Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਹੜ੍ਹ ਪੀੜਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ; ਅਹਿਮਦਾਬਾਦ ਏਅਰਪੋਰਟ ‘ਚ ਉੱਚ ਪੱਧਰੀ ਮੀਟਿੰਗ ਵਿੱਚ ਹੜ੍ਹ ਰਾਹਤ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਹੜ੍ਹ ਪੀੜਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ; ਅਹਿਮਦਾਬਾਦ ਏਅਰਪੋਰਟ ‘ਚ ਉੱਚ ਪੱਧਰੀ ਮੀਟਿੰਗ ਵਿੱਚ ਹੜ੍ਹ ਰਾਹਤ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ।

ਪ੍ਰਧਾਨ ਮੰਤਰੀ ਨੇ ਅਹਿਮਦਾਬਾਦ ਏਅਰਪੋਰਟ ‘ਚ ਉੱਚ ਪੱਧਰੀ ਮੀਟਿੰਗ ਵਿੱਚ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਵੀ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਵਿਜੇ ਰੁਪਾਣੀ, ਸੀਨੀਅਰ ਮੰਤਰੀਆਂ ਅਤੇ ਰਾਜ ਸਰਕਾਰ, ਆਫ਼ਤ ਪ੍ਰਬੰਧਨ ਏਜੰਸੀਆਂ ਅਤੇ ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।

ਪ੍ਰਧਾਨ ਮੰਤਰੀ ਨੂੰ ਹੜ੍ਹ ਕਾਰਨ ਹੋਏ ਨੁਕਸਾਨ ਅਤੇ ਸ਼ੁਰੂ ਕੀਤੇ ਰਾਹਤ ਕਾਰਜਾਂ ਬਾਰੇ ਦੱਸਿਆ ਗਿਆ।

ਪ੍ਰਧਾਨ ਮੰਤਰੀ ਨੇ ਭਾਰਤੀ ਹਵਾਈ ਸੈਨਾ ਸਮੇਤ ਰਾਹਤ ਕਾਰਜਾਂ ਵਿੱਚ ਲੱਗੀਆਂ ਸਾਰੀਆਂ ਏਜੰਸੀਆਂ ਨੂੰ ਤੁਰੰਤ ਰਾਹਤ ਅਤੇ ਬਚਾਅ ਲਈ ਬੇਹਤਰੀਨ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਫ-ਸਫਾਈ, ਸਵੱਛਤਾ ਅਤੇ ਸਿਹਤ ਦੇ ਮਹੱਤਵ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਨ੍ਹਾਂ ਪਹਿਲੂਆਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਫਸਲ ਬੀਮੇ ਨਾਲ ਨਜਿੱਠਣ ਵਾਲੀਆਂ ਬੀਮਾ ਕੰਪਨੀਆਂ ਸਮੇਤ ਦੂਜੀਆਂ ਬੀਮਾ ਕੰਪਨੀਆਂ ਨੂੰ ਸਲਾਹ ਦਿੱਤੀ ਜਾਵੇ ਕਿ ਉਹ ਹੋਏ ਨੁਕਸਾਨ ਅਤੇ ਫਸਲਾਂ ਨੂੰ ਨੁਕਸਾਨ ਪਹੁੰਚਾਉਣ ਦਾ ਜਲਦੀ ਮੁਲਾਂਕਣ ਅਤੇ ਦਾਅਵਿਆਂ ਦੇ ਛੇਤੀ ਹੱਲ ਲਈ ਕਦਮ ਚੁੱਕਣ ਤਾਂ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ।

ਪ੍ਰਧਾਨ ਮੰਤਰੀ ਨੇ ਜਲ ਸਪਲਾਈ, ਬਿਜਲੀ ਅਤੇ ਸੰਚਾਰ ਸਾਧਨਾਂ ਦੀ ਤੁਰੰਤ ਬਹਾਲੀ ਬਾਰੇ ਵੀ ਕਿਹਾ।

ਪ੍ਰਧਾਨ ਮੰਤਰੀ ਨੇ ਟੁੱਟੀਆਂ ਸੜਕਾਂ ਦੀ ਮੁਰੰਮਤ, ਬਿਜਲੀ ਢਾਂਚੇ ਦੀ ਬਹਾਲੀ ਅਤੇ ਸਿਹਤ ਸਬੰਧੀ ਸਹਾਇਤਾ ਲਈ ਵਿਸ਼ੇਸ਼ ਟੀਮਾਂ ਬਣਾਉਣ ਦਾ ਸੁਝਾਅ ਦਿੱਤਾ।

ਅਹਿਮਦਾਬਾਦ ਏਅਰਪੋਰਟ ‘ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਹਫ਼ਤੇ ਤੋਂ ਗੁਜਰਾਤ ਵਿੱਚ ਭਾਰੀ ਵਰਖਾ ਹੋਈ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਦਸ ਹੋਰ ਹੈਲੀਕਾਪਟਰਾਂ ਨੂੰ ਰਾਹਤ ਕਾਰਜਾਂ ਵਿੱਚ ਲਗਾਇਆ ਜਾਵੇਗਾ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਹਤ ਕਾਰਜਾਂ ਦੀ ਗਤੀ ਹੋਰ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੋਨੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਨੁਕਸਾਨ ਦੇ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਲੰਬੀ ਅਤੇ ਛੋਟੀ ਮਿਆਦ ਦੇ ਉਪਾਅ ਅਪਣਾਏ ਜਾਣਗੇ। ਪ੍ਰਧਾਨ ਮੰਤਰੀ ਨੇ ਹੁਣ ਤੱਕ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਅਤੇ ਸਾਰੀਆਂ ਦੂਜੀਆਂ ਏਜੰਸੀਆਂ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਹੜ੍ਹ ਵਿੱਚ ਮਰਨ ਵਾਲਿਆਂ ਦੇ ਵਾਰਸਾਂ ਨੂੰ ਦੋ ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਅਤੇ ਗੰਭੀਰ ਜ਼ਖ਼ਮੀਆਂ ਨੂੰ ਪੰਜਾਹ ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਐੱਸਡੀਆਰਐੱਫ ਅਧੀਨ 500 ਕਰੋੜ ਰੁਪਏ ਦੀ ਵਾਧੂ ਸਹਾਇਤਾ ਤੁਰੰਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਗੁਜਰਾਤ ਹੜ੍ਹ ਨਾਲ ਪੈਦਾ ਹੋਈ ਚੁਣੌਤੀ ਮਜ਼ਬੂਤੀ ਅਤੇ ਸਫਲਤਾ ਸਹਿਤ ਨਜਿੱਠਣ ਕੇ ਇਸ ਸਥਿਤੀ ਤੋਂ ਉੱਭਰੇਗਾ। ਉਨ੍ਹਾਂ ਰਾਜ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

****

AKT/HS