Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਵਿੱਚ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨੇ ਗੁਜਰਾਤ ਵਿੱਚ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਵਿੱਚ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਇੱਕ ਡੀਸੇਲੀਨੇਸ਼ਨ ਪਲਾਂਟ, ਇੱਕ ਹਾਈਬ੍ਰਿਡ ਅਖੁੱਟ ਊਰਜਾ ਪਾਰਕ ਅਤੇ ਇੱਕ ਪੂਰਾ ਸਵੈਚਾਲਤ ਦੁੱਧ ਪ੍ਰੋਸੈੱਸਿੰਗ ਅਤੇ ਪੈਕਿੰਗ ਪਲਾਂਟ ਸ਼ਾਮਲ ਹਨ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਮੌਜੂਦ ਸਨ।

 

ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਬਦਲਦੇ ਸਮੇਂ ਅਨੁਸਾਰ ਬਦਲਣਾ ਜਾਰੀ ਰੱਖਣਾ ਹੈ ਅਤੇ ਵਿਸ਼ਵਵਿਆਪੀ ਬਿਹਤਰੀਨ ਪਿਰਤਾਂ ਨੂੰ ਅਪਣਾਉਣਾ ਹੋਵੇਗਾ। ਉਨ੍ਹਾਂ ਨੇ ਇਸ ਸਬੰਧ ਵਿੱਚ ਕੱਛ ਦੇ ਕਿਸਾਨਾਂ ਦੀ ਸ਼ਲਾਘਾ ਕੀਤੀ, ਕਿਉਂਕਿ ਹੁਣ ਉਹ ਵਿਦੇਸ਼ਾਂ ਵਿੱਚ ਫਲ ਬਰਾਮਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਕਿਸਾਨਾਂ ਦੇ ਨਵੇਂ ਜੋਸ਼ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਘੱਟੋ-ਘੱਟ ਦਖਲ ਕਾਰਨ ਪਿਛਲੇ ਦੋ ਦਹਾਕਿਆਂ ਦੌਰਾਨ ਗੁਜਰਾਤ ਵਿੱਚ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਵਾਧਾ ਹੋਇਆ ਹੈ। ਗੁਜਰਾਤ ਨੇ ਜੋ ਕੀਤਾ ਉਹ ਕਿਸਾਨਾਂ ਅਤੇ ਸਹਿਕਾਰਤਾ ਨੂੰ ਸਸ਼ਕਤ ਕਰਨ ਲਈ ਕੀਤਾ ਸੀ। 

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਸੁਧਾਰਾਂ ਬਾਰੇ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਸੁਧਾਰਾਂ ਨੇ ਜੋ ਕੀਤਾ ਹੈ ਉਹ ਉਹੀ ਹੈ ਜੋ ਪਿਛਲੇ ਕਈ ਸਾਲਾਂ ਤੋਂ ਕਿਸਾਨੀ ਸੰਸਥਾਵਾਂ ਅਤੇ ਇੱਥੋਂ ਤੱਕ ਕਿ ਵਿਰੋਧੀ ਪਾਰਟੀਆਂ ਵੀ ਕਹਿੰਦੀਆਂ ਆ ਰਹੀਆਂ ਹਨ। ਉਨ੍ਹਾਂ ਨੇ ਦੁਹਰਾਇਆ ਕਿ ਭਾਰਤ ਸਰਕਾਰ ਹਮੇਸ਼ਾ ਕਿਸਾਨ ਭਲਾਈ ਲਈ ਪ੍ਰਤੀਬੱਧ ਹੈ ਅਤੇ ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕਰਦਿਆਂ ਕਿਸਾਨਾਂ ਨੂੰ ਭਰੋਸਾ ਦਿੰਦੇ ਰਹਾਂਗੇ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਕੱਛ ਨੇ ਨਵੇਂ ਯੁਗ ਦੀ ਟੈਕਨੋਲੋਜੀ ਅਤੇ ਨਵੇਂ ਯੁਗ ਦੀ ਅਰਥਵਿਵਸਥਾ ਦੋਵਾਂ ਵਿੱਚ ਵੱਡੀ ਛਾਲ ਲਗਾਈ ਹੈ। ਖਨੇਰਾ ਵਿੱਚ ਅਖੁੱਟ ਊਰਜਾ ਪਾਰਕ, ਮਾਂਡਵੀ ਵਿੱਚ ਡੀਸੇਲੀਨੇਸ਼ਨ ਪਲਾਂਟ ਅਤੇ ਅੰਜਾਰ ਵਿੱਚ ਸਰਹਦ ਦੇਹਰੀ ਵਿੱਚ ਨਵੇਂ ਸਵੈਚਾਲਿਤ ਪਲਾਂਟ ਲਈ ਨੀਂਹ ਪੱਥਰ ਕੱਛ ਦੀ ਵਿਕਾਸ ਯਾਤਰਾ ਵਿੱਚ ਨਵੇਂ ਮੀਲ ਦੇ ਪੱਥਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਆਦਿਵਾਸੀਆਂ, ਕਿਸਾਨਾਂ, ਪਸ਼ੂ ਪਾਲਕਾਂ ਅਤੇ ਖੇਤਰ ਦੇ ਆਮ ਲੋਕਾਂ ਨੂੰ ਹੋਏਗਾ। ਉਨ੍ਹਾਂ ਟਿੱਪਣੀ ਕੀਤੀ ਕਿ ਅੱਜ ਕੱਛ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਖੇਤਰਾਂ ਵਿੱਚੋਂ ਇੱਕ ਹੈ। ਇੱਥੇ ਸੰਪਰਕ ਦਿਨੋ ਦਿਨ ਵਧੀਆ ਹੁੰਦਾ ਜਾ ਰਿਹਾ ਹੈ।

