Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀ ਐੱਸ ਅਚੁਤਾਨੰਦਨ ਨੂੰ 100ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀ ਐੱਸ ਅਚੁਤਾਨੰਦਨ (VS Achuthanandan) ਨੂੰ ਉਨ੍ਹਾਂ ਦੇ 100ਵੇਂ ਜਨਮ ਦਿਨ ‘ਤੇ ਵਧਾਈ ਦਿੱਤੀ।

ਉਨ੍ਹਾਂ ਨੇ ਦਹਾਕਿਆਂ ਤੋਂ ਕੇਰਲ ਦੇ ਲੋਕਾਂ ਦੀ ਸੇਵਾ ਕਰਨ ਲਈ ਅਚੁਤਾਨੰਦਨ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“ਕੇਰਲ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵੀ ਐੱਸ ਅਚੁਤਾਨੰਦਨ ਜੀ ਨੂੰ ਉਨ੍ਹਾਂ ਦੇ 100ਵੇਂ ਜਨਮ ਦਿਨ ਦੇ ਵਿਸ਼ੇਸ਼ ਮੌਕੇ ‘ਤੇ ਵਧਾਈ। ਉਹ ਦਹਾਕਿਆਂ ਤੋਂ ਕੇਰਲ ਦੇ ਲੋਕਾਂ ਲਈ ਕੰਮ ਕਰ ਰਹੇ ਹਨ। ਮੈਨੂੰ ਉਨ੍ਹਾਂ ਨਾਲ ਮੇਰੀ ਗੱਲਬਾਤ ਯਾਦ ਹੈ, ਖਾਸ ਤੌਰ ‘ਤੇ ਜਦੋਂ ਅਸੀਂ ਦੋਵੇਂ ਆਪੋ-ਆਪਣੇ ਰਾਜਾਂ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਹੇ ਸੀ। ਉਹ ਲੰਬਾ ਅਤੇ ਸਿਹਤਮੰਦ ਜੀਵਨ ਜਿਊਣ।”

***** 

ਡੀਐੱਸ/ਆਰਟੀ