Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਗੁਜਰਾਤ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਗੁਜਰਾਤ ਸਰਕਾਰ ਦੇ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ।

 

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਆਉਣ ਵਾਲਾ ਹੈ ਅਤੇ ਗੁਜਰਾਤ ਰੋਜ਼ਗਾਰ ਮੇਲੇ ਦਾ ਆਯੋਜਨ ਉਨ੍ਹਾਂ ਲੋਕਾਂ ਦੇ ਲਈ ਉਤਸਵ ਨੂੰ ਦੁੱਗਣਾ ਕਰ ਦੇਵੇਗਾ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਪ੍ਰਾਪਤ ਹੋਣਗੇ। ਇਸ ਬਾਤ ‘ਤੇ ਧਿਆਨ ਦਿੰਦੇ ਹੋਏ ਕਿ ਰੋਜ਼ਗਾਰ ਮੇਲਾ ਗੁਜਰਾਤ ਵਿੱਚ ਦੂਸਰੀ ਵਾਰ ਹੋ ਰਿਹਾ ਹੈ, ਪ੍ਰਧਾਨ ਮੰਤਰੀ ਨੇ ਨੌਜਵਾਨਾਂ ਦੇ ਲਈ ਨਿਰੰਤਰ ਅਵਸਰ ਪ੍ਰਦਾਨ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦੀਆਂ ਸੰਭਾਵਨਾਵਾਂ ਦਾ ਉਪਯੋਗ ਕਰਨ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ‘ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਪ੍ਰਸੰਨਤਾ ਵਿਅਕਤ ਕੀਤੀ ਕਿ ਕੇਂਦਰ ਸਰਕਾਰ ਅਤੇ ਐੱਨਡੀਏ ਰਾਜ ਸਰਕਾਰਾਂ ਦੇ ਸਾਰੇ ਵਿਭਾਗ ਵੱਧ ਤੋਂ ਵੱਧ ਸੰਖਿਆ ਵਿੱਚ ਨੌਕਰੀਆਂ ਪ੍ਰਦਾਨ ਕਰਨ ਦੇ ਲਈ ਲਗਾਤਾਰ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਦੇ ਇਲਾਵਾ, 14 ਐੱਨਡੀਏ ਸ਼ਾਸਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਲਗਾਤਾਰ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਨਵੀਂ ਜ਼ਿੰਮੇਦਾਰੀ ਸੰਭਾਲਣ ਵਾਲੇ ਯੁਵਾ ਅੰਮ੍ਰਿਤ ਕਾਲ ਦੇ ਸੰਕਲਪਾਂ ਨੂੰ ਪੂਰੀ ਲਗਨ ਅਤੇ ਨਿਸ਼ਠਾ ਨਾਲ ਪੂਰਾ ਕਰਨ ਵਿੱਚ ਆਪਣਾ ਯੋਗਦਾਨ ਦੇਣਗੇ।

 

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ 5 ਵਰ੍ਹਿਆਂ ਵਿੱਚ 1.5 ਲੱਖ ਤੋਂ ਵੱਧ ਨੌਜਵਾਨਾਂ ਨੂੰ ਰਾਜ ਸਰਕਾਰ ਦੀਆਂ ਨੌਕਰੀਆਂ ਮਿਲੀਆਂ ਹਨ ਇਸ ਦੇ ਇਲਾਵਾ ਰੋਜ਼ਗਾਰ ਦਫ਼ਤਰ ਦੇ ਮਾਧਿਅਮ ਨਾਲ ਵਿਭਿੰਨ ਖੇਤਰਾਂ ਵਿੱਚ ਨੌਕਰੀ ਪਾਉਣ ਵਾਲੇ ਨੌਜਵਾਨਾਂ ਦੀ ਸੰਖਿਆ 18 ਲੱਖ ਹੈ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਸਰਕਾਰ ਨੇ ਭਰਤੀ ਕੈਲੰਡਰ ਬਣਾ ਕੇ ਨਿਰਧਾਰਿਤ ਸਮੇਂ ਦੇ ਅੰਦਰ ਭਰਤੀ ਪ੍ਰਕਿਰਿਆ ਨੂੰ ਪੂਰਾ ਕੀਤਾ। ਇਸ ਬਾਤ ਦੀ ਜਾਣਕਾਰੀ ਦਿੰਦੇ ਹੋਏ ਕਿ ਇਸ ਵਰ੍ਹੇ ਰਾਜ ਸਰਕਾਰ ਵਿੱਚ 25 ਹਜ਼ਾਰ ਤੋਂ ਅਧਿਕ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਤਿਆਰੀ ਚਲ ਰਹੀ ਹੈ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਚਾਨਣਾ ਪਾਇਆ ਕਿ ਪੂਰੀ ਭਰਤੀ ਪ੍ਰਕਿਰਿਆ ਨੂੰ ਤਕਨੀਕ ਦੀ ਮਦਦ ਨਾਲ ਪਾਰਦਰਸ਼ੀ ਬਣਾਇਆ ਗਿਆ ਹੈ, ਜਿੱਥੇ ਵਿਭਿੰਨ ਡਿਜੀਟਲ ਪਲੈਟਫਾਰਮ, ਮੋਬਾਈਲ ਐਪ ਅਤੇ ਵੈੱਬ ਪੋਰਟਲ ਵਿਕਸਿਤ ਕੀਤੇ ਗਏ ਹਨ।

