Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੋਹਾ ਵਿਖੇ ਆਪਣੇ ਪਹਿਲੇ ਰੁਝੇਵੇਂ ਵਿੱਚ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਅਬਦੁਲਰਹਮਾਨ ਅਲ ਥਾਨੀ (His Excellency Sheikh Mohammed bin Abdulrahman Al Thani) ਨਾਲ ਮੁਲਾਕਾਤ ਕੀਤੀ।

 ਦੋਨੋਂ ਨੇਤਾਵਾਂ ਨੇ ਵਪਾਰ, ਨਿਵੇਸ਼, ਊਰਜਾ, ਵਿੱਤ ਅਤੇ ਟੈਕਨੋਲੋਜੀ (trade, investment, energy, finance, and technology) ਜਿਹੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਵਿਸਤਾਰ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਪੱਛਮ ਏਸ਼ੀਆ ਵਿੱਚ ਹਾਲ ਦੀਆਂ ਖੇਤਰੀ ਘਟਨਾਵਾਂ ‘ਤੇ ਭੀ ਚਰਚਾ ਕੀਤੀ। ਉਨ੍ਹਾਂ ਨੇ ਪੱਛਮ ਏਸ਼ੀਆ ਅਤੇ ਹੋਰ ਖੇਤਰਾਂ ਵਿੱਚ ਸ਼ਾਂਤੀ ਅਤੇ ਸਥਿਰਤਾ (peace and stability) ਬਣਾਈ ਰੱਖਣ ਦੇ ਮਹੱਤਵ ‘ਤੇ ਬਲ ਦਿੱਤਾ।

 ਇਸ ਦੇ ਬਾਅਦ, ਪ੍ਰਧਾਨ ਮੰਤਰੀ ਨੇ ਕਤਰ ਦੇ ਪ੍ਰਧਾਨ ਮੰਤਰੀ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਰਾਤ ਦੇ ਖਾਣੇ(ਡਿਨਰ) ਵਿੱਚ ਹਿੱਸਾ ਲਿਆ।

 

******

ਡੀਐੱਸ/ਐੱਸਟੀ