Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦਾ ਦੌਰਾ ਕੀਤਾ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦਾ ਦੌਰਾ ਕੀਤਾ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ’ਚ ਗੁਰਦੁਆਰਾ ਰਕਾਬਗੰਜ ਸਾਹਿਬ ਦਾ ਦੌਰਾ ਕੀਤਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਸ਼ਰਧਾਂਜਲੀਆਂ ਅਰਪਿਤ ਕੀਤੀਆਂ। 

ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਸਵੇਰੇ, ਮੈਂ ਉਸ ਇਤਿਹਾਸਿਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਜਾ ਕੇ ਅਰਦਾਸ ਕੀਤੀ, ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਦੇਹ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਮੈਂ ਬਹੁਤ ਜ਼ਿਆਦਾ ਵਰੋਸਾਇਆ ਹੋਇਆ ਮਹਿਸੂਸ ਕੀਤਾ। ਮੈਂ, ਵਿਸ਼ਵ ਭਰ ਦੇ ਕਰੋੜਾਂ ਲੋਕਾਂ ਵਾਂਗ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਦਿਆਲਤਾ ਤੋਂ ਗਹਿਰੀ ਤਰ੍ਹਾਂ ਪ੍ਰੇਰਿਤ ਹਾਂ।

ਇਹ ਗੁਰੂ ਸਾਹਿਬਾਨ ਦੀ ਵਿਸ਼ੇਸ਼ ਕਿਰਪਾ ਹੈ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਅਸੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਵਿਸ਼ੇਸ਼ ਮੌਕਾ ਮਿਲੇਗਾ।  ਆਓ, ਅਸੀਂ ਇਸ ਪਾਵਨ ਮੌਕੇ ਨੂੰ ਇਤਿਹਾਸਿਕ ਬਣਾਈਏ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ।”