 

 

ਨੌਜਵਾਨਾਂ ਦੇ ਲਈ ਨਵੇਂ ਅਵਸਰ ਪੈਦਾ ਕਰਨ ਵਿੱਚ ਵਰਤਮਾਨ ਸਰਕਾਰ ਦੇ ਪ੍ਰਯਤਨਾਂ ‘ਤੇ ਚਾਨਣਾ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਪ੍ਰਤੱਖ ਅਤੇ ਅਪ੍ਰਤੱਖ ਰੋਜ਼ਗਾਰ ਸਿਰਜਣ ਦੇ ਲਈ ਠੋਸ ਰਣਨੀਤੀ ਬਣਾਉਣ ‘ਤੇ ਜ਼ੋਰ ਦਿੱਤਾ ਜਿਸ ਵਿੱਚ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ, ਨਿਰਮਾਣ ਨੂੰ ਹੁਲਾਰਾ ਦੇਣ ਦੇ ਮਾਧਿਅਮ ਨਾਲ ਰੋਜ਼ਗਾਰ ਵਧਾਉਣ ਅਤੇ ਸਵੈਰੋਜ਼ਗਾਰ ਦੇ ਲਈ ਦੇਸ਼ ਵਿੱਚ ਸਹੀ ਵਾਤਾਵਰਣ ਬਣਾਉਣ ‘ਤੇ ਧਿਆਨ ਦੇਣ ‘ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨੌਕਰੀਆਂ ਦੇ ਬਦਲਦੇ ਰੂਪ ਦੇ ਅਨੁਸਾਰ ਨੌਜਵਾਨਾਂ ਦੇ ਲਈ ਗਰੰਟੀ ਦੇ ਨਾਲ ਵਿੱਤੀ ਸਹਾਇਤਾ ਅਤੇ ਕੌਸ਼ਲ ਵਿਕਾਸ ਪ੍ਰਦਾਨ ਕਰਨ ‘ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, “ਜਦੋਂ ਵਿਕਾਸ ਦੇ ਪਹੀਏ ਚਲਦੇ ਹਨ, ਤਾਂ ਹਰ ਖੇਤਰ ਵਿੱਚ ਰੋਜ਼ਗਾਰ ਦੇ ਅਵਸਰ ਪੈਦਾ ਹੁੰਦੇ ਹਨ।” ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਵਿੱਚ ਬੁਨਿਆਦੀ ਢਾਂਚੇ, ਸੂਚਨਾ ਟੈਕਨੋਲੋਜੀ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਵਿਕਾਸ ਪ੍ਰੋਜੈਕਟਾਂ ‘ਤੇ ਲੱਖਾਂ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਵਰਤਮਾਨ ਵਿੱਚ ਸਿਰਫ਼ ਗੁਜਰਾਤ ਵਿੱਚ ਹੀ 1.25 ਲੱਖ ਕਰੋੜ ਰੁਪਏ ਦੇ ਪ੍ਰੋਜੈਕਟ ਚਲ ਰਹੇ ਹਨ ਅਤੇ ਇਸ ਸਾਲ ਦੇ ਬਜਟ ਵਿੱਚ ਬੁਨਿਆਦੀ ਢਾਂਚੇ ਦੇ ਲਈ 10 ਲੱਖ ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਭਾਰਤ ਆਉਣ ਵਾਲੇ ਵਰ੍ਹਿਆਂ ਵਿੱਚ ਸਭ ਤੋਂ ਵੱਡਾ ਨਿਰਮਾਣ ਕੇਂਦਰ ਬਣ ਜਾਵੇਗਾ”, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਯੁਵਾ ਹੀ ਭਾਰਤ ਵਿੱਚ ਇਸ ਕ੍ਰਾਂਤੀ ਦੀ ਅਗਵਾਈ ਕਰਨਗੇ। ਗੁਜਰਾਤ ਦੇ ਦਾਹੋਦ ਵਿੱਚ 20 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੇ ਨਾਲ ਰੇਲਵੇ ਇੰਜਣ ਫੈਕਟਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨੇੜਲੇ ਭਵਿੱਖ ਵਿੱਚ ਉਹ ਸੈਮੀਕੰਡਕਟਰਸ ਦਾ ਵੀ ਵੱਡਾ ਕੇਂਦਰ ਬਣਨ ਜਾ ਰਿਹਾ ਹੈ।

