Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਸੀਆਈਐੱਸਐੱਫ ਦੇ ਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਸਥਾਪਨਾ ਦਿਵਸ ‘ਤੇ ਇਸ ਦੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੂੰ ਆਪਣੀ ਪੇਸ਼ੇਵਰਤਾ, ਸਮਰਪਣ ਅਤੇ ਸਾਹਸ ਲਈ ਜਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸੀਆਈਐੱਸਐੱਫ ਸਾਡੀ ਸੁਰੱਖਿਆ ਵਿਵਸਥਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਜ਼ਰੂਰੀ ਇਨਫ੍ਰਾਸਟ੍ਰਕਚਰ ਦੀ ਰੱਖਿਆ ਕਰਦੇ ਹਨ ਅਤੇ ਹਰ ਦਿਨ ਅਣਗਿਣਤ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਕਰਤੱਵ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਸਲ ਵਿੱਚ ਸ਼ਲਾਘਾਯੋਗ ਹੈ।”

ਪ੍ਰਧਾਨ ਮੰਤਰੀ ਨੇ ਐਕਸ (X ) ‘ਤੇ ਪੋਸਟ ਕੀਤਾ:

 “ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਸਾਰੇ ਕਰਮਚਾਰੀਆਂ ਨੂੰ ਸਥਾਪਨਾ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ! ਇਹ ਫੋਰਸ ਆਪਣੀ ਪੇਸ਼ੇਵਰਤਾ, ਸਮਰਪਣ ਅਤੇ ਸਾਹਸ ਲਈ ਜਾਣੀ ਜਾਂਦੀ ਹੈ। ਇਹ ਫੋਰਸ ਮਹੱਤਵਪੂਰਨ ਇਨਫ੍ਰਾਸਟ੍ਰਕਚਰ ਦੀ ਰੱਖਿਆ ਕਰਦੇ ਹੋਏ ਅਤੇ ਹਰ ਦਿਨ ਅਣਗਿਣਤ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਕੇ ਸਾਡੀ ਸੁਰੱਖਿਆ ਪ੍ਰਣਾਲੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਕਰਤੱਵ ਦੇ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਅਸਲ ਵਿੱਚ ਸ਼ਲਾਘਾਯੋਗ ਹੈ।”

@CISFHQrs

 

https://twitter.com/narendramodi/status/1899081284766281763

 

************

ਐੱਮਜੇਪੀਐੱਸ/ਵੀਜੇ