਭਿਆਸ ਨਾ ਸਿਰਫ਼ ਨੌਜਵਾਨਾਂ ਨੂੰ ਭਵਿੱਖ ਲਈ ਤਿਆਰ ਕਰੇਗਾ, ਸਗੋਂ ਉਨ੍ਹਾਂ ਵਿੱਚ ਲੋੜ ਦੇ ਸਮੇਂ ਸਭ ਤੋਂ ਪਹਿਲਾਂ ਜਵਾਬ ਦੇਣ ਦੀ ਯੋਗਤਾ ਵੀ ਪੈਦਾ ਕਰੇਗਾ। ਪ੍ਰਧਾਨ ਮੰਤਰੀ ਨੇ ਵਾਈਬ੍ਰੈਂਟ ਬਾਰਡਰ ਪ੍ਰੋਗਰਾਮ ਨੂੰ ਵੀ ਉਜਾਗਰ ਕੀਤਾ ਜਿੱਥੇ ਦੇਸ਼ ਦੀਆਂ ਸਰਹੱਦਾਂ ਦੇ ਨੇੜੇ ਪਿੰਡਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਪ੍ਰਧਾਨ ਮੰਤਰੀ ਨੇ ਕਿਹਾ,”ਸਰਹੱਦੀ ਖੇਤਰਾਂ ਵਿੱਚ ਨੌਜਵਾਨਾਂ ਦੀ ਸਮਰੱਥਾ ਨੂੰ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਪਰਿਵਾਰ ਪਿੰਡਾਂ ਵਿੱਚ ਵਾਪਸ ਆ ਸਕਣ ਜਿੱਥੇ ਸਿੱਖਿਆ ਅਤੇ ਰੋਜ਼ਗਾਰ ਦੇ ਬਿਹਤਰ ਮੌਕੇ ਪੈਦਾ ਹੁੰਦੇ ਹਨ।”

ਪ੍ਰਧਾਨ ਮੰਤਰੀ ਨੇ ਕੈਡਿਟਾਂ ਨੂੰ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਪਰਿਵਾਰ ਨੇ ਉਨ੍ਹਾਂ ਦੀਆਂ ਸਾਰੀਆਂ ਸਫ਼ਲਤਾਵਾਂ ਵਿੱਚ ਯੋਗਦਾਨ ਪਾਇਆ ਹੈ ਅਤੇ ਇਸ ਲਈ ‘ਸਬਕਾ ਸਾਥ, ਸਬਕਾ ਵਿਸ਼ਵਾਸ, ਸਬਕਾ ਪ੍ਰਯਾਸ’ ਜ਼ਿੰਮੇਵਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਤੁਹਾਡੀ ਸਫ਼ਲਤਾ ਦਾ ਦਾਇਰਾ ਉਦੋਂ ਵਧਦਾ ਹੈ ਜਦੋਂ ਤੁਹਾਡੇ ਲਕਸ਼ਾਂ ਨੂੰ ਦੇਸ਼ ਦੇ ਲਕਸ਼ਾਂ ਨਾਲ ਜੋੜਿਆ ਜਾਂਦਾ ਹੈ। ਦੁਨੀਆ ਤੁਹਾਡੀ ਸਫ਼ਲਤਾ ਨੂੰ ਭਾਰਤ ਦੀ ਸਫ਼ਲਤਾ ਦੇ ਰੂਪ ਵਿੱਚ ਦੇਖੇਗੀ। ਡਾ. ਏ.ਪੀ.ਜੇ. ਅਬਦੁਲ ਕਲਾਮ, ਡਾ. ਹੋਮੀ ਜਹਾਂਗੀਰ ਭਾਭਾ ਅਤੇ ਡਾ. ਸੀ.ਵੀ. ਰਮਨ ਅਤੇ ਮੇਜਰ ਧਿਆਨ ਚੰਦ ਜਿਹੇ ਵਿਗਿਆਨੀਆਂ ਅਤੇ ਹੋਰ ਖੇਡ ਸ਼ਖ਼ਸੀਅਤਾਂ ਦੀਆਂ ਉਦਾਹਰਣਾਂ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਭਾਰਤ ਦੀ ਸਫ਼ਲਤਾ ਵਜੋਂ ਮੰਨਦੀ ਹੈ। ਉਨ੍ਹਾਂ ਕਿਹਾ, “ਭਾਰਤ ਦੀਆਂ ਪ੍ਰਾਪਤੀਆਂ ਵਿਚ ਦੁਨੀਆ ਆਪਣੇ ਲਈ ਇਕ ਨਵਾਂ ਭਵਿੱਖ ਵੇਖ ਰਹੀ ਹੈ। ਸਬਕਾ ਪ੍ਰਯਾਸ ਦੀ ਭਾਵਨਾ ਦੀ ਸ਼ਕਤੀ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਤਿਹਾਸਿਕ ਸਫ਼ਲਤਾਵਾਂ ਉਹ ਹੁੰਦੀਆਂ ਹਨ ਜੋ ਸਮੁੱਚੀ ਮਨੁੱਖਤਾ ਲਈ ਵਿਕਾਸ ਵੱਲ ਲੈ ਜਾਂਦੀਆਂ ਹਨ।”