 

 

ਪ੍ਰਧਾਨ ਮੰਤਰੀ ਨੇ ਕਿਹਾ, “ਸਰਕਾਰ ਦੁਆਰਾ ਵਿਕਾਸ ਦਾ ਸਮੁੱਚਾ ਦ੍ਰਿਸ਼ਟੀਕੋਣ ਵੱਡੇ ਪੈਮਾਨੇ ‘ਤੇ ਰੋਜ਼ਗਾਰ ਪੈਦਾ ਕਰ ਰਿਹਾ ਹੈ। ਉਨ੍ਹਾਂ ਨੇ ਨੀਤੀਗਤ ਪੱਧਰ ‘ਤੇ ਉਨ੍ਹਾਂ ਮਹੱਤਵਪੂਰਨ ਬਦਲਾਵਾਂ ‘ਤੇ ਧਿਆਨ ਦਿੱਤਾ, ਜਿਨ੍ਹਾਂ ਨੇ ਇੱਕ ਈਕੋਸਿਸਟਮ ਤਿਆਰ ਕੀਤਾ ਹੈ ਜਿੱਥੇ ਸਟਾਰਟਅੱਪ ਨੂੰ ਹੁਲਾਰਾ ਮਿਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇਸ਼ ਵਿੱਚ 90 ਹਜ਼ਾਰ ਤੋਂ ਅਧਿਕ ਸਟਾਰਟਅੱਪ ਕੰਮ ਕਰ ਰਹੇ ਹਨ, ਅਤੇ ਲੱਖਾਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਲਈ ਪ੍ਰੇਰਿਤ ਕਰਦੇ ਹੋਏ ਇਸ ਦੇ ਨਤੀਜੇ ਸਦਕਾ, ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਹੋ ਰਹੇ ਹਨ। ਮੁਦ੍ਰਾ ਯੋਜਨਾ ਅਤੇ ਸਟੈਂਡਅੱਪ ਇੰਡੀਆ ਯੋਜਨਾ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਸਰਕਾਰ ਬਿਨਾ ਬੈਂਕ ਗਰੰਟੀ ਦੇ ਵਿੱਤੀ ਸਹਾਇਤਾ ਦੇ ਰਹੀ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਸੈਲਫ ਹੈਲਪ ਗਰੁੱਪ ਨਾਲ ਜੁੜ ਕੇ ਲੱਖਾਂ ਮਹਿਲਾਵਾਂ ਆਪਣੇ ਪੈਰਾਂ ‘ਤੇ ਮਜ਼ਬੂਤੀ ਨਾਲ ਖੜੀ ਹੈ ਅਤੇ ਸਰਕਾਰ ਵੀ ਸੈਂਕੜਿਆਂ ਕਰੋੜ ਦੀ ਆਰਥਿਕ ਸਹਾਇਤਾ ਦੇ ਰਹੀ ਹੈ।

 

