Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਕ੍ਰਾਉਨ ਪ੍ਰਿੰਸ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਕ੍ਰਾਉਨ ਪ੍ਰਿੰਸ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਦੇ 79ਵੇਂ ਸੈਸ਼ਨ ਦੇ ਮੌਕੇ ‘ਤੇ ਕੁਵੈਤ ਰਾਜ ਦੇ ਕ੍ਰਾਉਨ ਪ੍ਰਿੰਸ ਮਹਾਮਹਿਮ ਸ਼ੇਖ ਸਬਾਹ ਖਾਲਿਦ ਅਲ-ਹਮਦ ਅਲ-ਮੁਬਾਰਕ ਅਲ-ਸਬਾਹ ਨਾਲ ਮੁਲਾਕਾਤ ਕੀਤੀ। ਇਹ ਪ੍ਰਧਾਨ ਮੰਤਰੀ ਅਤੇ ਕੁਵੈਤ ਦੇ ਕ੍ਰਾਉਨ ਪ੍ਰਿੰਸ ਦਰਮਿਆਨ ਪਹਿਲੀ ਮੁਲਾਕਾਤ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਕੁਵੈਤ ਦੇ ਨਾਲ ਆਪਣੇ ਦੁਵੱਲੇ ਸਬੰਧਾਂ ਨੂੰ ਅਤਿਅਧਿਕ ਮਹੱਤਵ ਦਿੰਦਾ ਹੈ। ਦੋਨੋਂ ਰਾਜਨੇਤਾਵਾਂ ਨੇ ਦੋਨੋਂ ਦੇਸ਼ਾਂ ਦਰਮਿਆਨ ਮਜ਼ਬੂਤ ਇਤਿਹਾਸਿਕ ਸਬੰਧਾਂ ਅਤੇ ਲੋਕਾਂ ਦੇ ਆਪਸੀ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਦੋਨੋਂ ਦੇਸ਼ ਊਰਜਾ ਅਤੇ ਖੁਰਾਕ ਸੁਰੱਖਿਆ ਜ਼ਰੂਰਤਾਂ ਦੇ ਸੰਦਰਭ ਵਿੱਚ ਇੱਕ-ਦੂਸਰੇ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਨੇ ਦੋਨੋਂ ਦੇਸ਼ਾਂ ਦੇ ਆਪਸੀ ਲਾਭ ਦੇ ਲਈ ਦੁਵੱਲੇ ਸਬੰਧਾਂ ਨੂੰ ਗੂੜ੍ਹਾ ਅਤੇ ਵਿਵਿਧਤਾਪੂਰਣ ਬਣਾਉਣ ਦੇ ਲਈ ਆਪਣੀ ਦ੍ਰਿੜ੍ਹ ਪ੍ਰਤੀਬੱਧਤਾ ਵਿਅਕਤ ਕੀਤੀ। ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਸੁਨਿਸ਼ਚਿਤ ਕਰਨ ਦੇ ਲਈ ਕ੍ਰਾਉਨ ਪ੍ਰਿੰਸ ਦਾ ਧੰਨਵਾਦ ਕੀਤਾ, ਜੋ ਦੇਸ਼ ਦਾ ਸਭ ਤੋਂ ਵੱਡਾ ਪ੍ਰਵਾਸੀ ਸਮੂਹ ਹੈ।

ਦੋਨੋਂ ਦੇਸ਼ਾਂ ਦੀ ਅਗਵਾਈ ਦੇ ਵਿੱਚ ਮੀਟਿੰਗ ਨਾਲ ਭਾਰਤ ਅਤੇ ਕੁਵੈਤ ਦਰਮਿਆਨ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਮਿਲਣ ਦੀ ਉਮੀਦ ਹੈ।

 

*****

ਐੱਮਜੇਪੀਐੱਸ/ਐੱਸਆਰ