ਮੌਜੂਦਾ ਸਮਾਂ-ਰੇਖਾ ਦੀ ਇੱਕ ਹੋਰ ਖਾਸ ਗੱਲ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੇਸ਼ ਦੇ ਨੌਜਵਾਨਾਂ ਲਈ ਖੁੱਲ੍ਹੇ ਨਵੇਂ ਮੌਕਿਆਂ ਦੀ ਗਿਣਤੀ ਬੇਮਿਸਾਲ ਹੈ।” ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਦੇਸ਼ ਸਟਾਰਟਅੱਪ ਇੰਡੀਆ, ਮੇਕ ਇਨ ਇੰਡੀਆ ਅਤੇ ਆਤਮਨਿਰਭਰ ਭਾਰਤ ਜਿਹੀਆਂ ਮੁਹਿੰਮਾਂ ਚਲਾ ਰਿਹਾ ਹੈ ਅਤੇ ਅਜਿਹੀਆਂ ਮੁਹਿੰਮਾਂ ਅਤੇ ਮਨੁੱਖਤਾ ਦੇ ਭਵਿੱਖ ‘ਤੇ ਭਾਰਤ ਦਾ ਧਿਆਨ ਇੱਕ ਨਵੀਂ ਪ੍ਰੇਰਨਾ ਹੈ।” ਉਨ੍ਹਾਂ ਕਿਹਾ ਕਿ ਦੇਸ਼ ਏਆਈ, ਮਸ਼ੀਨ ਲਰਨਿੰਗ ਅਤੇ ਹੋਰ ਭਵਿੱਖੀ ਤਕਨੀਕਾਂ ਵਿੱਚ ਸਭ ਤੋਂ ਅੱਗੇ ਹੈ। ਉਨ੍ਹਾਂ ਖੇਡਾਂ ਅਤੇ ਅਜਿਹੀਆਂ ਹੋਰ ਗਤੀਵਿਧੀਆਂ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ। ਉਸ ਨੇ ਕਿਹਾ, “ਤੁਹਾਨੂੰ ਇਸ ਸਭ ਦਾ ਹਿੱਸਾ ਬਣਨਾ ਹੋਵੇਗਾ। ਤੁਹਾਨੂੰ ਛੁਪੀਆਂ ਸੰਭਾਵਨਾਵਾਂ ਨੂੰ ਟੈਪ ਕਰਨਾ ਪਵੇਗਾ, ਅਣਪਛਾਤੇ ਖੇਤਰਾਂ ਦੀ ਖੋਜ ਕਰਨੀ ਪਵੇਗੀ ਅਤੇ ਬੇਮਿਸਾਲ ਹੱਲ ਲੱਭਣੇ ਪੈਣਗੇ।”