ਦੇਸ਼ ਵਿੱਚ ਨਵੀਆਂ ਸੰਭਾਵਨਾਵਾਂ ਦੇ ਲਈ ਵੱਡੇ ਪੈਮਾਨੇ ‘ਤੇ ਕੁਸ਼ਲ ਜਨਸ਼ਕਤੀ ਤਿਆਰ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਦੁਨੀਆ ਦੀ ਤੀਸਰੀ ਬੜੀ ਅਰਥਵਿਵਸਥਾ ਬਣਨ ਦੀ ਸਮਰੱਥਾ ਹੈ। ਸਰਕਾਰ ਦੇ ਇਸ ਪ੍ਰਯਤਨ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਕੌਸ਼ਲ ਵਿਕਾਸ ਦਾ ਲਾਭ ਮਿਲਣਾ ਚਾਹੀਦਾ ਹੈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਹਰ ਖੇਤਰ ਦੇ ਦਲਿਤਾਂ, ਵੰਚਿਤਾਂ, ਆਦਿਵਾਸੀਆਂ ਅਤੇ ਮਹਿਲਾਵਾਂ ਨੂੰ ਬਰਾਬਰ ਅਵਸਰ ਪ੍ਰਦਾਨ ਕਰੇਗਾ।

 

ਪ੍ਰਧਾਨ ਮੰਤਰੀ ਨੇ ਕਿਹਾ, “ਨੌਜਵਾਨਾਂ ਦੇ ਕੌਸ਼ਲ ਵਿਕਾਸ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ”, ਉਨ੍ਹਾਂ ਨੇ ਦੱਸਿਆ ਕਿ ਪੀਐੱਮ ਕੌਸ਼ਲ ਵਿਕਾਸ ਯੋਜਨਾ ਦੇ ਤਹਿਤ 30 ਕੌਸ਼ਲ ਇੰਡੀਆ ਇੰਟਰਨੈਸ਼ਨਲ ਸੈਂਟਰ ਵਿਕਸਿਤ ਕੀਤੇ ਜਾਣਗੇ ਜਿੱਥੇ ਨੌਜਵਾਨਾਂ ਨੂੰ ਨਿਊ ਏਜ ਟੈਕਨੋਲੋਜੀ ਦੇ ਮਾਧਿਅਮ ਨਾਲ ਟ੍ਰੇਂਡ ਕੀਤਾ ਜਾਵੇਗਾ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਯੋਜਨਾ ਦੇ ਵਿਸ਼ੇ ਨੂੰ ਵੀ ਛੁਇਆ, ਜਿੱਥੇ ਛੋਟੇ ਕਾਰੀਗਰਾਂ ਨੂੰ ਟ੍ਰੇਂਡ ਕੀਤਾ ਜਾਵੇਗਾ, ਜਿਸ ਨਾਲ ਛੋਟੇ ਕਾਰੋਬਾਰਾਂ ਨਾਲ ਜੁੜੇ ਲੋਕਾਂ ਨੂੰ ਵਿਸ਼ਵ ਬਜ਼ਾਰ ਤੱਕ ਪਹੁੰਚਣ ਦੇ ਲਈ ਇੱਕ ਪ੍ਰਵੇਸ਼ ਦੁਆਰ (ਗੇਟਵੇਅ) ਪ੍ਰਦਾਨ ਕੀਤਾ ਜਾਵੇਗਾ।

 

