Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਕੇਸ਼ ਡੀ ਨੂੰ ਸਭ ਤੋਂ ਘੱਟ ਉਮਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਕੇਸ਼ ਡੀ ਨੂੰ ਸਭ ਤੋਂ ਘੱਟ ਉਮਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ। ਉਨ੍ਹਾਂ ਨੇ ਗੁਕੇਸ਼ ਦੀ ਇਸ ਉਪਲਬਧੀ ਨੂੰ ਇਤਿਹਾਸਿਕ ਅਤੇ ਮਿਸਾਲੀ ਦੱਸਿਆ।

ਐਕਸ ‘ਤੇ ਇੰਟਰਨੈਸ਼ਨਲ ਚੈੱਸ ਫੈੱਡਰੇਸ਼ਨ ਦੇ ਹੈਂਡਲ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਇਤਿਹਾਸਿਕ ਅਤੇ ਮਿਸਾਲੀ!

ਗੁਕੇਸ਼ ਡੀ ਨੂੰ ਉਨ੍ਹਾਂ ਦੀ ਜ਼ਿਕਰਯੋਗ ਉਪਲਬਧੀ ਲਈ ਵਧਾਈ। ਇਹ ਉਨ੍ਹਾਂ ਦੀ ਬੇਮਿਸਾਲ ਪ੍ਰਤਿਭਾ, ਸਖ਼ਤ ਮਿਹਨਤ ਅਤੇ  ਅਟੁੱਟ ਦ੍ਰਿੜ੍ਹ ਸੰਕਲਪ ਦਾ ਨਤੀਜਾ ਹੈ।

ਉਨ੍ਹਾਂ ਦੀ ਜਿੱਤ ਨੇ ਨਾ ਕੇਵਲ ਸ਼ਤਰੰਜ ਦੇ ਇਤਿਹਾਸ ਵਿੱਚ ਉਨ੍ਹਾਂ ਦਾ ਨਾਮ ਦਰਜ ਕਰਵਾਇਆ ਹੈ, ਬਲਕਿ ਲੱਖਾਂ ਯੁਵਾ ਪ੍ਰਤਿਭਾਵਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉਤਕ੍ਰਿਸ਼ਟਤਾ ਹਾਸਲ ਕਰਨ ਲਈ ਪ੍ਰੇਰਿਤ ਵੀ ਕੀਤਾ ਹੈ।

ਉਨ੍ਹਾਂ ਦੇ ਭਵਿੱਖ ਦੇ ਪ੍ਰਯਾਸਾਂ ਲਈ ਮੇਰੀਆਂ ਸ਼ੁਭਕਾਮਨਾਵਾਂ।@DGukesh”

*******

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