ਭਵਿੱਖ ਦੇ ਲਕਸ਼ਾਂ ਅਤੇ ਸੰਕਲਪਾਂ ਨੂੰ ਦੇਸ਼ ਲਈ ਬਹੁਤ ਮਹੱਤਵਪੂਰਨ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤਮਾਨ ਦੇ ਮੁੱਖ ਤਰਜੀਹੀ ਖੇਤਰਾਂ ‘ਤੇ ਬਰਾਬਰ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿੱਚ ਹੋ ਰਹੀਆਂ ਤਬਦੀਲੀਆਂ ਤੋਂ ਜਾਣੂ ਰਹਿਣ ਅਤੇ ਚਲ ਰਹੀਆਂ ਮੁਹਿੰਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਸਵੱਛ ਭਾਰਤ ਅਭਿਆਨ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਹਰ ਨੌਜਵਾਨ ਨੂੰ ਇਸ ਨੂੰ ਜੀਵਨ ਮਿਸ਼ਨ ਵਜੋਂ ਲੈਣਾ ਚਾਹੀਦਾ ਹੈ ਅਤੇ ਆਪਣੇ ਇਲਾਕੇ, ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਕੰਮ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਉਨ੍ਹਾਂ ਅੰਮ੍ਰਿਤ ਮਹੋਤਸਵ ਦੌਰਾਨ ਆਜ਼ਾਦੀ ਘੁਲਾਟੀਆਂ ਬਾਰੇ ਘੱਟੋ-ਘੱਟ ਇੱਕ ਕਿਤਾਬ ਪੜ੍ਹਨ ਲਈ ਕਿਹਾ। ਉਨ੍ਹਾਂ ਨੇ ਉਨ੍ਹਾਂ ਨੂੰ ਕੁਝ ਆਜ਼ਾਦੀ ਘੁਲਾਟੀਆਂ ਨਾਲ ਸਬੰਧਤ ਕਵਿਤਾ, ਕਹਾਣੀ ਜਾਂ ਬਲੌਗਿੰਗ ਜਿਹੀਆਂ ਰਚਨਾਤਮਕ ਗਤੀਵਿਧੀਆਂ ਕਰਨ ਲਈ ਵੀ ਕਿਹਾ ਅਤੇ ਆਪਣੇ ਸਕੂਲਾਂ ਨੂੰ ਇਨ੍ਹਾਂ ਗਤੀਵਿਧੀਆਂ ਲਈ ਮੁਕਾਬਲੇ ਕਰਵਾਉਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਬਣਾਏ ਜਾਣ ਵਾਲੇ ਅੰਮ੍ਰਿਤ ਸਰੋਵਰਾਂ ਦੇ ਨੇੜੇ ਜੰਗਲਾਤ ਦਾ ਕੰਮ ਕਰਨ ਅਤੇ ਉਨ੍ਹਾਂ ਦੀ ਸਾਂਭ-ਸੰਭਾਲ਼ ਬਾਰੇ ਜਾਗਰੂਕਤਾ ਪੈਦਾ ਕਰਨ ਦਾ ਸੁਝਾਅ ਵੀ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ‘ਫਿਟ ਇੰਡੀਆ ਮੂਵਮੈਂਟ’ ਵਿੱਚ ਹਿੱਸਾ ਲੈਣ ਲਈ ਕਿਹਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਨੇ ਯੋਗਾ ਦੇ ਸੱਭਿਆਚਾਰ ਨੂੰ ਹਰ ਘਰ ਵਿੱਚ ਵਿਕਸਤ ਕਰਨ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਜੀ-20 ਸਿਖਰ ਸੰਮੇਲਨ ਬਾਰੇ ਆਪਣੇ ਆਪ ਨੂੰ ਅੱਪਡੇਟ ਰੱਖਣ ਅਤੇ ਭਾਰਤ ਦੀ ਪ੍ਰਧਾਨਗੀ ਦੇ ਸੰਦਰਭ ਵਿੱਚ ਸਕਾਰਾਤਮਕ ਗੱਲਬਾਤ ਕਰਨ ਦੀ ਅਪੀਲ ਕੀਤੀ।

‘ਆਪਣੀ ਵਿਰਾਸਤ ‘ਤੇ ਮਾਣ’ ਅਤੇ ‘ਗੁਲਾਮੀ ਦੀ ਮਾਨਸਿਕਤਾ ਤੋਂ ਆਜ਼ਾਦੀ’ ਦੇ ਸੰਕਲਪ ਦੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਇਨ੍ਹਾਂ ਮਤਿਆਂ ਵਿਚ ਨੌਜਵਾਨਾਂ ਦੀ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਆਪਣੀਆਂ ਯਾਤਰਾਵਾਂ ਵਿਚ ਵਿਰਾਸਤੀ ਸਥਾਨਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਇਹ ਕਹਿ ਕੇ ਸਮਾਪਤੀ ਕੀਤੀ, “ਤੁਸੀਂ ਨੌਜਵਾਨ ਹੋ, ਇਹ ਤੁਹਾਡੇ ਲਈ ਆਪਣਾ ਭਵਿੱਖ ਬਣਾਉਣ ਦਾ ਸਮਾਂ ਹੈ। ਤੁਸੀਂ ਨਵੇਂ ਵਿਚਾਰਾਂ ਅਤੇ ਨਵੇਂ ਮਿਆਰਾਂ ਦੇ ਨਿਰਮਾਤਾ ਹੋ। ਤੁਸੀਂ ਨਵੇਂ ਭਾਰਤ ਦੇ ਪੂਰਵਜ ਹੋ।”

ਇਸ ਮੌਕੇ ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ, ਕੇਂਦਰੀ ਖੇਡ ਤੇ ਯੁਵਾ ਮਾਮਲੇ ਮੰਤਰੀ ਸ਼੍ਰੀ ਅਨੁਰਾਗ ਸਿੰਘ ਠਾਕੁਰ, ਕੇਂਦਰੀ ਕਬਾਇਲੀ ਮਾਮਲੇ ਮੰਤਰੀ ਸ਼੍ਰੀ ਅਰਜੁਨ ਮੁੰਡਾ, ਕੇਂਦਰੀ ਰਾਜ ਮੰਤਰੀ ਸ਼੍ਰੀ ਅਜੈ ਭੱਟ, ਸ਼੍ਰੀਮਤੀ ਰੇਣੂਕਾ ਸਿੰਘ ਸਰੂਤਾ, ਸ਼੍ਰੀ ਨਿਸਿਥ ਪ੍ਰਮਾਣਿਕ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

 

 

*****

 

ਡੀਐੱਸ/ਟੀਐੱਸ