 

ਪ੍ਰਧਾਨ ਮੰਤਰੀ ਨੇ ਉਸ ਪਲ ਨੂੰ ਯਾਦ ਕੀਤਾ ਜਦੋਂ ਗੁਜਰਾਤ ਦੇ ਲੋਕਾਂ ਨੇ ਰਾਤ ਦੇ ਖਾਣੇ ਦੇ ਸਮੇਂ ਬਿਜਲੀ ਪ੍ਰਾਪਤ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਚੀਜ਼ਾਂ ਬਹੁਤ ਜ਼ਿਆਦਾ ਬਦਲ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦੇ ਅੱਜ ਦੇ ਨੌਜਵਾਨ ਅਸੁਵਿਧਾ ਦੇ ਪਹਿਲੇ ਦਿਨਾਂ ਤੋਂ ਵੀ ਜਾਣੂ ਨਹੀਂ ਹਨ। ਪ੍ਰਧਾਨ ਮੰਤਰੀ ਨੇ ਯਾਦ ਕੀਤਾ ਕਿ ਕੱਛ ਵਿੱਚ ਆਬਾਦੀ ਵਿੱਚ ਨਕਾਰਾਤਮਕ ਵਾਧਾ ਹੋਇਆ ਹੈ। ਹੁਣ ਜਦੋਂ ਲੋਕਾਂ ਨੇ ਬਾਹਰ ਜਾਣਾ ਬੰਦ ਕਰ ਦਿੱਤਾ ਹੈ, ਅਬਾਦੀ ਵਧ ਰਹੀ ਹੈ ਕਿਉਂਕਿ ਲੋਕ ਵਾਪਸ ਆ ਰਹੇ ਹਨ। ਉਨ੍ਹਾਂ ਖੋਜਾਰਥੀਆਂ ਅਤੇ ਯੂਨੀਵਰਸਿਟੀਆਂ ਨੂੰ ਵੱਡੇ ਪੱਧਰ ‘ਤੇ ਆਏ ਭੁਚਾਲ ਤੋਂ ਬਾਅਦ ਕੱਛ ਦੇ ਚਾਰ ਗੁਣਾ ਵਿਕਾਸ’ ’ਤੇ ਕੇਸ-ਅਧਿਐਨ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਪਿਛਲੇ ਵੀਹ ਸਾਲਾਂ ਵਿੱਚ ਬਹੁਤ ਸਾਰੀਆਂ ਕਿਸਾਨ ਹਿਤੈਸ਼ੀ ਯੋਜਨਾਵਾਂ ਸ਼ੁਰੂ ਕਰਨ ਲਈ ਗੁਜਰਾਤ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਜਰਾਤ ਸੌਰ ਊਰਜਾ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਲਈ ਮੋਹਰੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ 21ਵੀਂ ਸਦੀ ਵਿੱਚ ਊਰਜਾ ਦੀ ਸੁਰੱਖਿਆ ਅਤੇ ਪਾਣੀ ਦੀ ਸੁਰੱਖਿਆ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਮੁੱਢਲੀਆਂ ਟੀਮਾਂ ਦਾ ਮਖੌਲ ਉਡਾਇਆ ਗਿਆ ਜਦੋਂ ਉਨ੍ਹਾਂ ਨੇ ਕਮੀ ਦੀ ਸਮੱਸਿਆ ਦੇ ਹੱਲ ਲਈ ਨਰਮਦਾ ਦਾ ਪਾਣੀ ਕੱਛ ਨੂੰ ਪਹੁੰਚਾਉਣ ਦੀ ਗੱਲ ਕੀਤੀ ਸੀ। ਹੁਣ, ਨਰਮਦਾ ਦਾ ਪਾਣੀ ਕੱਛ ਤੱਕ ਪਹੁੰਚ ਗਿਆ ਹੈ ਅਤੇ ਕੱਛ ਤਰੱਕੀ ਕਰ ਰਿਹਾ ਹੈ।

 

***

 

ਡੀਐੱਸ/ਏਕੇ