Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੱਲ੍ਹ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਾਰੇ ਦਲਾਂ ਦੇ ਲੀਡਰਾਂ ਦੀ ਮੀਟਿੰਗ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸਾਰੇ ਦਲਾਂ ਦੇ ਲੀਡਰਾਂ ਦੀ ਮੀਟਿੰਗ ਵਿੱਚ ਹਿੱਸਾ ਲਿਆ। ਇਸ ਮੀਟਿੰਗ ਵਿੱਚ ਸਾਰੇ ਪ੍ਰਮੁੱਖ ਰਾਜਨੀਤਕ ਦਲਾਂ ਦੇ ਨੇਤਾ ਮੌਜੂਦ ਸਨ ਅਤੇ ਉਨ੍ਹਾਂ ਨੇ ਸੰਸਦ ਦੇ ਆਗਾਮੀ ਸੈਸ਼ਨ ਦੇ ਬਾਰੇ ਵਿੱਚ ਆਪਣੇ-ਆਪਣੇ ਵਿਚਾਰ ਰੱਖੇ।

ਆਪਣੇ ਬਿਆਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ ਦਾ ਇਹ ਸੈਸ਼ਨ ਇੱਕ ਵਿਸ਼ੇਸ਼ ਅਵਸਰ ਹੋਵੇਗਾ ਕਿਉਂਕਿ ਰਾਜ ਸਭਾ ਦਾ ਇਹ 250ਵਾਂ ਸੈਸ਼ਨ ਹੋਵੇਗਾ। ਉਨ੍ਹਾਂ ਨੇ ਖੁਸ਼ੀ ਜਾਹਰ ਕੀਤੀ ਕਿ ਇਸ ਅਵਸਰ ’ਤੇ ਵਿਸ਼ੇਸ਼ ਪ੍ਰੋਗਰਾਮ ਅਤੇ ਗਤੀਵਿਧੀਆਂ ਆਯੋਜਿਤ ਕਰਨ ਦੀ ਯੋਜਨਾ ਬਣਾਈ ਗਈ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉੱਪਰਲੇ ਸਦਨ ਦੇ 250ਵੇਂ ਸੈਸ਼ਨ ਨੇ ਭਾਰਤੀ ਸੰਸਦ ਅਤੇ ਭਾਰਤੀ ਸੰਵਿਧਾਨ ਦੀਆਂ ਵਿਲੱਖਣ ਤਾਕਤਾਂ ਨੂੰ ਉਜਾਗਰ ਕਰਨ ਲਈ ਇੱਕ ਵਿਸ਼ੇਸ਼ ਅਵਸਰ ਪ੍ਰਦਾਨ ਕੀਤਾ ਜੋ ਭਾਰਤ ਜਿਹੇ ਵਿਵਿਧਤਾ ਨਾਲ ਭਰੇ ਦੇਸ਼ ਵਿੱਚ ਸ਼ਾਸਨ ਸੰਸਥਾਨਾਂ ਨੂੰ ਇੱਕ ਮਹੱਤਵਪੂਰਨ ਰੂਪ-ਰੇਖਾ ਪ੍ਰਦਾਨ ਕਰਦਾ ਹੈ। ਇਹ ਸੈਸ਼ਨ ਉਸ ਪਿਛੋਕੜ ਵਿੱਚ ਹੋ ਰਿਹਾ ਹੈ ਜਦੋਂ ਭਾਰਤ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮਨਾ ਰਿਹਾ ਹੈ ਜਿਸ ਨਾਲ ਇਹ ਸੈਸ਼ਨ ਵਿਲੱਖਣ ਅਤੇ ਵਿਸ਼ੇਸ਼ ਅਵਸਰ ਬਣ ਗਿਆ ਹੈ।

ਪ੍ਰਧਾਨ ਮੰਤਰੀ ਨੇ ਵੱਖ-ਵੱਖ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ ਵੱਲੋਂ ਉਠਾਏ ਗਏ ਕੁਝ ਵਿਸ਼ੇਸ਼ ਮੁੱਦਿਆਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸਰਕਾਰ ਸਾਰੇ ਦਲਾਂ ਦੇ ਨਾਲ ਮਿਲ ਕੇ ਰਚਨਾਤਮਿਕ ਤਰੀਕੇ ਨਾਲ ਕੰਮ ਕਰੇਗੀ ਤਾਕਿ ਲੰਬਿਤ ਬਿਲਾਂ ਦਾ ਠੋਸ ਸਮਾਧਾਨ ਕੱਢਿਆ ਜਾ ਸਕੇ ਅਤੇ ਵਾਤਾਵਰਣ ਤੇ ਪ੍ਰਦੂਸ਼ਣ, ਅਰਥਵਿਵਸਥਾ, ਖੇਤੀਬਾੜੀ ਖੇਤਰ ਤੇ ਕਿਸਾਨਾਂ, ਮਹਿਲਾਵਾਂ ਦੇ ਅਧਿਕਾਰਾਂ, ਯੁਵਾ ਅਤੇ ਸਮਾਜ ਦੇ ਕਮਜ਼ੋਰ ਤਬਕਿਆਂ ਨਾਲ ਜੁੜੇ ਵਿਸ਼ੇਸ਼ ਮੁੱਦਿਆਂ ਲਈ ਨੀਤੀਗਤ ਰੂਪ-ਰੇਖਾ ਤਿਆਰ ਕੀਤੀ ਜਾ ਸਕੇ ।

ਪ੍ਰਧਾਨ ਮੰਤਰੀ ਨੇ ਸੰਸਦ ਦਾ ਪਿਛਲਾ ਸੈਸ਼ਨ ਸ਼ਾਂਤੀ ਨਾਲ ਚਲਾਉਣ ਲਈ ਦੋਹਾਂ ਸਦਨਾਂ ਦੇ ਪਰਿਜ਼ਾਈਡਿੰਗ ਅਫ਼ਸਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਨਾਲ ਸਰਕਾਰ ਦੇ ਕੰਮਕਾਜ ਬਾਰੇ ਲੋਕਾਂ ਦਰਮਿਆਨ ਸਾਕਾਰਾਤਮਕ ਪ੍ਰਭਾਵ ਸਥਾਪਿਤ ਕਰਨ ਵਿੱਚ ਮਦਦ ਮਿਲੀ। ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨੇ ਵਿਵਿਧ ਮੁੱਦਿਆਂ ’ਤੇ ਹੋਈ ਚਰਚਾ ਵਿੱਚ ਪਹਿਲੀ ਵਾਰ ਬਣੇ ਸਾਂਸਦਾਂ ਦੀ ਊਰਜਾਵਾਨ ਭਾਗੀਦਾਰੀ ਦਾ ਜ਼ਿਕਰ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਸੱਤਾ ਪੱਖ ਅਤੇ ਵਿਰੋਧੀ ਧਿਰ ਦਰਮਿਆਨ ਰਚਨਾਤਮਿਕ ਸਹਿਯੋਗ ਨਾਲ ਵਰਤਮਾਨ ਸੈਸ਼ਨ ਵੀ ਸਫ਼ਲ ਅਤੇ ਲਾਭਦਾਇਕ ਸਿੱਧ ਹੋਵੇਗਾ ।

***

ਵੀਆਰਆਰਕੇ/ਏਕੇ