ਰੋਜ਼ਗਾਰ ਦੇ ਬਦਲਦੇ ਰੂਪ ਦੇ ਲਈ ਨੌਜਵਾਨਾਂ ਨੂੰ ਲਗਾਤਾਰ ਤਿਆਰ ਕਰਨ ਵਿੱਚ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟਸ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਗੁਜਰਾਤ ਵਿੱਚ ਆਈਟੀਆਈ ਅਤੇ ਉਨ੍ਹਾਂ ਦੀਆਂ ਸੀਟਾਂ ਦੀ ਸੰਖਿਆ ਵਿੱਚ ਲਗਾਤਾਰ ਵਾਧਾ ਹੋਇਆ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ, “ਗੁਜਰਾਤ ਵਿੱਚ ਲਗਭਗ 600 ਆਈਟੀਆਈ ਦੀ ਲਗਭਗ 2 ਲੱਖ ਸੀਟਾਂ ‘ਤੇ ਵਿਭਿੰਨ ਕੌਸ਼ਲ ਦੇ ਲਈ ਟ੍ਰੇਨਿੰਗ ਪ੍ਰਦਾਨ ਕੀਤੀ ਜਾ ਰਹੀ ਹੈ”, ਉਨ੍ਹਾਂ ਨੇ ਗੁਜਰਾਤ ਵਿੱਚ ਆਈਟੀਆਈ ਦੇ ਬਹੁਤ ਚੰਗੇ ਪਲੇਸਮੈਂਟ ‘ਤੇ ਪ੍ਰਸੰਨਤਾ ਵਿਅਕਤ ਕੀਤੀ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਰੋਜ਼ਗਾਰ ਸਿਰਜਣ ਦੇ ਹਰ ਉਸ ਅਵਸਰ ਨੂੰ ਵਿਕਸਿਤ ਕਰਨ ‘ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ ਜਿਸ ਦੀ ਆਜ਼ਾਦੀ ਦੇ ਬਾਅਦ ਦੇ ਦਹਾਕਿਆਂ ਵਿੱਚ ਉਮੀਦ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਬਜਟ ਵਿੱਚ ਹਰੇਕ ਰਾਜ ਵਿੱਚ ਕੇਵੜੀਆ-ਆਟਾ ਨਗਰ ਵਿੱਚ ਯੂਨਿਟੀ ਮਾਲ ਦੀ ਤਰਜ ‘ਤੇ 50 ਨਵੇਂ ਟੂਰਿਸਟ ਸੈਂਟਰਾਂ ਅਤੇ ਇੱਕ ਯੂਨਿਟੀ ਮਾਲ ਵਿਕਸਿਤ ਕਰਨ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਦੇਸ਼ ਭਰ ਦੇ ਅਨੂਠੇ ਉਤਪਾਦਾਂ ਨੂੰ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਏਕਲਵਯ ਸਕੂਲ ਵਿੱਚ ਲਗਭਗ 40 ਹਜ਼ਾਰ ਅਧਿਆਪਕਾਂ ਦੀ ਨਿਯੁਕਤੀ ਦਾ ਵੀ ਪ੍ਰਾਵਧਾਨ ਕੀਤਾ ਗਿਆ ਹੈ।

 

ਸੰਬੋਧਨ ਦਾ ਸਮਾਪਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਨੌਜਵਾਨਾਂ ਦਾ ਵਿਅਕਤੀਗਤ ਵਿਕਾਸ ਰੁਕ ਜਾਵੇਗਾ ਜੇਕਰ ਸਰਕਾਰੀ ਨੌਕਰੀ ਹੀ ਉਨ੍ਹਾਂ ਦਾ ਇੱਕਮਾਤਰ ਲਕਸ਼ ਬਣ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਖ਼ਤ ਮਿਹਨਤ ਅਤੇ ਸਮਰਪਣ ਹੈ ਜੋ ਉਨ੍ਹਾਂ ਨੂੰ ਇੱਥੇ ਲਿਆਇਆ ਹੈ ਅਤੇ ਕੁਝ ਨਵਾਂ ਸਿੱਖਣ ਦੀ ਲਲਕ ਉਨ੍ਹਾਂ ਨੂੰ ਜੀਵਨ ਭਰ ਅੱਗੇ ਵਧਣ ਵਿੱਚ ਮਦਦ ਕਰੇਗੀ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਕਰਮਯੋਗੀ ਭਾਰਤ ਔਨਲਾਈਨ ਪਲੈਟਫਾਰਮ ‘ਤੇ ਵਿਭਿੰਨ ਔਨਲਾਈਨ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਤਾਕੀਦ ਕੀਤੀ ਅਤੇ ਕਿਹਾ, “ਤੁਹਾਡੀ ਪੋਸਟਿੰਗ ਜਿੱਥੇ ਵੀ ਹੋਵੇ, ਆਪਣੇ ਕੌਸ਼ਲ ਵਿੱਚ ਸੁਧਾਰ ‘ਤੇ ਵਿਸ਼ੇਸ਼ ਧਿਆਨ ਦਿਓ। ਸਾਡਾ ਇਹ ਪ੍ਰਯਤਨ ਹੈ ਕਿ ਹਰੇਕ ਸਰਕਾਰੀ ਕਰਮਚਾਰੀ ਨੂੰ ਬਿਹਤਰ ਟ੍ਰੇਨਿੰਗ ਮਿਲੇ।” 

 

***

ਡੀਐੱਸ/ਟੀਐੱਸ