Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨਸੀਸੀ ਰੈਲੀ ਨੂੰ ਸੰਬੋਧਨ ਕੀਤਾ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਐੱਨਸੀਸੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਐੱਨਸੀਸੀ ਕੈਡਿਟ ਆਪਣੀ ਸ਼ਖ਼ਸੀਅਤ ਅਤੇ ਪਹਿਚਾਣ ਨਾਲ ਇਸ ਇਕੱਠ ਵਿੱਚ ਆਇਆ ਹੈ। ਉਸ ਨੇ ਹੋਰ ਕਿਹਾ, ਇੱਕ ਮਹੀਨੇ ਦੇ ਦੌਰਾਨ, ਨਵੀਆਂ ਦੋਸਤੀਆਂ ਬਣੀਆਂ ਹੋਣਗੀਆਂ ਅਤੇ ਇੱਕ-ਦੂਜੇ ਤੋਂ ਬਹੁਤ ਕੁਝ ਸਿੱਖਿਆ ਹੋਵੇਗਾ। ਉਨ੍ਹਾਂ ਨੇ ਕਿਹਾ ਐੱਨਸੀਸੀ ਕੈਂਪ ਹਰੇਕ ਨੌਜਵਾਨ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰਾਂ ਬਾਰੇ ਸਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਹਰ ਨੌਜਵਾਨ ਨੂੰ ਦੇਸ਼ ਲਈ ਕੁਝ ਚੰਗਾ ਕਰਨ ਲਈ ਪ੍ਰੇਰਿਤ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਕੈਂਪਾਂ ਵਿੱਚ ਸਿੱਖੀ ਗਈ ਭਾਵਨਾ ਕੈਡਿਟਾਂ ਨਾਲ ਜ਼ਿੰਦਗੀ ਭਰ ਰਹੇਗੀ। ਉਨ੍ਹਾਂ ਕਿਹਾ ਕਿ ਨੈਸ਼ਨਲ ਕੈਡਿਟ ਕੋਰ ਇਕਸਾਰ ਜਾਂ ਇਕਰੂਪਤਾ ਬਾਰੇ ਨਹੀਂ ਹੈ, ਇਹ ਏਕਤਾ ਬਾਰੇ ਹੈ। ਉਨ੍ਹਾਂ ਕਿਹਾ ਐੱਨਸੀਸੀ ਜ਼ਰੀਏ ਅਸੀਂ ਅਜਿਹੀਆਂ ਟੀਮਾਂ ਬਣਾਉਂਦੇ ਹਾਂ ਜੋ ਮਿਸ਼ਨ ਮੋਡ ਵਿੱਚ ਕੰਮ ਕਰਦੀਆਂ ਹਨ ਅਤੇ ਦੂਜਿਆਂ ਨੂੰ ਪ੍ਰੇਰਿਤ ਕਰਦੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਨੇ ਸੱਤ ਸ਼ਾਨਦਾਰ ਦਹਾਕੇ ਪੂਰੇ ਕੀਤੇ ਹਨ ਅਤੇ ਕਈ ਲੋਕਾਂ ਨੂੰ ਮਿਸ਼ਨ ਦੀ ਸਮਝ ਦਿੱਤੀ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਆਪਣੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦੇ ਹਾਂ ਅਤੇ ਇਹ ਵੀ ਸੋਚਦੇ ਹਾਂ ਕਿ ਅਸੀਂ ਆਉਣ ਵਾਲੇ ਸਾਲਾਂ ਵਿੱਚ ਐੱਨਸੀਸੀ ਦੇ ਅਨੁਭਵ ਨੂੰ ਹੋਰ ਪ੍ਰਭਾਵੀ ਕਿਵੇਂ ਬਣਾ ਸਕਦੇ ਹਾਂ। ਉਨ੍ਹਾਂ ਨੇ ਸਾਰੇ ਸਬੰਧਤ ਹਿਤਧਾਰਕਾਂ ਨੂੰ ਤਾਕੀਦ ਕੀਤੀ ਕਿ ਅਗਲੇ 5 ਸਾਲਾਂ ਦੀ ਕਾਰਵਾਈ ਦੀ ਯੋਜਨਾ ਬਣਾਓ, ਜਦੋਂ ਐੱਨਸੀਸੀ 75 ਸਾਲ ਦੀ ਹੋਵੇਗੀ।

ਸ਼੍ਰੀ ਨਰੇਂਦਰ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੇ ਨੌਜਵਾਨ ਹੁਣ ਭ੍ਰਿਸ਼ਟਾਚਾਰ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਕਾਲੇ ਧਨ ਦੇ ਖ਼ਿਲਾਫ਼ ਲੜਾਈ ਬੰਦ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਨੌਜਵਾਨਾਂ ਦੇ ਭਵਿੱਖ ਲਈ ਲੜਾਈ ਹੈ।

ਪ੍ਰਧਾਨ ਮੰਤਰੀ ਨੇ ਕੈਡਿਟਾਂ ਨੂੰ ਅਪੀਲ ਕੀਤੀ ਕਿ ਭੀਮ ਐਪ ਰਾਹੀਂ ਡਿਜੀਟਲ ਟ੍ਰਾਂਜ਼ੈਕਸ਼ਨਾਂ ਨੂੰ ਉਤਸ਼ਾਹਿਤ ਅਤੇ ਇਸ ਮੰਚ ਨਾਲ ਜੁੜਨ ਲਈ ਹੋਰਨਾਂ ਨੂੰ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ਿਤਾ ਅਤੇ ਜਵਾਬਦੇਹੀ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਇੱਕ ਵਾਰ ਜਦੋਂ ਭਾਰਤ ਦਾ ਨੌਜਵਾਨ ਕੋਈ ਪ੍ਰਣ ਕਰਦਾ ਹੈ, ਤਾਂ ਸਭ ਕੁਝ ਸੰਭਵ ਹੋ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲਾਂ, ਲੋਕ ਮੰਨਦੇ ਸਨ ਕਿ ਅਮੀਰਾਂ ਅਤੇ ਸ਼ਕਤੀਸ਼ਾਲੀ ਲੋਕਾਂ ਨੂੰ ਕੁਝ ਨਹੀਂ ਹੁੰਦਾ। ,ਉਨ੍ਹਾਂ ਨੇ ਕਿਹਾ ਪਰ ਅੱਜ ਹਾਲਾਤ ਅਲੱਗ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਮੁੱਖ ਮੰਤਰੀ ਵਜੋਂ ਕੰਮ ਕਰਦੇ ਰਹੇ ਉਹ ਆਪਣੇ ਭ੍ਰਿਸ਼ਟਾਚਾਰ ਕਾਰਨ ਜੇਲ੍ਹ ਵਿੱਚ ਹਨ ।

ਆਧਾਰ ‘ਤੇ ਬੋਲਦਿਆਂ, ਉਨ੍ਹਾਂ ਕਿਹਾ ਕਿ ਇਸ ਨੇ ਭਾਰਤ ਦੇ ਵਿਕਾਸ ਨੂੰ ਬਹੁਤ ਤਾਕਤ ਦਿੱਤੀ ਹੈ। ਉਨ੍ਹਾਂ ਕਿਹਾ ਜੋ ਕੁਝ ਪਹਿਲਾਂ ਗ਼ਲਤ ਹੱਥਾਂ ਵਿਚ ਪੁੱਜਦਾ ਸੀ, ਹੁਣ ਉਹ ਸਹੀ ਲਾਭਪਾਤਰੀਆਂ ਕੋਲ ਜਾ ਰਿਹਾ ਹੈ। 

***

 ਏਕੇਟੀ/ਐੱਸਐੱਚ