Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਸ਼੍ਰੀ ਮੋਦੀ ਨੇ ਪੀੜਤਾਂ ਦੇ ਪਰਿਵਾਰਾਂ ਦੇ ਪ੍ਰਤੀ ਹਾਰਦਿਕ ਸੰਵੇਦਨਾ ਵਿਅਕਤ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੇ ਲਈ ਪ੍ਰਾਰਥਨਾ ਕੀਤੀ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਹੋਏ ਜਾਨੀ ਨੁਕਸਾਨ ਤੋਂ ਗਹਿਰਾ ਸਦਮਾ ਲਗਿਆ ਹੈ। ਪੀੜਤਾਂ ਦੇ ਪਰਿਵਾਰਾਂ ਦੇ ਪ੍ਰਤੀ ਸਾਡੀਆਂ ਹਾਰਦਿਕ ਸੰਵੇਦਨਾਵਾਂ ਹਨ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੇ ਲਈ ਪ੍ਰਾਰਥਨਾ ਕਰਦੇ ਹਾਂ।

ਵਰਤਮਾਨ ਸੰਘਰਸ਼ ਵਿੱਚ ਨਾਗਰਿਕਾਂ ਦਾ ਹਤਾਹਤ ਹੋਣਾ ਗੰਭੀਰ ਅਤੇ ਨਿਰੰਤਰ ਚਿੰਤਾ ਦਾ ਵਿਸ਼ਾ ਹੈ। ਇਸ ਵਿੱਚ ਸ਼ਾਮਲ ਲੋਕਾਂ ਨੂੰ ਜ਼ਿੰਮੇਦਾਰ ਠਹਿਰਾਇਆ ਜਾਣਾ ਚਾਹੀਦਾ ਹੈ।”

 

 

 

***

ਡੀਐੱਸ/ਐੱਸਟੀ