Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕ੍ਰੈਡਿਟ ਗਰੰਟੀ ਸਕੀਮ ਨੂੰ ਹੋਰ ਬਿਹਤਰ ਨਵਾਂ ਰੂਪ ਦੇਣ ਦੇ ਲਈ ਇਸ ਦੀ ਪ੍ਰਸ਼ੰਸਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਕ੍ਰੈਡਿਟ ਗਰੰਟੀ ਸਕੀਮ ਵਿੱਚ ਸੁਧਾਰ ਐੱਮਐੱਸਐੱਮਈ ਖੇਤਰ ਨੂੰ ਮਜ਼ਬੂਤ ਕਰਨ ਦੇ ਸਰਕਾਰ ਦੇ ਪ੍ਰਯਾਸਾਂ ਦਾ ਇੱਕ ਹਿੱਸਾ ਹੈ।

ਕੇਂਦਰੀ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰੀ, ਸ਼੍ਰੀ ਨਾਰਾਇਣ ਰਾਣੇ ਨੇ ਟਵੀਟ ਥ੍ਰੈੱਡ ਵਿੱਚ ਦੱਸਿਆ ਕਿ ਐੱਮਐੱਸਈ ਖੇਤਰ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਪ੍ਰਯਾਸਾਂ ਦੇ ਤਹਿਤ, ਐੱਮਐੱਸਈ ਵਿੱਚ ਕ੍ਰੈਡਿਟ ਦੇ ਪ੍ਰਵਾਹ ਨੂੰ ਵਧਾਉਣ ਦੇ ਲਈ ਕ੍ਰੈਡਿਟ ਗਰੰਟੀ ਸਕੀਮ ਨੂੰ ਹੋਰ ਬਿਹਤਰ ਨਵਾਂ ਰੂਪ ਦਿੱਤਾ ਗਿਆ ਹੈ।

ਕੇਂਦਰੀ ਮੰਤਰੀ ਦੇ ਟਵੀਟ ਥ੍ਰੈੱਡ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਇਹ ਐੱਮਐੱਸਐੱਮਈ ਖੇਤਰ ਨੂੰ ਮਜ਼ਬੂਤ ਕਰਨ ਦੇ ਲਈ ਸਾਡੀ ਸਰਕਾਰ ਦੇ ਪ੍ਰਯਾਸਾਂ ਦਾ ਇੱਕ ਹਿੱਸਾ ਹੈ।”

https://twitter.com/narendramodi/status/1643101638742212609

 

****

ਡੀਐੱਸ/ਐੱਸਟੀ